ਲੁਧਿਆਣਾ: ਆਮ ਆਦਮੀ ਪਾਰਟੀ (Aam Aadmi Party) ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ ਲਈ ਬਿਗੁਲ ਵਜਾ ਦਿੱਤਾ ਗਿਆ ਹੈ ਅਤੇ ਇਸ ਦਾ ਕੇਂਦਰ ਲੁਧਿਆਣਾ ਬਣਿਆ ਹੈ। ਲੁਧਿਆਣਾ ਦੇ ਵਿੱਚ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਐੱਸਸੀ ਸਕਾਲਰਸ਼ਿਪ (SC Scholarship) ਮਾਮਲੇ ’ਤੇ ਕਈ ਦਿਨਾਂ ਤੋਂ ਚਲਾਈ ਜਾ ਰਹੀ ਭੁੱਖ ਹੜਤਾਲ ਵਿੱਚ ਹੁਣ ਪੰਜਾਬ ਦੇ ਹੀ ਨਹੀਂ ਸਗੋਂ ਦਿੱਲੀ ਦੇ ਲੀਡਰ ਵੀ ਪਹੁੰਚ ਰਹੇ ਹਨ। ਬੀਤੇ ਦਿਨ ਰਾਘਵ ਚੱਡਾ ਅਤੇ ਅੱਜ ਭਗਵੰਤ ਮਾਨ ਪੁੱਜੇ, ਹਾਲਾਂਕਿ ਪੰਜਾਬ ਸਰਕਾਰ ਵੱਲੋਂ ਬੀਤੇ ਦਿਨ 40 ਫ਼ੀਸਦੀ ਐਸਸੀ ਸਕਾਲਰਸ਼ਿਪ (SC Scholarship) ਲਈ ਰਾਸ਼ੀ ਦਾ ਆਪਣਾ ਹਿੱਸਾ ਜਾਰੀ ਕਰ ਦਿੱਤਾ ਗਿਆ ਹੈ ਜਿਸ ਨੂੰ ਹੁਣ ਆਮ ਆਦਮੀ ਪਾਰਟੀ (Aam Aadmi Party) ਆਪਣਾ ਕ੍ਰੈਡਿਟ ਅਤੇ ਧਰਨੇ ਦਾ ਅਸਰ ਮੰਨ ਰਹੀ ਹੈ।
ਇਹ ਵੀ ਪੜੋ: ਕਿਸਾਨੀ ਅੰਦੋਲਨ ਦਿਨੋ-ਦਿਨ ਹੋ ਰਿਹਾ ਹੈ ਮਜ਼ਬੂਤ: ਰੁਲਦੂ ਸਿੰਘ ਮਾਨਸਾ
ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਨੂੰ ਝੁਕਣਾ ਹੀ ਪਿਆ ਹੈ। ਉਥੇ ਹੀ ਉਨ੍ਹਾਂ ਕਿਹਾ ਕਿ ਹੁਣ ਕੇਂਦਰ ਵਿੱਚ ਅਤੇ ਸੂਬੇ ਵਿੱਚ ਹਰਾ ਪੈੱਨ ਉਨ੍ਹਾਂ ਕੋਲ ਹੀ ਆਉਣ ਵਾਲਾ ਹੈ ਅਤੇ ਇਹ ਸਿਰਫ਼ ਗ਼ਰੀਬਾਂ ਮਜ਼ਦੂਰਾਂ ਦੇ ਹੱਕ ਵਿੱਚ ਹੀ ਨਿੱਤਰੇਗਾ। ਉਨ੍ਹਾਂ ਨੇ ਸਾਫ ਤੌਰ ’ਤੇ ਕਿਹਾ ਕਿ ਸੂਬਾ ਸਰਕਾਰ ਆਪਣਿਆਂ ਨੂੰ ਗੱਫੇ ਅਤੇ ਬਾਕੀਆਂ ਨੂੰ ਧੱਕੇ ਮਾਰ ਰਹੀ ਹੈ ।
ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ (Aam Aadmi Party) ਪਹਿਲੇ ਦਿਨ ਤੋਂ ਹੀ ਦਲਿਤਾਂ ਦੇ ਨਾਲ ਖੜੀ ਹੈ ਅਤੇ ਸਿਰਫ ਹੁਣ ਨਹੀਂ ਸਗੋਂ ਪਹਿਲਾਂ ਵੀ ਧਰਨੇ ਲਾਉਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਟੀਚਾ ਗ਼ਰੀਬਾਂ ਅਤੇ ਮਜ਼ਲੂਮਾਂ ਨੂੰ ਹੱਕ ਦਿਵਾਉਣਾ ਹੈ ਜਦੋਂ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਉਮੀਦਵਾਰ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਫਿਲਹਾਲ ਪਾਰਟੀ ਜੋ ਫੈਸਲਾ ਕਰੇਗੀ ਉਹ ਹੀ ਹੋਵੇਗਾ।
ਇਹ ਵੀ ਪੜੋ: ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ 'ਚ ਚੱਲੀਆਂ ਗੋਲੀਆਂ, ਇੱਕ ਦੀ ਮੌਤ