ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਿਮਰਜੀਤ ਸਿੰਘ ਬੈਂਸ 'ਤੇ ਇੱਕ ਮਹਿਲਾ ਨੇ ਕਥਿਤ ਤੌਰ 'ਤੇ ਜਬਰ-ਜਨਾਹ ਕਰਨ ਦੇ ਇਲਜ਼ਾਮ ਲਗਾਏ ਹਨ। ਮਹਿਲਾ ਨੇ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਸਿਮਰਜੀਤ ਸਿੰਘ ਬੈਂਸ ਨੇ ਉਸ ਨਾਲ ਜਬਰ-ਜਨਾਹ ਕੀਤਾ ਹੈ।
ਮਹਿਲਾ ਦੀ ਸ਼ਿਕਾਇਤ ਅਨੁਸਾਰ ਕਿਸੇ ਪੈਸੇ ਦੇ ਲੈਣ ਦੇਣ ਲਈ ਦੇ ਮਾਮਲੇ ਵਿੱਚ ਉਹ ਸਿਮਰਜੀਤ ਸਿੰਘ ਬੈਂਸ ਨੂੰ ਮਿਲੀ ਸੀ। ਇਸ ਦੌਰਾਨ ਹੀ ਬੈਂਸ ਨੇ ਉਸ ਨਾਲ ਕਈ ਵਾਰ ਜਬਰ-ਜਨਾਹ ਕੀਤਾ। ਮਹਿਲਾ ਨੇ ਇਸ ਮਾਮਲੇ ਵਿੱਚ ਪੁਲਿਸ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ। ਮਹਿਲਾ ਨੇ ਇਸ ਮਾਮਲੇ ਵਿੱਚ ਇੱਕ ਮਹਿਲਾ 'ਤੇ ਵੀ ਇਲਾਜ਼ਮ ਲਗਾਏ ਹਨ।