ਚੰਡੀਗੜ੍ਹ: Assembly Election 2022: ਵਿਧਾਨ ਸਭਾ ਚੋਣਾਂ 2017 ਵਿੱਚ ਫਾਜ਼ਿਲਕਾ (Fazilka Assembly Constituency) ਸੀਟ ਤੋਂ ਕਾਂਗਰਸ (Congress) ਦੇ ਦਵਿੰਦਰ ਘੁਬਾਇਆ ਨੇ ਜਿੱਤ ਹਾਸਲ ਕੀਤੀ ਸੀ। ਹੁਣ ਇਸ ਸੀਟ ’ਤੇ ਕਿਸ ਦਾ ਦਬਦਬਾ ਨਜ਼ਰ ਆ ਰਿਹਾ ਹੈ, ਇਸ ਲਈ ਪੜੋ ਪੂਰੀ ਖ਼ਬਰ...
ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਲਈ ਨਾਮਜਦਗੀਆਂ ਸ਼ੁਰੂ ਹੋ ਚੁੱਕੀਆਂ ਹਨ ਤੇ ਸਾਰੀਆਂ ਪਾਰਟੀਆਂ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਫਾਜ਼ਿਲਕਾ (Fazilka Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਲਵਾਂਗੇ।
ਫਾਜ਼ਿਲਕਾ (Fazilka Assembly Constituency)
ਜੇਕਰ ਫਾਜ਼ਿਲਕਾ (Fazilka Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਕਾਂਗਰਸ (Congress) ਦੇ ਦਵਿੰਦਰ ਸਿੰਘ ਘੁਬਾਇਆ ਵਿਧਾਇਕ ਹਨ। ਦਵਿੰਦਰ ਸਿੰਘ ਘੁਬਾਇਆ (Davinder Singh Ghubaya) ਨੇ ਜਿੱਤ ਹਾਸਲ ਕੀਤੀ ਸੀ। ਦਵਿੰਦਰ ਸਿਘ ਘੁਬਾਇਆ 2017 ਵਿੱਚ ਇਥੋਂ ਪਹਿਲੀ ਵਾਰ ਵਿਧਾਇਕ ਬਣੇ ਸੀ। ਉਨ੍ਹਾਂ ਨੇ ਫਾਜ਼ਿਲਕਾ ਤੋਂ ਪਹਿਲੀ ਵਾਰ ਚੋਣ ਲੜੀ ਸੀ ਤੇ ਭਾਜਪਾ (BJP) ਦੇ ਸੁਰਜੀਤ ਕੁਮਾਰ ਜਿਆਣੀ ਤੋਂ ਸਿਰਫ 265 ਵੋਟਾਂ ਨਾਲ ਜਿੱਤ ਸਕੇ ਸੀ। ਆਮ ਆਦਮੀ ਪਾਰਟੀ (AAP) ਦੇ ਸਮਰਬੀਰ ਸਿੰਘ ਸਿੱਧੂ (Samarbir singh sidhu) ਚੌਥੇ ਨੰਬਰ ’ਤੇ ਰਹੇ ਸੀ ਤੇ ਆਜਾਦ ਉਮੀਦਵਾਰ ਰਾਜਦੀਪ ਕੌਰ ਤੀਜੇ ਨੰਬਰ ’ਤੇ ਰਹੇ ਸੀ।
ਇਸ ਵਾਰ ਕਾਂਗਰਸ ਵੱਲੋਂ ਦਵਿੰਦਰ ਘੁਬਾਇਆ ਨੂੰ ਦੂਜੀ ਵਾਰ ਉਮੀਦਵਾਰ ਬਣਾਇਆ ਹੈ। ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਨੇ ਛੇਵੀਂ ਵਾਰ ਸੁਰਜੀਤ ਕੁਾਰ ਜਿਆਣੀ ਨੂੰ ਟਿਕਟ ਦਿੱਤੀ ਹੈ ਤੇ ਆਮ ਆਦਮੀ ਪਾਰਟੀ ਨੇ ਵੀ ਉਮੀਦਵਾਰ ਬਦਲ ਦਿੱਤਾ ਹੈ ਤੇ ਸਮਰਬੀਰ ਸਿੰਘ ਸਿੱਧੂ ਦੀ ਟਿਕਟ ਕੱਟ ਕੇ ਨਰਿੰਦਰਪਾਲ ਸਿੰਘ ਸਵਾਨ ਨੂੰ ਉਮੀਦਵਾਰ ਬਣਾਇਆ ਹੈ। ਇਸੇ ਤਰ੍ਹਾਂ ਅਕਾਲੀ ਦਲ ਨੇ ਵੀ ਰਾਜਨੀਤੀ ਦੇ ਧੁਰੰਤਰ ਹੰਸ ਰਾਜ ਜੋਸ਼ਨ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।
2017 ਵਿਧਾਨ ਸਭਾ ਦੇ ਚੋਣ ਨਤੀਜੇ
ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਫਾਜ਼ਿਲਕਾ (Fazilka Constituency) ’ਤੇ 86.68 ਵੋਟਿੰਗ ਹੋਈ ਸੀ ਤੇ ਇਸ ਦੌਰਾਨ ਕਾਂਗਰਸ ਦੇ ਦਵਿੰਦਰ ਸਿੰਘ ਘੁਬਾਇਆ ਵਿਧਾਇਕ ਬਣੇ ਸੀ। ਉਨ੍ਹਾਂ ਨੇ ਭਾਜਪਾ ਦੇ ਸੁਰਜੀਤ ਕੁਮਾਰ ਜਿਆਣੀ ਨੂੰ ਬਹੁਤ ਘੱਟ ਅੰਤਰ ਨਾਲ ਹਰਾਇਆ ਸੀ, ਜਦੋਂਕਿ ਆਜਾਦ ਉਮੀਦਵਾਰ ਰਾਜਦੀਪ ਕੌਰ ਲਗਭਗ ਬਰਾਬਰ ਦੀਆਂ ਵੋਟਾਂ ਲੈ ਕੇ ਤੀਜੇ ਸਥਾਨ ’ਤੇ ਰਹੀ ਸੀ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਮਰਬੀਰ ਸਿੰਘ ਸਿੱਧੂ ਚੌਥੇ ਸਥਾਨ ’ਤੇ ਰਹੇ ਸੀ।
ਇਸ ਦੌਰਾਨ ਕਾਂਗਰਸ (Congress) ਦੇ ਉਮੀਦਵਾਰ ਦਵਿੰਦਰ ਸਿੰਘ ਘੁਬਾਇਆ ਨੂੰ 39276 ਵੋਟਾਂ ਮਿਲੀਆਂ ਸੀ, ਜਦੋਂਕਿ ਭਾਜਪਾ (BJP) ਦੇ ਸੁਰਜੀਤ ਕੁਮਾਰ ਜਿਆਣੀ ਨੂੰ 39011 ਵੋਟਾਂ ਪ੍ਰਾਪਤ ਹੋਈਆਂ ਸੀ ਤੇ ਆਜਾਦ ਉਮੀਦਵਾਰ ਰਾਜਦੀਪ ਕੌਰ ਨੂੰ 38135 ਵੋਟਾਂ ਪਈਆਂ ਸੀ, ਜਦੋਂਕਿ ਆਪ (AAP) ਦੀ ਹਨੇਰੀ ਦੇ ਬਾਵਜੂਦ ਸਮਰਬੀਰ ਸਿੰਘ ਸਿੱਧੂ ਨੂੰ 16404 ਵੋਟਾਂ ਹੀ ਮਿਲੀਆ ਸੀ।
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ
2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਕੁਲ 86.66 ਵੋਟਿੰਗ ਹੋਈ ਸੀ। ਇਸ ਦੌਰਾਨ ਕਾਂਗਰਸ ਨੂੰ 27.58 ਫੀਸਦੀ ਵੋਟ ਸ਼ੇਅਰ ਮਿਲਿਆ ਸੀ, ਜਦੋਂਕਿ ਭਾਜਪਾ ਨੂੰ 27.39 ਫੀਸਦੀ ਵੋਟਾਂ ਹਾਸਲ ਹੋਈਆਂ ਸੀ, ਆਜਾਦ ਉਮੀਦਵਾਰ ਨੂੰ 26.78 ਫੀਸਦੀ ਸ਼ੇਅਰ ਮਿਲਿਆ ਸੀ ਤੇ ਆਪ ਦੇ ਹਿੱਸੇ 11.52 ਫੀਸਦੀ ਵੋਟ ਸ਼ੇਅਰ ਆਇਆ ਸੀ।
2012 ਵਿਧਾਨ ਸਭਾ ਦੇ ਚੋਣ ਨਤੀਜੇ
ਫਾਜ਼ਿਲਕਾ (Fazilka Assembly Constituency) ਸੀਟ ’ਤੇ 85.98 ਫੀਸਦੀ ਵੋਟਿੰਗ ਹੋਈ ਸੀ। ਇਸ ਸੀਟ ਤੋਂ ਭਾਜਪਾ ਦੇ ਸੁਰਜੀਤ ਕੁਮਾਰ ਜਿਆਣੀ ਵਿਧਾਇਕ ਬਣੇ ਸੀ। ਉਨ੍ਹਾਂ ਨੇ ਸਿੱਧੇ ਮੁਕਾਬਲੇ ਵਿੱਚ ਆਜਾਦ ਉਮੀਦਵਾਰ ਜਸਵਿੰਦਰ ਸਿੰਘ ਨੂੰ ਮਾਤ ਦਿੱਤੀ ਸੀ।
ਇਸ ਦੌਰਾਨ ਭਾਜਪਾ ਦੇ ਸੁਰਜੀਤ ਕੁਮਾਰ ਜਿਆਣੀ 40901 ਵੋਟਾਂ ਲੈ ਗਏ ਸੀ, ਜਦੋਂਕਿ ਆਜਾਦ ਉਮੀਦਵਾਰ ਨੂੰ 39209 ਵੋਟਾਂ ਹਾਸਲ ਹੋਈਆਂ ਸੀ ਜਦੋਂਕਿ ਕਾਂਗਰਸ ਦੇ ਉਮੀਦਵਾਰ ਨੂੰ 32205 ਵੋਟਾਂ ਮਿਲੀਆਂ ਸੀ।।
2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ
2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਫਾਜ਼ਿਲਕਾ (Fazilka Assembly Constituency) 'ਤੇ 79.61 ਫੀਸਦ ਵੋਟਿੰਗ ਹੋਈ ਸੀ। ਇਸ ਦੌਰਾਨ ਭਾਜਪਾ ਨੂੰ 32.38 ਤੇ ਆਜਾਦ ਨੂੰ 31.04 ਫੀਸਦੀ ਵੋਟ ਸ਼ੇਅਰ ਮਿਲਿਆ ਸੀ, ਜਦੋਂਕਿ ਕਾੰਗਰਸ ਦਾ ਵੋਟ ਸ਼ੇਅਰ 25.50 ਰਿਹਾ ਸੀ।
ਫਾਜ਼ਿਲਕਾ (Fazilka Assembly Constituency) ਦਾ ਸਿਆਸੀ ਸਮੀਕਰਨ
ਜੇਕਰ ਇਸ ਸੀਟ ਦਾ ਮੌਜੂਦਾ ਸਮੀਕਰਨ ਦੇਖੀਏ ਤਾਂ ਇਸ ਸੀਟ ’ਤੇ ਕਾਂਗਰਸ ਦੇ ਮੌਜੂਦਾ ਵਿਧਾਇਕ ਦਵਿੰਦਰ ਸਿੰਘ ਘੁਭਾਇਆ ਅਤੇ ਭਾਜਪਾ ਦੇ ਸੁਰਜੀਤ ਕੁਮਾਰ ਜਿਆਣੀ ਮੁੜ ਮੈਦਾਨ ਵਿੱਚ ਹਨ। ਅਕਾਲੀ ਦਲ ਨੇ ਪੁਰਾਣੇ ਦਮਦਾਰ ਚਿਹਰੇ ਹੰਸ ਰਾਜ ਜੋਸ਼ਨ ’ਤੇ ਭਰੋਸਾ ਜਿਤਾਇਆ ਹੈ ਜਦੋਂਕਿ ਆਜਾਦ ਤੌਰ ’ਤੇ ਬਰਾਬਰ ਦਾ ਮੁਕਾਬਲਾ ਕਰਨ ਵਾਲੀ ਰਾਜਦੀਪ ਕੌਰ ਇਸ ਵਾਰ ਚੋਣ ਮੈਦਾਨ ਵਿੱਚ ਨਹੀਂ ਹੈ ਤੇ ਆਮ ਆਦਮੀ ਪਾਰਟੀ ਨੇ ਉਮੀਦਵਾਰ ਬਦਲ ਦਿੱਤਾ ਹੈ। ਅਜਿਹੇ ਵਿੱਚ ਮੁੱਖ ਮੁਕਾਬਲਾ ਤ੍ਰਿਕੋਣਾ ਹੋਣ ਦੇ ਆਸਾਰ ਹਨ ਤੇ ਆਮ ਆਦਮੀ ਪਾਰਟੀ ਇਸ ਨੂੰ ਚਾਰਕੋਣਾ ਵੀ ਬਣਾ ਸਕਦੀ ਹੈ।
ਇਹ ਵੀ ਪੜ੍ਹੋ:ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਰਾਹਤ, ਚੋਣਾਂ ਤੱਕ ਗ੍ਰਿਫ਼ਤਾਰੀ 'ਤੇ ਰੋਕ