ETV Bharat / city

ਕਾਂਗਰਸ ਛੱਡ ਭਾਜਪਾ ’ਚ ਸ਼ਾਮਲ ਹੋਏ ਸੁਖਵਿੰਦਰ ਬਿੰਦਰਾ ਨੇ ਕੈਪਟਨ ਨੂੰ ਦੱਸਿਆ ਗੁਰੂ ਤੇ ਰਾਹੁਲ ਬਾਰੇ ਕਹੀ ਇਹ ਗੱਲ... - ਪੰਜਾਬ ਵਿਧਾਨਸਭਾ ਚੋਣਾਂ 2022

ਕਾਂਗਰਸ ਛੱਡ ਭਾਜਪਾ ਚ ਸ਼ਾਮਿਲ ਹੋਏ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸੁਖਵਿੰਦਰ ਬਿੰਦਰਾ ਨੇ ਕਿਹਾ ਕਿ ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਦੱਸਿਆ ਸੀ ਕਿ ਉਹ ਅਸਤੀਫਾ ਦੇ ਰਹੇ ਹਨ ਜਿਸ ਤੇ ਉਨ੍ਹਾਂ ਨੂੰ ਅਜਿਹਾ ਕਰਨ ਤੇ ਰੋਕਿਆ ਪਰ ਗੱਲ ਕਰਨ ਦਾ ਸਮਾਂ ਨਹੀਂ ਦਿੱਤਾ ਗਿਆ ਜਿਸ ਕਾਰਨ ਉਨ੍ਹਾਂ ਨੇ ਕਾਂਗਰਸ ਦਾ ਸਾਥ ਛੱਡ ਭਾਜਪਾ ਚ ਸ਼ਾਮਲ ਹੋ ਗਏ।

ਕਾਂਗਰਸ ਛੱਡ ਭਾਜਪਾ ’ਚ ਸ਼ਾਮਲ ਹੋਏ ਸੁਖਵਿੰਦਰ ਬਿੰਦਰਾ

author img

By

Published : Feb 16, 2022, 4:23 PM IST

ਲੁਧਿਆਣਾ: ਪੰਜਾਬ ’ਚ ਜਿੱਥੇ ਇੱਕ ਪਾਸੇ ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Election 2022) ਨੂੰ ਲੈ ਕੇ ਚੋਣ ਅਖਾੜਾ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ ਉੱਥੇ ਹੀ ਦੂਜੇ ਪਾਸੇ ਕਈ ਵਰਕਰਾਂ ਵੱਲੋਂ ਇੱਕ ਪਾਰਟੀ ਛੱਡ ਦੂਜੀ ਪਾਰਟੀ ਚ ਸ਼ਾਮਲ ਹੋ ਰਹੇ ਹਨ। ਇਸੇ ਤਰ੍ਹਾਂ ਹੀ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸੁਖਵਿੰਦਰ ਬਿੰਦਰਾ ਵੱਲੋਂ ਕਾਂਗਰਸ ਦਾ ਸਾਥ ਛੱਡ ਭਾਜਪਾ ਦਾ ਪੱਲਾ ਫੜਿਆ ਹੈ।

ਸਾਡੇ ਪੱਤਰਕਾਰ ਨੇ ਸੁਖਵਿੰਦਰ ਬਿੰਦਰਾ ਦੇ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਪਣਾ ਦਰਦ ਬਿਆਨ ਕਰਦਿਆਂ ਕਿਹਾ ਕਿ ਜਿਸ ਦਿਨ ਰਾਹੁਲ ਗਾਂਧੀ ਲੁਧਿਆਣਾ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰਨ ਪਹੁੰਚੇ ਸੀ ਉਸ ਸਮੇਂ ਉਹ ਉਨ੍ਹਾਂ ਨੂੰ ਸਟੇਜ ’ਤੇ ਜਾ ਕੇ ਮਿਲੇ ਸੀ ਅਤੇ ਕਿਹਾ ਸੀ ਕਿ ਉਹ ਅਸਤੀਫ਼ਾ ਦੇ ਰਹੇ ਹਨ। ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਅਸਤੀਫ਼ਾ ਨਾ ਦੇਣ ਅਤੇ ਜਦੋਂ ਫਿਰ ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਆਪਣੀ ਗੱਲ ਦੱਸਣ ਲਈ ਕੁਝ ਸਮਾਂ ਮੰਗਿਆ ਤਾਂ ਰਾਹੁਲ ਗਾਂਧੀ ਨੇ ਕਹਿ ਦਿੱਤਾ ਕਿ ਉਨ੍ਹਾਂ ਕੋਲ ਕੋਈ ਸਮਾਂ ਨਹੀਂ ਹੈ ਜਿਸ ਚ ਗੁੱਸੇ ਚ ਆ ਕੇ ਉਨ੍ਹਾਂ ਨੇ ਅਗਲੇ ਹੀ ਦਿਨ ਭਾਜਪਾ ਦਾ ਪੱਲਾ ਫੜ ਲਿਆ।

ਕਾਂਗਰਸ ਛੱਡ ਭਾਜਪਾ ’ਚ ਸ਼ਾਮਲ ਹੋਏ ਸੁਖਵਿੰਦਰ ਬਿੰਦਰਾ

ਕੈਪਟਨ ਨੂੰ ਦੱਸਿਆ ਗੁਰੂ

ਸੁਖਵਿੰਦਰ ਬਿੰਦਰਾ ਨੂੰ ਜਦੋਂ ਕੈਪਟਨ ਅਮਰਿੰਦਰ ਸਿੰਘ ਤੇ ਚਰਨਜੀਤ ਚੰਨੀ ਦੇ ਕਾਰਜਕਾਲ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਉਨ੍ਹਾਂ ਦੇ ਗੁਰੂ ਹਨ ਉਹ ਹੀ ਉਨ੍ਹਾਂ ਨੂੰ ਸਿਆਸਤ ’ਚ ਲੈ ਕੇ ਆਏ ਸੀ ਅਤੇ ਉਨ੍ਹਾਂ ਨੇ ਹੀ ਉਨ੍ਹਾਂ ਨੂੰ ਨੌਜਵਾਨਾਂ ਦੇ ਲਈ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਸੀ। ਉਨ੍ਹਾਂ ਕਿਹਾ ਕਿ ਉਹ ਹੁਣ ਵੀ ਚੇਅਰਮੈਨ ਹਨ ਸੁਖਵਿੰਦਰ ਬਿੰਦਰਾ ਨੇ ਕਿਹਾ ਕਿ ਭਾਜਪਾ ਦੀ ਦੂਰਅੰਦੇਸ਼ੀ ਸੋਚ ਕਰਕੇ ਉਨ੍ਹਾਂ ਨੇ ਭਾਜਪਾ ਦਾ ਪੱਲਾ ਫੜਿਆ ਅਤੇ ਹੁਣ ਭਾਜਪਾ ਦੇ ਉਮੀਦਵਾਰਾਂ ਦੇ ਹੱਕ ਚ ਚੋਣ ਪ੍ਰਚਾਰ ਕਰ ਰਹੇ ਹਨ।

ਆਸ਼ੂ ਨੂੰ ਦੱਸਿਆ ਪੋਸਟਰ ਲੀਡਰ

ਇਸ ਦੌਰਾਨ ਉਨ੍ਹਾਂ ਨੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਬਾਰੇ ਪੁੱਛੇ ਸਵਾਲ ’ਤੇ ਕਿਹਾ ਕਿ ਭਾਰਤ ਭੂਸ਼ਣ ਆਸ਼ੂ ਤਾਂ ਵੱਡੀਆਂ ਵੱਡੀਆਂ ਗੱਲਾਂ ਕਰਦੇ ਹਨ ਪਰ ਜ਼ਮੀਨੀ ਪੱਧਰ ’ਤੇ ਉਨ੍ਹਾਂ ਨੇ ਕੋਈ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਭੂਸ਼ਣ ਆਸ਼ੂ ਦੀ ਵਜ੍ਹਾ ਕਰਕੇ ਕਈ ਕਾਂਗਰਸੀ ਛੱਡ ਕੇ ਵੱਖ-ਵੱਖ ਪਾਰਟੀਆਂ ਚ ਸ਼ਾਮਿਲ ਹੋ ਗਏ। ਬਿੰਦਰਾ ਨੇ ਕਿਹਾ ਕਿ ਕਾਂਗਰਸ ਨੇ ਯੂਥ ਲਈ ਕੁਝ ਵੀ ਨਹੀਂ ਕੀਤਾ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਯੂਥ ਲਈ ਕਾਫੀ ਕੁਝ ਸੋਚਿਆ ਜਾਂਦਾ ਸੀ ਪਰ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਯੂਥ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਗਿਆ ਜਿਸ ਕਰਕੇ ਉਹਨਾਂ ਨੇ ਕਾਂਗਰਸ ਛੱਡਣ ਦਾ ਫ਼ੈਸਲਾ ਲਿਆ ਹੈ।

ਇਹ ਵੀ ਪੜੋ: PM ਤੇ ਸ਼ਾਹ ਦੀ ਡੇਰੇ ਤੇ ਸ੍ਰੀ ਅਕਾਲ ਤਖ਼ਤ ਨਾਲ ਨੇੜਤਾ ਨਾਲ ਬਦਲੀ ਚੋਣ ਮਾਹੌਲ ਦੀ ਫਿਜਾ

ETV Bharat Logo

Copyright © 2025 Ushodaya Enterprises Pvt. Ltd., All Rights Reserved.