ਲੁਧਿਆਣਾ : ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਵਿਸ਼ੇਸ਼ ਨਾਕਾਬੰਦੀ ਦੌਰਾਨ 2 ਮੋਟਰਸਾਈਕਲ ਸਵਾਰ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਐੱਸ.ਟੀ.ਐੱਫ ਨੇ ਉਨ੍ਹਾਂ ਪਾਸੋਂ 2 ਕਿਲੋ 58 ਗ੍ਰਾਮ ਹੈਰੋਇਨ ਅਤੇ 7 ਲੱਖ 50 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ ਕਰੀਬ 11 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਇਸ ਮੌਕੇ ਪ੍ਰੈੱਸ ਕਾਨਫਰੰਸ ਕਰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਨਾਕਾਬੰਦੀ ਦੌਰਾਨ ਜਦੋਂ 1 ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ 'ਚੋਂ 1 ਕਿਲੋ 980 ਗ੍ਰਾਮ ਹੈਰੋਇਨ, 7 ਲੱਖ 50 ਰੁਪਏ ਦੀ ਡਰੱਗ ਮਨੀ ਅਤੇ ਇੱਕ ਛੋਟਾ ਇਲੈਕਟ੍ਰੋਨਿਕ ਕੰਡਾ ਬਰਾਮਦ ਕੀਤਾ ਹੈ। ਪੁਲਿਸ ਵਲੋਂ ਕਾਬੂ ਕੀਤੇ ਮੁਲਜ਼ਮਾਂ ਦੀ ਪਹਿਚਾਣ ਦਲਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਨਿਵਾਸੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਰੂਪ ਵਿਚ ਹੋਈ ਹੈ।
ਉਥੇ ਹੀ ਦੂਸਰੇ ਮਾਮਲੇ ਵਿੱਚ ਕੀਤੀ ਗਈ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਤੋਂ ਤਲਾਸ਼ੀ ਦੌਰਾਨ 78 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਫੜੇ ਗਏ ਆਰੋਪੀ ਪਿਛਲੇ ਲੰਮੇ ਸਮੇਂ ਤੋਂ ਨਸ਼ਾ ਤਸਕਰੀ ਦੇ ਗੈਰਕਾਨੂੰਨੀ ਕਾਰੋਬਾਰ ਦੇ ਵਿੱਚ ਲਿਪਤ ਹਨ ਅਤੇ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਦਾ ਕਹਿਣਾ ਕਿ ਉਕਤ ਕਾਬੂ ਕੀਤੇ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:ਇਸ ਪਿੰਡ ਦੇ ਲੋਕਾਂ ਨੇ ਰਾਣੀ ਲਕਸ਼ਮੀਬਾਈ ਲਈ ਅੰਗਰੇਜ਼ਾਂ ਨਾਲ ਲੋਹਾ ਲਿਆ ਸੀ