ਲੁਧਿਆਣਾ: ਪੰਜਾਬ ਦੇ ਪਿੰਡਾਂ ’ਚ ਕੋਰੋਨਾ ਮਹਾਂਮਾਰੀ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿੰਡਾਂ ਦੇ ਪੰਚਾਂ ਤੇ ਸਰਪੰਚਾਂ ਨਾਲ ਕੀਤੀ ਵਰਚੁਅਲ ਮੀਟਿੰਗ ਤੋਂ ਬਾਅਦ ਕੁਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਮੁੱਖ ਮੰਤਰੀ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਤਹਿਤ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਅਤੇ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕਰਨ ਦੇ ਮਕਸਦ ਤਹਿਤ ਰਾਏਕੋਟ ਪ੍ਰਸ਼ਾਸਨ ਵੱਲੋਂ ਬਲਾਕ ਪੱਖੋਵਾਲ ਦੇ ਪਿੰਡਾਂ ਦੇ ਪੰਚਾਂ-ਸਰਪੰਚਾਂ, ਬੀਐਲਓਜ਼, ਆਸਾ ਵਰਕਰਾਂ, ਆਂਗਨਵਾੜੀ ਵਰਕਰਾਂ ਤੇ ਹੋਰ ਮੋਹਤਵਰਾਂ ਨਾਲ 'ਰੂਲਰ ਫਤਹਿ ਮਿਸ਼ਨ' ਤਹਿਤ ਵਿਸ਼ੇਸ਼ ਮੀਟਿੰਗ ਕੀਤੀ ਗਈ।
ਇਹ ਵੀ ਪੜੋ: ਡਾਇਆ ਖਾਦ ਦੀਆਂ ਕੀਮਤਾਂ ’ਚ ਵਾਧੇ ਕਾਰਨ ਕਿਸਾਨਾਂ ’ਚ ਰੋਸ, ਕਿਸਾਨਾਂ ਨੇ ਕੀਤੀ ਇਹ ਮੰਗ
ਇਸ ਮੌਕੇ ਪ੍ਰਸ਼ਾਸਕੀ ਅਧਿਕਾਰੀਆਂ ਨੇ ਆਏ ਪਿੰਡਾਂ ਦੇ ਮੋਹਤਬਰਾਂ ਨਾਲ ਕੋਵਿਡ-19 ਦੀ ਰੋਕਥਾਮ ਅਤੇ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਵਿਚਾਰਾਂ ਕੀਤੀਆਂ। ਉਥੇ ਹੀ ਸਰਪੰਚ, ਸਰਕਾਰੀ ਸਕੂਲਾਂ ਦੇ ਹੈੱਡ ਮਾਸਟਰਾਂ, ਏਐਨਐਮ, ਆਂਗਣਵਾੜੀ ਤੇ ਆਸ਼ਾ ਵਰਕਰਾਂ, ਜੀਓਜੀ ਆਦਿ ਮੋਹਤਵਰਾਂ ਦੀਆਂ ਪਿੰਡਾਂ ਵਿੱਚ ਕਮੇਟੀਆਂ ਬਣਾਉਣ ਲਈ ਕਿਹਾ ਗਿਆ ਹੈ। ਇਹ ਕਮੇਟੀਆਂ ਪਿੰਡਾਂ ਵਿੱਚ ਕੋਰੋਨਾ ਮਹਾਂਮਾਰੀ ਦੇ ਹਾਲਾਤਾਂ ਉਪਰ ਨਜ਼ਰ ਰੱਖਣਗੀਆਂ ਅਤੇ ਪਿੰਡਾਂ ਦੇ ਹਾਲਾਤਾਂ ਦੀ ਰਿਪੋਰਟ ਪ੍ਰਸ਼ਾਸਨ ਨੂੰ ਦੇਣ ਗਿਆ। ਰਿਪੋਰਟਾਂ ਮੁਤਾਬਕ ਹੀ ਪ੍ਰਸ਼ਾਸਨ ਵੱਲੋਂ ਰਣਨੀਤੀ ਉਲੀਕੀ ਜਾਵੇਗੀ। ਇਸ ਤੋਂ ਇਲਾਵਾ ਪਿੰਡਾਂ ਦੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ, ਸੈਂਪਲਿੰਗ ਅਤੇ ਵੈਕਸੀਨੇਸ਼ਨ ਪ੍ਰਤੀ ਜਾਗਰੂਕ ਵੀ ਕੀਤਾ ਜਾਵੇਗਾ।
ਇਹ ਵੀ ਪੜੋ: ਕੋਰੋਨਾ ਮਹਾਂਮਾਰੀ ਦੌਰਾਨ ਸਰਕਾਰ ਦੀਆਂ ਸਿਹਤ ਸੁਵਿਧਾਵਾਂ ਤੋਂ ਵਾਂਝੇ ਸਰਹੱਦੀ ਖੇਤਰ ਦੇ ਪਿੰਡ