ETV Bharat / city

ਇਸ ਕਾਂਗਰਸੀ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ - ਹਰਪਾਲ ਚੀਮਾ

ਪੰਜਾਬ ਕਾਂਗਰਸ ਨੂੰ ਉਸ ਸਮੇਂ ਝਟਕਾ ਲੱਗਿਆ ਜਦੋਂ ਲੁਧਿਆਣਾ ਦੇ ਹਲਕਾ ਆਤਮ ਨਗਰ ਤੋਂ ਕਾਂਗਰਸ ਦੇ ਸੀਨੀਅਰ ਆਗੂ ਕੁਲਵੰਤ ਸਿੰਘ ਸਿੱਧੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਕੁਲਵੰਤ ਸਿੰਘ ਸਿੱਧੂ ਦੇ ਅਸਤੀਫੇ ਸਬੰਧੀ ਪੁਸ਼ਟੀ ਉਨ੍ਹਾਂ ਦੇ ਪੀ.ਏ ਵਲੋਂ ਕੀਤੀ ਗਈ।

ਇਸ ਕਾਂਗਰਸੀ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

author img

By

Published : Aug 17, 2021, 10:09 PM IST

ਲੁਧਿਆਣਾ: ਪੰਜਾਬ ਕਾਂਗਰਸ 'ਚ ਨਵਜੋਤ ਸਿੱਧੂ ਵਲੋਂ ਪ੍ਰਧਾਨ ਬਣਨ ਤੋਂ ਬਾਅਦ ਜਿਥੇ ਅਹੁਦੇ ਵੰਡੇ ਜਾ ਰਹੇ ਹਨ। ਉਥੇ ਹੀ ਕਾਂਗਰਸੀ ਆਗੂਆਂ ਵਲੋਂ ਅਸਤੀਫਿਆਂ ਦਾ ਦੌਰ ਵੀ ਲਗਾਤਾਰ ਜਾਰੀ ਹੈ।

ਇਸ ਦੇ ਚੱਲਦਿਆਂ ਪੰਜਾਬ ਕਾਂਗਰਸ ਨੂੰ ਉਸ ਸਮੇਂ ਝਟਕਾ ਲੱਗਿਆ ਜਦੋਂ ਲੁਧਿਆਣਾ ਦੇ ਹਲਕਾ ਆਤਮ ਨਗਰ ਤੋਂ ਕਾਂਗਰਸ ਦੇ ਸੀਨੀਅਰ ਆਗੂ ਕੁਲਵੰਤ ਸਿੰਘ ਸਿੱਧੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਕੁਲਵੰਤ ਸਿੰਘ ਸਿੱਧੂ ਦੇ ਅਸਤੀਫੇ ਸਬੰਧੀ ਪੁਸ਼ਟੀ ਉਨ੍ਹਾਂ ਦੇ ਪੀ.ਏ ਵਲੋਂ ਕੀਤੀ ਗਈ।

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਨਾਮ ਆਪ ਅਸਤੀਫਾ ਲਿਖਿਆ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਉਨ੍ਹਾਂ ਪੰਜਾਬ ਕਾਂਗਰਸ ਨੂੰ ਗੈਰ ਜ਼ਿੰਮੇਦਾਰਾਨਾ ਦੱਸਿਆ ਹੈ।

ਸੂਤਰਾਂ ਦਾ ਕਹਿਣਾ ਕਿ ਕੁਲਵੰਤ ਸਿੰਘ ਸਿੱਧੂ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਸਕਦੇ ਹਨ, ਕਿਉਂਕਿ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਲੁਧਿਆਣਾ ਪਹੁੰਚ ਰਹੇ ਹਨ। ਹਾਲਾਂਕਿ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਸਬੰਧੀ ਕੁਲਵੰਤ ਸਿੱਧੂ ਦੇ ਪੀ.ਏ ਵਲੋਂ ਕਿਸੇ ਵੀ ਤਰ੍ਹਾਂ ਦੀ ਪੁਸ਼ਟੀ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ:'ਇੱਕ ਵਿਧਾਇਕ-ਇੱਕ ਪੈਨਸ਼ਨ' ਦੀ ਮੰਗ ਨੂੰ ਲੈ ਕੇ ਸਪੀਕਰ ਨੂੰ ਮਿਲੇ 'ਆਪ' ਵਿਧਾਇਕ

ETV Bharat Logo

Copyright © 2025 Ushodaya Enterprises Pvt. Ltd., All Rights Reserved.