ਖੰਨਾ: ਪੁਲਿਸ ਨੇ 50 ਲੱਖ ਦੀ ਹੈਰੋਇਨ ਸਮੇਤ 2 ਵਿਦੇਸ਼ੀ ਨਾਗਰਿਕਾਂ ਨੂੰ ਕਾਬੂ ਕੀਤਾ ਹੈ। ਦੋਵੇਂ ਦੋਸ਼ੀ ਦਿੱਲੀ ਤੋਂ ਹੈਰੋਇਨ ਲੈ ਕੇ ਲੁਧਿਆਣਾ ਵੱਲ ਜਾ ਰਹੇ ਸਨ। ਪੁਲਿਸ ਨੇ ਨਾਕੇ 'ਤੇ ਚੈਕਿੰਗ ਦੌਰਾਨ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਜ਼ਿਲਾ ਪੁਲਿਸ ਦੇ ਐਸਪੀ ਜਸਵੀਰ ਸਿੰਘ ਨੇ ਦੱਸਿਆ ਕਿ ਨਸ਼ਾ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਡੀ.ਜੀ.ਪੀ. ਪੰਜਾਬ ਦੇ ਦਿਸ਼ਾ ਨਿਰਦੇਸ਼ਾ 'ਤੇ ਚਲਾਏ ਨਸ਼ਾ ਵਿਰੋਧੀ ਅਭਿਯਾਨ ਨੂੰ ਉਸ ਵਕਤ ਸਫ਼ਲਤਾ ਮਿਲੀ ਜਦੋਂ ਪੁਲਿਸ ਪਾਰਟੀ ਨੇ ਨਾਕੇ ਤੋਂ ਪੈਦਲ ਨਿਕਲ ਰਹੇ ਦੋ ਨਾਈਜ਼ੀਰੀਅਨ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ। ਜਿਹਨਾਂ ਦੇ ਹੱਥ ਵਿੱਚ ਫੜੇ ਲਿਫਾਫੇ ਵਿੱਚੋਂ ਹੈਰੋਇਨ ਬਰਾਮਦ ਹੋਈ। ਦੋਸ਼ੀਆਂ ਨੇ ਪੁੱਛਗਿੱਛ ਦੌਰਾਨ ਦੱਸਿਆ ਹੈਰੋਇਨ ਦਿੱਲੀ ਤੋੱ ਲੈ ਕੇ ਆਏ ਸਨ।