ਲੁਧਿਆਣਾ: ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ 2022 (Punjab Assembly Election 2022) ਨੂੰ ਲੈ ਕੇ ਚੋਣ ਪ੍ਰਚਾਰ ਲਈ ਹੁਣ ਥੋੜ੍ਹਾ ਹੀ ਸਮਾਂ ਰਹਿ ਗਿਆ ਹੈ ਜਿਸ ਕਰਕੇ ਵੱਡੇ ਲੀਡਰ ਆਪੋ ਆਪਣੇ ਉਮੀਦਵਾਰਾਂ ਦੇ ਹੱਕ ’ਚ ਚੋਣ ਪ੍ਰਚਾਰ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੇ ਹਨ। ਜਿਸ ਦੇ ਚੱਲਦੇ ਪੰਜਾਬ ਚ ਹੁਣ ਚੋਣ ਅਖਾੜਾ ਪੂਰੀ ਤਰ੍ਹਾਂ ਨਾਲ ਭਖ ਚੁੱਕਿਆ ਹੈ। ਦੱਸ ਦਈਏ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਲੁਧਿਆਣਾ ਦੇ ਸਾਹਨੇਵਾਲ ਹਲਕੇ ’ਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ।
ਦੱਸ ਦਈਏ ਕਿ ਲੁਧਿਆਣਾ ਦੇ ਸਾਹਨੇਵਾਲ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਮੁੰਡੀਆਂ ਹਨ ਜਿਨ੍ਹਾਂ ਦੇ ਹੱਕ ਚ ਪ੍ਰਚਾਰ ਕਰਨ ਲਈ ਦਿੱਲੀ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਹਲਕੇ ’ਚ ਪਹੁੰਚੇ। ਇਸ ਦੌਰਾਨ ਸਾਡੇ ਪੱਤਰਕਾਰ ਨੇ ਮਨੀਸ਼ ਸਿਸੋਦੀਆ ਦੇ ਨਾਲ ਗੱਲਬਾਤ ਕੀਤੀ ਉਨ੍ਹਾਂ ਕਿਹਾ ਕਿ ਪੰਜਾਬ ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।
ਰਵਨੀਤ ਬਿੱਟੂ ਨੂੰ ਮਨੀਸ਼ ਸਿਸੋਦੀਆ ਦਾ ਕਰਾਰਾ ਜਵਾਬ
ਇਸ ਦੌਰਾਨ ਜਦੋ ਮਨੀਸ਼ ਸਿਸੋਦੀਆ ਨੂੰ ਰਵਨੀਤ ਬਿੱਟੂ ਦੇ ਬਿਆਨ ਬਾਰੇ ਪੁੱਛਿਆ ਗਿਆ ਕਿ ਤਾਂ ਉਨ੍ਹਾਂ ਨੇ ਭੜਕਦੇ ਹੋਏ ਕਿਹਾ ਕਿ ਜੋ ਲੀਡਰ ਖ਼ੁਦ ਵਿਕੇ ਹੁੰਦੇ ਹਨ ਉਹ ਬਾਕੀਆਂ ਨੂੰ ਵੀ ਇਸੇ ਨਜ਼ਰੀਏ ਨਾਲ ਵੇਖਦੇ ਹਨ। ਉਨ੍ਹਾਂ ਕਿਹਾ ਕਿ ਚੰਨੀ ਖ਼ੁਦ ਆਪਣੀ ਸੀਟ ਹਾਰ ਰਹੇ ਹਨ।
ਦੂਜੇ ਪਾਸੇ ਮਨੀਸ਼ ਸਿਸੋਦੀਆ ਨੇ ਪੀਐੱਮ ਮੋਦੀ ਦੀ ਰੈਲੀ ’ਤੇ ਕਿਹਾ ਕਿ ਇਹ ਲੋਕਤੰਤਰ ਹੈ ਹਰ ਕਿਸੇ ਨੂੰ ਚੋਣ ਪ੍ਰਚਾਰ ਕਰਨ ਦਾ ਹੱਕ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਦੀ ਰਾਜਨੀਤੀ ਚਾਹੁੰਦੇ ਹਨ ਅਤੇ ਹੁਣ ਇਸ ਦਾ ਅਸਰ ਵਿਖਾਈ ਦੇ ਰਿਹਾ ਹੈ।
20 ਫਰਵਰੀ ਨੂੰ ਪੰਜਾਬ ’ਚ ਵੋਟਿੰਗ
ਕਾਬਿਲੇਗੌਰ ਹੈ ਕਿ ਪੰਜਾਬ ਵਿਧਾਨਸਭਾ ਚੋਣਾਂ 2022 ਦੀਆਂ ਪੰਜਾਬ ਚ 20 ਫਰਵਰੀ ਨੂੰ ਵੋਟਿੰਗ ਹੋਵੇਗੀ। ਜਿਸ ਦੇ ਨਤੀਜੇ 10 ਮਾਰਚ ਨੂੰ ਆਉਣਗੇ। ਇਸੇ ਦੇ ਚੱਲਦੇ ਪੰਜਾਬ ਚ ਚੋਣ ਅਖਾੜਾ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ। ਇੱਕ ਪਾਸੇ ਜਿੱਥੇ ਅੱਜ ਰਾਹੁਲ ਗਾਂਧੀ ਰੈਲੀ ਹੈ ਉੱਥੇ ਹੀ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਵਿਖੇ ਰੈਲੀ ਹੈ।
ਇਹ ਵੀ ਪੜੋ: ਸੀਐੱਮ ਚੰਨੀ ਨੇ ਪੰਜਾਬ ਦੇ ਲੋਕਾਂ ਲਈ ਕੀਤੇ ਵੱਡੇ ਐਲਾਨ, ਵਿਰੋਧੀਆਂ ’ਤੇ ਸਾਧੇ ਨਿਸ਼ਾਨੇ