ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਦੀ ਤੀਜੀ ਲਹਿਰ ਨੂੰ ਦੇਖਦੇ ਪੰਜਾਬ ਵਿੱਚ ਐਂਟਰੀ ਕਰਨ ਸਮੇਂ ਸਖ਼ਤੀ ਕਰ ਦਿੱਤੀ ਹੈ। ਸੂਬੇ ਵਿੱਚ ਅੱਜ ਤੋਂ ਐਂਟਰੀ ਕਰਨ ਲਈ ਪੂਰੀ ਤਰ੍ਹਾਂ ਨਾਲ ਵੈਕਸੀਨੇਡ ਹੋਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਜੇਕਰ ਕਿਸੇ ਵੱਲੋਂ ਵੈਕਸੀਨੇਸ਼ਨ ਨਹੀਂ ਕਰਵਾਈ ਗਈ ਹੋਵੇਗੀ ਤਾਂ ਉਸਨੂੰ ਪੰਜਾਬ ਦੇ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।
ਇਹ ਵੀ ਪੜੋ: ਪੰਜਾਬ 'ਚ ਦਾਖਲ ਹੋਣ ਤੋਂ ਪਹਿਲਾਂ ਹੋ ਜਾਓ ਸਾਵਧਾਨ !
ਦੱਸ ਦਈਏ ਕਿ ਜਾਣਕਾਰੀ ਅਨੁਸਾਰ ਕੋਰੋਨਾ ਨੂੰ ਲੈਕੇ ਖਾਸ ਤੌਰ ‘ਤੇ ਜੰਮੂ ਕਸ਼ਮੀਰ ਅਤੇ ਹਿਮਾਚਲ ਤੋਂ ਆਉਣ ਵਾਲੇ ਲੋਕਾਂ ਲਈ ਨਿਯਮ ਸਖ਼ਤੀ ਨਾਲ ਲਾਗੂ ਕੀਤੇ ਗਏ ਹਨ। ਇਸ ਤੋਂ ਇਲਾਵਾ ਜਿਸ ਕਿਸੇ ਨੇ ਵੀ ਪੰਜਾਬ ਵਿੱਚ ਦਾਖਲ ਹੋਣਾ ਹੈ ਉਸ ਨੂੰ ਕੋਰੋਨਾ ਰਿਪੋਰਟ ਨੈਗੇਟਿਵ ਦਿਖਾਉਣੀ ਜ਼ਰੂਰੀ ਹੋਵੇਗੀ। ਜੇਕਰ ਕੋਈ ਕੋਰੋਨਾ ਰਿਪੋਰਟ ਨਹੀਂ ਦਿਖਾਵੇਗਾ ਤਾਂ ਉਸਨੂੰ ਪੰਜਾਬ 'ਚ ਦਾਖਲ ਹੋਣਾ ਨਹੀਂ ਦਿੱਤਾ ਜਾਵੇਗਾ। ਇਸਦੇ ਨਾਲ ਹੀ ਸਰਕਾਰ ਵੱਲੋਂ ਤੀਸਰੀ ਵੇਵ ਨੂੰ ਲੈਕੇ ਸਕੂਲਾਂ ਲਈ ਵੀ ਕਈ ਅਹਿਮ ਫੈਸਲੇ ਲਏ ਗਏ ਹਨ।
ਇਹ ਵੀ ਪੜੋ: ਕੋਰੋਨਾ ਦੀ ਤੀਸਰੀ ਵੇਵ ਨੂੰ ਲੈਕੇ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ