ਖੰਨਾ: ਪਿਛਲੇ ਦਿਨੀਂ ਸ਼ਿਵ ਸੈਨਾ ਦੇ ਆਗੂ ’ਤੇ ਹਮਲਾ ਕਰਨ ਸਬੰਧੀ ਪਰਚਾ ਦਰਜ ਕੀਤਾ ਗਿਆ ਸੀ ਜਿਸ ਨੂੰ ਲੈ ਕੇ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ ਕਿ ਸ਼ਿਵ ਸੈਨਾ ਆਗੂ ਨੇ ਗੰਨਮੈਨ ਲੈਣ ਲਈ ਆਪਣੇ ’ਤੇ ਹਮਲਾ ਕਰਵਾਇਆ ਸੀ। ਪੁਲਿਸ ਨੇ ਇਸ ਮਾਮਲੇ ’ਚ ਸ਼ਿਵਸੈਨਾ ਦੇ ਆਗੂ ਨੂੰ ਕਾਬੂ ਕਰ ਲਿਆ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਕਸ਼ਮੀਰ ਗਿਰੀ ਨੇ ਇੱਕ ਮਾਮਲਾ ਦਰਜ ਕਰਵਾਇਆ ਸੀ ਕਿ ਉਸ ’ਤੇ ਕੁੱਝ ਲੋਕਾਂ ਨੇ ਹਮਲਾ ਕਰ ਦਿੱਤਾ ਹੈ। ਜਿਸ ਤੋਂ ਮਗਰੋਂ ਪੁਲਿਸ ਨੇ ਕਾਰਵਾਈ ਕਰਦੇ ਹੋਏ 2 ਹਮਲਾਵਰਾਂ ਨੂੰ ਕਾਬੂ ਕਰ ਲਿਆ ਸੀ। ਜਿਹਨਾਂ ਤੋਂ ਪੁੱਛਗਿੱਛ ਕਰਨ ਤੋਂ ਪਤਾ ਲੱਗਾ ਕਿ ਇਹ ਹਮਲਾ ਗੰਨਮੈਨ ਲੈਣ ਲਈ ਕਰਵਾਇਆ ਗਿਆ ਸੀ।
ਇਹ ਵੀ ਪੜੋ: ਕੇਂਦਰ ਵੱਲੋਂ ਪੰਜਾਬ ਦੇ ਕਿਸਾਨਾਂ ’ਤੇ ਚੁੱਕੇ ਗਏ ਸਵਾਲਾਂ ਨੂੰ ਮਜਦੂਰਾਂ ਨੇ ਨਕਾਰਿਆ
ਉਥੇ ਹੀ ਉਹਨਾਂ ਨੇ ਦੱਸਿਆ ਕਿ ਕਸ਼ਮੀਰ ਗਿਰੀ ਨੇ ਪਹਿਲਾਂ ਆਪਣੇ ਇੱਕ ਰਿਸ਼ਤੇਦਾਰ ਨੂੰ ਬੰਦੂਕ ਚਲਾਉਣ ਦੀ ਟ੍ਰੇਨਿੰਗ ਦਿੱਤੀ ਤੇ ਫੇਰ ਉਸ ਦੀ ਮਦਦ ਨਾਲ ਆਪਣੇ ’ਤੇ ਹੀ ਹਮਲਾ ਕਰਵਾ ਲਿਆ ਤਾਂ ਜੋ ਗੰਨਮੈਨ ਲਿਆ ਜਾ ਸਕੇ। ਜਿਸ ਨੂੰ ਪੁਲਿਸ ਨੇ ਕਾਬੂ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜੋ: ਮੁਖਤਾਰ ਅੰਸਾਰੀ ਦੇ ਐਂਬੂਲੈਂਸ ਮਾਮਲੇ ਨੂੰ ਲੈ ਕੇ ਪੰਜਾਬ ’ਚ ਭਖੀ ਸਿਆਸਤ