ਲੁਧਿਆਣਾ: ਲੁਧਿਆਣਾ ਦੇ ਹੈਬੋਵਾਲ ਇਲਾਕੇ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਬੁੱਢੇ ਨਾਲੇ 'ਚ ਬੋਰੇ 'ਚ ਬੰਨ੍ਹ ਕੇ ਸੁੱਟੀ ਹੋਈ ਇੱਕ ਮਹਿਲਾ ਦੀ ਲਾਸ਼ ਪੁਲਿਸ ਨੂੰ ਬਰਾਮਦ ਹੋਈ। ਜਿਸ ਨੂੰ ਗੋਤਾਖੋਰਾਂ ਦੀ ਮੱਦਦ ਦੇ ਨਾਲ ਹੈਬੋਵਾਲ ਪੁਲਿਸ ਵੱਲੋਂ ਬਾਹਰ ਕੱਢਿਆ ਗਿਆ। ਪੁਲਿਸ ਦਾ ਕਹਿਣਾ ਕਿ ਲਾਸ਼ ਕਿਸੇ ਮਹਿਲਾ ਦੀ ਲੱਗ ਰਹੀ ਹੈ ਜਿਸ ਦੀ ਸ਼ਨਾਖਤ ਕੀਤੀ ਜਾ ਰਹੀ ਹੈ।ਪੁਲਿਸ ਵਲੋਂ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਮੌਕੇ 'ਤੇ ਸੀਨੀਅਰ ਅਫ਼ਸਰ ਵੀ ਪਹੁੰਚ ਗਏ ਹਨ।
ਇਸ ਮੌਕੇ ਪਹੁੰਚੇ ਏਡੀਸੀਪੀ ਸਮੀਰ ਵਰਮਾ ਨੇ ਦੱਸਿਆ ਕਿ ਜੋ ਲਾਸ਼ ਬਰਾਮਦ ਹੋਈ ਹੈ, ਉਹ ਕਿਸੇ ਮਹਿਲਾ ਦੀ ਲੱਗ ਰਹੀ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਬੋਰੇ 'ਚ ਬੰਨ੍ਹ ਕੇ ਬੁੱਢੇ ਨਾਲੇ ਵਿੱਚ ਸੁੱਟਿਆ ਹੋਇਆ ਸੀ। ਜਿਸ ਤੋਂ ਬਾਅਦ ਹੈਬੋਵਾਲ ਦੇ ਐੱਸ.ਐੱਚ.ਓ ਨੇ ਗੋਤਾਖੋਰਾਂ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢਿਆ ਹੈ। ਉਨ੍ਹਾਂ ਦਾ ਕਹਿਣਾ ਕਿ ਫਿਲਹਾਲ ਇਸ ਦੀ ਸ਼ਨਾਖਤ ਨਹੀਂ ਹੋ ਪਾਈ ਹੈ, ਪਰ ਇਹ ਲਾਸ਼ ਕਿਸੇ ਮਹਿਲਾ ਦੀ ਲੱਗ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਇਸ ਪੂਰੇ ਮਾਮਲੇ ਦੀ ਸ਼ਨਾਖਤ ਸ਼ੁਰੂ ਕਰ ਦਿੱਤੀ ਗਈ ਹੈ।