ਲੁਧਿਆਣਾ : ਸ਼ਹਿਰ ਵਿੱਚ ਨਿਜੀ ਕੰਪਨੀਆਂ ਦੀਆਂ ਕਈ ਬੱਸਾਂ ਵੱਲੋਂ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਬੱਸ ਚਾਲਕ ਅਤੇ ਕੰਡਕਟਰ ਮੁਸਾਫ਼ਰਾਂ ਦੀ ਸੁਰੱਖਿਆ ਅਤੇ ਜਾਨ ਦੀ ਪਰਵਾਹ ਕੀਤੇ ਬਗੈਰ ਬੱਸ ਦੀ ਸਮਰੱਥਾ ਨਾਲੋਂ ਵੱਧ ਸਵਾਰੀਆਂ ਬੱਸ ਵਿੱਚ ਬਿਠਾ ਦਿੰਦੇ ਹਨ। ਜਿਸ ਨਾਲ ਜਾਨ ਮਾਲ ਦਾ ਨੁਕਸਾਨ ਹੋ ਸਕਦਾ ਹੈ। ਇਸ ਤੋਂ ਇਲਾਵਾ ਕਈ ਬੱਸ ਚਾਲਕਾਂ ਵੱਲੋਂ ਮੁਸਾਫ਼ਰਾਂ ਨੂੰ ਬੱਸ ਦੀ ਛੱਤ ਉੱਤੇ ਬਿਠਾ ਦਿੱਤਾ ਜਾਂਦਾ ਹੈ ਜੋ ਕਿ ਬੇਹਦ ਖ਼ਤਰਨਾਕ ਹੈ। ਨਿਜੀ ਕੰਪਨੀਆਂ ਦੀਆਂਕਈ ਬੱਸਾਂ ਵਿੱਚ ਟ੍ਰੈਫ਼ਿਕ ਨਿਯਮਾਂ ਨੂੰ ਅਣਗੌਲਿਆਂਕਰਦੀਆਂ ਹਨ।
ਇਸ ਮਾਮਲੇ ਵਿੱਚ ਸਖ਼ਤੀ ਵਰਤਦੇ ਹੋਏ ਸ਼ਹਿਰ ਦੀ ਟ੍ਰੈਫ਼ਿਕ ਪੁਲਿਸ ਨੇ ਕਈ ਬੱਸਾਂ ਦੇ ਚਾਲਾਨ ਕੱਟੇ। ਸ਼ਹਿਰ ਦੇ ਭਾਰਤ ਨਗਰ ਚੌਂਕ ਉੱਤੇ ਤਾਇਨਾਤ ਏ.ਐਸ.ਆਈ ਬਲਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਦੋ ਬੱਸਾਂ ਦੇ ਚਾਲਾਨ ਕੀਤੇ ਗਏ ਹਨ। ਉਨ੍ਹਾਂ ਨੂੰ ਇਹ ਜਾਣਕਾਰੀ ਮਿਲੀ ਹੈ ਕਿ ਹੋਰਨਾਂ ਥਾਵਾਂ ਉੱਤੇ ਵੀ ਉਨ੍ਹਾਂ ਦੀ ਟੀਮ ਨੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀ ਬੱਸਾਂ ਦੇ ਚਾਲਾਨ ਕੀਤੇ ਹਨ ਤਾਂ ਜੋ ਕੋਈ ਵੀ ਟ੍ਰੈਫ਼ਿਕ ਨਿਯਮਾਂ ਦੀ ਅਣਗਹਿਲੀ ਨਾ ਕਰੇ। ਨਿਜੀ ਕੰਪਨੀਆਂ ਵੱਲੋਂ ਮੁਸਾਫ਼ਰਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਿਆ ਜਾਵੇ।