ETV Bharat / city

ਭਾਰਤ ਭੂਸ਼ਣ ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਪਨਸਪ ਅਧਿਕਾਰੀਆਂ ਦੀ ਚੈਟ ਨੂੰ ਲੈਕੇ ਉੱਠ ਰਹੇ ਸਵਾਲ - 200 ਕਰੋੜ ਦੇ ਟੈਂਡਰ ਘੁਟਾਲੇ

ਵਿਜੀਲੈਂਸ ਦੇ ਸ਼ਿਕੰਜੇ ਵਿੱਚ ਫਸੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ਹੁਣ ਹੋਰ ਵਧ ਸਕਦੀਆਂ ਹਨ। ਇਸ ਸਬੰਧੀ ਲੁਧਿਆਣਾ ਤੋਂ ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ ਇੰਦਰ ਗਰੇਵਾਲ ਨੇ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਵੀ ਕੀਤੀ ਹੈ।

viral chat of on punsup officer
viral chat of on punsup officer
author img

By

Published : Sep 2, 2022, 1:04 PM IST

Updated : Sep 2, 2022, 3:23 PM IST

ਲੁਧਿਆਣਾ: ਵਿਜੀਲੈਂਸ ਦੇ ਸ਼ਿਕੰਜੇ ਵਿੱਚ ਫਸੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ਹੁਣ ਹੋਰ ਵਧ ਸਕਦੀਆਂ ਹਨ। ਦਰਅਸਲ ਹੁਣ ਵਿਜੀਲੈਂਸ ਪਨਸਪ ਅਧਿਕਾਰੀਆਂ ਦੀ ਵਾਇਰਲ ਹੋਈ ਚੈਟ ਦੇ ਮਾਮਲੇ ਵਿੱਚ ਵੀ ਜਾਂਚ ਕਰ ਰਹੀ ਹੈ। ਇਸ ਸਬੰਧੀ ਲੁਧਿਆਣਾ ਤੋਂ ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ ਇੰਦਰ ਗਰੇਵਾਲ ਨੇ ਇੱਕ ਪ੍ਰੈਸ ਕਾਨਫਰੰਸ ਵੀ ਕੀਤੀ ਜਿਸ ਤੋਂ ਬਾਅਦ ਕੋਈ ਕਾਰਵਾਈ ਤਾਂ ਨਹੀਂ ਹੋਈ, ਪਰ ਖਰੀਦ ਏਜੰਸੀ ਦੇ ਇੱਕ ਅਧਿਕਾਰੀ ਨੂੰ ਜ਼ਰੂਰ ਸਸਪੈਂਡ ਕਰ ਦਿੱਤਾ ਗਿਆ ਹੈ।




ਮਹੇਸ਼ ਇੰਦਰ ਗਰੇਵਾਲ ਦੀ ਪੀਸੀ





ਲੀਕ ਹੋਈ ਚੈਟ :
ਚੈਟ ਜਿਸ ਨੂੰ ਲੈਕੇ ਪੂਰਾ ਵਿਵਾਦ ਹੋਇਆ ਹੈ। ਹਾਲਾਂਕਿ ਇਸ ਦੀ ਅਧਿਕਾਰਕ ਪੁਸ਼ਟੀ ਨਹੀਂ ਹੈ, ਪਰ ਅਕਾਲੀ ਦਲ ਵਲੋਂ ਜਰੂਰ ਇਸ ਨੂੰ ਲੈਕੇ ਸਵਾਲ ਖੜੇ ਕੀਤੇ ਜਾ ਰਹੇ ਹਨ। ਹਾਲਾਂਕਿ ਚੈਟ ਵਾਇਰਲ ਹੋਣ ਤੋਂ ਬਾਅਦ ਪਨਸਪ ਦੇ ਇਕ ਅਧਿਕਾਰੀ ਨੂੰ ਮੁਅੱਤਲ ਵੀ (viral chat of on punsup officer) ਕਰ ਦਿੱਤਾ ਗਿਆ ਸੀ। ਮਹੇਸ਼ਇੰਦਰ ਨੇ ਕਿਹਾ ਕਿ ਚੈਟ ਵਾਇਰਲ ਕਰਨ ਵਾਲੇ ਨੂੰ ਨਹੀਂ, ਸਗੋਂ ਘਪਲੇ ਕਰਵਾਉਣ ਵਾਲੇ 'ਤੇ ਕਾਰਵਾਈ ਹੋਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਇਸ ਚੈਟ ਤੋਂ ਸਾਫ ਹੋ ਚੁੱਕਾ ਹੈ ਕਿ ਹੈ ਬਾਹਰਲੇ ਸੂਬਿਆਂ ਤੋਂ ਸਸਤਾ ਝੋਨਾ ਲਿਆਕੇ ਪੰਜਾਬ ਦੇ ਅੰਦਰ ਸਰਕਾਰੀ ਰੇਟਾਂ ਉੱਤੇ ਵੇਚਿਆ ਗਿਆ ਹੈ।




ਪਨਸਪ ਅਧਿਕਾਰੀਆਂ ਦੀ ਵਾਇਰਲ ਚੈਟ




ਮਹੇਸ਼ ਇੰਦਰ ਗਰੇਵਾਲ ਨੇ ਸਵਾਲ ਚੁੱਕਦੇ ਹੋਏ ਕਿਹਾ ਕਿ ਭਾਰਤ ਭੂਸ਼ਣ ਆਸ਼ੂ ਉੱਤੇ ਕਾਰਵਾਈ ਤਾਂ ਕਰ ਰਹੇ ਪਰ, ਉਸ ਦੇ ਚੇਲ੍ਹਿਆਂ ਉੱਤੇ ਕਾਰਵਾਈ ਕਿਉਂ ਨਹੀਂ ਕਰ ਰਹੇ। ਉਨ੍ਹਾਂ ਨੇ ਕਿਹਾ ਕਿ ਇਕ ਡਿਪੋ ਹੋਲਡਰ ਵੀ ਜੋ ਇਸ ਮਾਮਲੇ ਵਿੱਚ ਸ਼ਾਮਲ ਹੈ, ਨੂੰ ਵੀ ਨਹੀਂ ਫੜ੍ਹਿਆ। ਉਨ੍ਹਾਂ ਨੇ ਇਹ ਵੀ ਦੋਸ਼ ਲਾਇਆ ਕਿ ਜਦੋਂ ਜਾਂਚ ਹੋਵੇਗੀ ਤਾਂ ਸਭ ਤੋਂ ਵੱਧ ਪੈਸਾ ਭਾਰਤ ਭੂਸ਼ਣ ਆਸ਼ੂ ਕੋਲੋਂ ਨਿਕਲੇਗਾ, ਪਰ ਕਾਰਵਾਈ ਹੀ ਠੀਕ ਢੰਗ ਨਾਲ ਨਹੀਂ ਕੀਤੀ ਜਾ ਰਹੀ।






ਇਸ ਮਾਮਲੇ ਵਿਚ ਵਾਇਰਲ ਹੋਈ ਚੈਟ ਨੂੰ ਲੈ ਕੇ ਹੁਣ ਮੁੜ ਤੋਂ ਸਵਾਲ ਖੜੇ ਹੋਣ ਲੱਗ ਗਏ ਹਨ। ਅਕਾਲੀ ਦਲ ਨੇਤਾ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਹੈ ਕਿ ਵਿਜੀਲੈਂਸ ਨੇ ਇਸ ਮਾਮਲੇ ਦੀ ਤਫਤੀਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪ੍ਰੈਸ ਕਾਨਫਰੰਸ ਕਰਕੇ ਵੱਡੇ ਖੁਲਾਸੇ ਕੀਤੇ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਹਾਲੇ ਵੀ ਉਨ੍ਹਾਂ ਨੂੰ ਗੰਢ ਤੁੱਪ ਲੱਗ ਰਹੀ ਹੈ। ਇਸ ਕਰਕੇ ਮਾਮਲੇ ਦੀ ਜਾਂਚ ਸਹੀ ਤਰ੍ਹਾਂ ਨਹੀਂ ਹੋ ਪਾ ਰਹੀ। ਗਰੇਵਾਲ ਨੇ ਕਿਹਾ ਮਾਮਲੇ ਵਿੱਚ ਲੋੜੀਂਦੇ ਕਈਆਂ ਦੀ ਗ੍ਰਿਫਤਾਰੀ ਵੀ ਹਾਲੇ ਬਾਕੀ ਹੈ।



ਇਹ ਹੈ ਮਾਮਲਾ : ਦੱਸ ਦਈਏ ਕਿ 200 ਕਰੋੜ ਦੇ ਟੈਂਡਰ ਘੁਟਾਲੇ (Corruption Case) ਨੂੰ ਲੈ ਕੇ ਸਾਬਕਾ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਕਾਬਿਲੇਗੌਰ ਹੈ ਕਿ ਇਸ ਮਾਮਲੇ ਵਿੱਚ ਹੁਣ ਤੱਕ ਠੇਕੇਦਾਰ ਤੇਲੂ ਰਾਮ ਜਗਰੂਪ ਸਿੰਘ ਸੰਦੀਪ ਭਾਟੀਆ ਤੋਂ ਇਲਾਵਾ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ ਅਤੇ ਭਾਗੀਦਾਰਾਂ ਦੇ ਨਾਮ ਸ਼ਾਮਲ ਹਨ। ਤੇਲੂ ਰਾਮ ਨੂੰ ਵਿਜੀਲੈਂਸ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ ਅਤੇ ਵਿਜੀਲੈਂਸ ਨੇ ਪ੍ਰੈੱਸ ਨੋਟ ਵਿੱਚ ਖੁਲਾਸਾ ਕੀਤਾ ਸੀ ਕਿ ਤੇਲੂ ਰਾਮ ਨੇ ਹੀ ਮੰਨ ਲਿਆ ਹੈ ਕਿ ਉਹ ਭਾਰਤ ਭੂਸ਼ਣ ਆਸ਼ੂ ਦੇ ਪੀਏ ਮੀਨੂ ਮਲਹੋਤਰਾ ਰਾਹੀ ਆਸ਼ੂ ਨੂੰ ਮਿਲਿਆ ਸੀ ਅਤੇ ਟੈਂਡਰ ਪ੍ਰਾਪਤ ਕੀਤਾ ਸੀ। ਦੱਸ ਦਈਏ ਕਿ Grain transport scam ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਮਾਣਯੋਗ (transport tender scam case) ਅਦਾਲਤ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।


ਇਹ ਵੀ ਪੜ੍ਹੋ: ਗੌਰਵ ਯਾਦਵ ਹੀ ਬਣੇ ਰਹਿਣਗੇ ਪੰਜਾਬ ਦੇ DGP

Last Updated : Sep 2, 2022, 3:23 PM IST

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.