ETV Bharat / city

ਕੋਰੋਨਾ ਤੋਂ ਬਾਅਦ ਵਿਸਾਖੀ ਮੌਕੇ ਸੰਗਤ ’ਚ ਭਾਰੀ ਉਤਸ਼ਾਹ

author img

By

Published : Apr 14, 2022, 3:12 PM IST

ਦੋ ਸਾਲ ਕੋਰੋਨਾ ਮਹਾਂਮਾਰੀ ਤੋਂ ਬਾਅਦ ਵਿਸਾਖੀ ਨੂੰ ਲੈ ਕੇ ਸੰਗਤਾਂ ਦੇ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਵਿਸਾਖੀ ਮੌਕੇ ਸੰਗਤ ਵੱਡੀ ਗਿਣਤੀ ’ਚ ਗੁਰਦੁਆਰਾ ਸਾਹਿਬ ’ਚ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ। ਨਾਲ ਹੀ ਗੁਰੂ ਕਾ ਲੰਗਰ ਵੀ ਚਲਾਇਆ ਜਾ ਰਿਹਾ ਹੈ।

ਕੋਰੋਨਾ ਬਾਅਦ ਵਿਸਾਖੀ ਮੌਕੇ ਸੰਗਤ ’ਚ ਭਾਰੀ ਉਤਸ਼ਾਹ

ਲੁਧਿਆਣਾ: ਵਿਸਾਖੀ ਦਾ ਤਿਉਹਾਰ ਪੂਰੇ ਵਿਸ਼ਵ ਭਰ ’ਚ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਲੁਧਿਆਣਾ ਦੇ ਇਤਿਹਾਸਿਕ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਲਗਾਤਾਰ ਤਿੰਨ ਦਿਨ ਤੋਂ ਸਮਾਗਮ ਚੱਲ ਰਹੇ ਹਨ। ਪਹਿਲੇ ਦਿਨ ਬੱਚਿਆਂ ਦਾ ਗੁਰਬਾਣੀ ਮੁਕਾਬਲੇ ਕਰਵਾਏ ਗਏ। ਜਿਸ ਤੋਂ ਬਾਅਦ ਦੂਜੇ ਦਿਨ ਪੰਥ ਪ੍ਰਸਿੱਧ ਰਾਗੀਆਂ ਅਤੇ ਢਾਡੀਆਂ ਨੇ ਇਲਾਹੀ ਬਾਣੀ ਦਾ ਸੰਗਤਾਂ ਨੂੰ ਸਰਵਣ ਕਰਵਾਇਆ। ਵੱਡੀ ਤਾਦਾਦ ਵਿੱਚ ਸੰਗਤ ਸਵੇਰ ਤੋਂ ਹੀ ਗੁਰਦੁਆਰਾ ਸਾਹਿਬ ਵਿੱਚ ਪਹੁੰਚ ਰਹੀਆਂ ਹਨ ਅਤੇ ਗੁਰੂ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ।

ਦੱਸ ਦਈਏ ਕਿ ਸਿੱਖ ਸੰਗਤ ਲਈ ਵਿਸ਼ੇਸ਼ ਤੌਰ ’ਤੇ ਵਿਸਾਖੀ ਦਾ ਦਿਨ ਮਾਇਨੇ ਰੱਖਦਾ ਹੈ, ਕਿਉਂਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅੱਜ ਦੇ ਦਿਨ ਖ਼ਾਲਸੇ ਦੀ ਸਾਜਨਾ ਕੀਤੀ ਸੀ ਅਤੇ ਵਿਸਾਖੀ ਦੇ ਤਿਉਹਾਰ ਨੂੰ ਦੇਸ਼ ਭਰ ਦੇ ਕਿਸਾਨਾਂ ਨਾਲ ਜੋੜ ਕੇ ਵੀ ਵੇਖਿਆ ਜਾਂਦਾ ਹੈ।

ਵਿਸਾਖੀ ਮੌਕੇ ਸੰਗਤ ’ਚ ਭਾਰੀ ਉਤਸ਼ਾਹ

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਡਲ ਟਾਊਨ ਦੇ ਪ੍ਰਧਾਨ ਅਮਰਜੀਤ ਸਿੰਘ ਟਿੱਕਾ ਨੇ ਜਿੱਥੇ ਦੇਸ਼- ਵਿਦੇਸ਼ ਵਿਚ ਵਸਦੀ ਸਿੱਖ ਸੰਗਤ ਨੂੰ ਵਧਾਈ ਦਿੱਤੀ। ਉੱਥੇ ਹੀ ਉਨ੍ਹਾਂ ਕਿਹਾ ਕਿ ਲਗਾਤਾਰ ਤਿੰਨ ਦਿਨ ਤੋਂ ਗੁਰਦੁਆਰਾ ਸਾਹਿਬ ਵਿਚ ਸਮਾਗਮ ਚੱਲ ਰਹੇ ਹਨ। ਬਜ਼ੁਰਗਾਂ ਬੱਚਿਆਂ ਲਈ ਮੁਫ਼ਤ ਮੈਡੀਕਲ ਕੈਂਪ ਦੀ ਸੁਵਿਧਾ ਵੀ ਕੀਤੀ ਗਈ ਹੈ ਜਿਸ ਵਿੱਚ ਮੁਫ਼ਤ ਦਵਾਈਆਂ ਵੀ ਵੰਡੀਆਂ ਜਾ ਰਹੀਆਂ ਹਨ ਅਤੇ ਮੁਫ਼ਤ ਦੇ ਵਿਚ ਚੈੱਕਅੱਪ ਵੀ ਹੋ ਰਹੇ ਹਨ।

ਉਨ੍ਹਾਂ ਨੇ ਦੱਸਿਆ ਕਿ ਗੁਰੂ ਕਾ ਲੰਗਰ ਵੀ ਨਿਰਵਿਘਨ ਚੱਲ ਰਿਹਾ ਹੈ ਅਤੇ ਨਾਲ ਮਿਠਾਈਆਂ ਦੇ ਲੰਗਰ ਵੀ ਗੁਰਦੁਆਰਾ ਸਾਹਿਬ ਵਿਚ ਚੱਲ ਰਹੇ ਹਨ। ਉਨ੍ਹਾਂ ਨੇ ਕਿਹਾ ਕੇ ਮੋਰਚੇ ਤੋਂ ਬਾਅਦ ਹੀ ਕਿਸਾਨਾਂ ਦੀ ਪਹਿਲੀ ਵਿਸਾਖੀ ਹੈ, ਇਸ ਕਰਕੇ ਇਸ ਦੇ ਕਈ ਮਾਇਨੇ ਬਣਦੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਵਾਰ ਸੰਗਤਾਂ ਦੇ ਵਿੱਚ ਕਾਫੀ ਉਤਸ਼ਾਹ ਹੈ ਕਿਉਂਕਿ ਬੀਤੇ ਦੋ ਸਾਲਾਂ ਦੇ ਅੰਦਰ ਕੋਰੋਨਾ ਮਹਾਂਮਾਰੀ ਕਰਕੇ ਵਿਸਾਖੀ ਦਾ ਤਿਉਹਾਰ ਬਹੁਤਾ ਨਹੀਂ ਮਨਾਇਆ ਗਿਆ ਸੀ ਪਰ ਇਸ ਵਾਰ ਸੰਗਤਾਂ ਦੇ ਵਿੱਚ ਵਿਸਾਖੀ ਦੇ ਤਿਉਹਾਰ ਨੂੰ ਲੈ ਕੇ ਖਾਸ ਉਤਸ਼ਾਹ ਹੈ।

ਇਹ ਵੀ ਪੜੋ: ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਸੀਐੱਮ ਮਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.