ਲੁਧਿਆਣਾ: ਰਾਏਕੋਟ ਸ਼ਹਿਰ ਦੇ ਵਾਰਡ ਨੰਬਰ-9 ਵਿੱਚ ਪੈਂਦੇ ਮੁਹੱਲਾ ਤਲਾਬ ਵਾਲਾ ਵਿਖੇ ਨਗਰ ਕੌਂਸਲ ਰਾਏਕੋਟ ਦੇ ਕਾਰਜਸਾਧਕ ਅਫ਼ਸਰ ਅਮਰਿੰਦਰ ਸਿੰਘ ਵੱਲੋਂ ਜਾਰੀ ਨਿਰਦੇਸ਼ਾਂ ਅਧੀਨ ਅਤੇ SI ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਸਵੱਛ ਭਾਰਤ ਅਭਿਆਨ ਤਹਿਤ CF ਮੈਡਮ ਸੀਮਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਲੋਕਾਂ ਨੂੰ ਪਲਾਸਟਿਕ ਤੋਂ ਹੋਣ ਵਾਲੇ ਨੁਕਸਾਨ ਤੋਂ ਜਾਗਰੂਕ ਕਰਨ ਸੰਬੰਧੀ ਇੱਕ ਸੰਖੇਪ ਪ੍ਰੋਗਰਾਮ ਕਰਵਾਇਆ ਗਿਆ।
ਕੌਂਸਲਰ ਸੁਖਵਿੰਦਰ ਕੌਰ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ਦੌਰਾਨ ਸਵੱਛ ਭਾਰਤ ਅਭਿਆਨ ਟੀਮ ਵੱਲੋਂ ਜਿੱਥੇ ਸ਼ਹਿਰ ਵਾਸੀਆਂ ਨੂੰ ਪਲਾਸਟਿਕ ਦੀ ਵਰਤੋਂ ਕਾਰਨ ਹੋਣ ਵਾਲੇ ਨੁਕਸਾਨ ਤੋਂ ਜਾਣੂ ਕਰਵਾਇਆ ਗਿਆ ਉਥੇ ਹੀ ਮੁਹੱਲਾਵਾਸੀ ਔਰਤਾਂ ਨੂੰ ਕਾਗਜ਼ ਦੇ ਲਿਫ਼ਾਫ਼ੇ ਬਣਾਉਣ ਦੀ ਸਿਖਲਾਈ ਦਿੱਤੀ ਕਰ ਗਈ, ਬਲਕਿ ਕਾਗਜ਼ ਤੋਂ ਬਣਾਏ ਲਿਫ਼ਾਫ਼ੇ ਘਰਾਂ ਵਿੱਚ ਤਕਸੀਮ ਕੀਤੇ।
ਇਸ ਮੌਕੇ ਜਾਣਕਾਰੀ ਦਿੰਦਿਆਂ ਸੀ ਸੀਮਾ ਨੇ ਦੱਸਿਆ ਕਿ ਰਾਏਕੋਟ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਮਕਸਦ ਤਹਿਤ ਸਵੱਛ ਭਾਰਤ ਅਭਿਆਨ ਟੀਮ ਵੱਲੋਂ ਸਮੇਂ-ਸਮੇਂ 'ਤੇ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਂਦੇ ਹਨ। ਜਿਸ ਤਹਿਤ ਜਿੱਥੇ ਗੰਦਗੀ ਤੇ ਕੂੜਾ ਕਰਕਟ ਤੋਂ ਖਾਦ ਬਣਾਉਣ ਅਤੇ ਪਲਾਸਟਿਕ ਦੀ ਵਰਤੋਂ ਨਾਲ ਹੋਣ ਵਾਲੇ ਨੁਕਸਾਨ ਤੋਂ ਜਾਗਰੂਕ ਕੀਤਾ ਜਾਂਦਾ ਹੈ। ਇਸ ਮੌਕੇ ਕੌਂਸਲਰ ਸੁਖਵਿੰਦਰ ਕੌਰ ਨੇ ਸਵੱਛਤਾ ਭਾਰਤ ਅਭਿਆਨ ਤਹਿਤ ਕੀਤੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਅਤੇ ਲੋਕਾਂ ਨੂੰ ਅਜਿਹੀਆਂ ਗਤੀਵਿਧੀਆਂ ਤੋਂ ਜਾਣਕਾਰੀ ਹਾਸਿਲ ਕਰਕੇ ਆਪਣੇ ਆਲੇ-ਦੁਆਲੇ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਰੱਖਣ ਦੀ ਅਪੀਲ ਕੀਤੀ।
ਇਹ ਵੀ ਪੜੋ: ਆਪਣੇ ਸਮਰਥਕਾਂ ਨਾਲ ਅਨਿਲ ਜੋਸ਼ੀ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਹੋਏ ਨਤਮਸਤਕ