ਲੁਧਿਆਣਾ: ਕੈਪਟਨ ਅਮਰਿੰਦਰ ਸਿੰਘ ਵਲੋਂ 2017 ਦੀਆਂ ਚੋਣਾਂ ਦੌਰਾਨ ਹਰ ਘਰ ਇੱਕ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ। ਜਿਸ ਦਾ ਫਾਇਦਾ ਸਰਕਾਰ ਵਲੋਂ ਮੰਤਰੀਆਂ-ਵਿਧਾਇਕਾਂ ਦੇ ਪਰਿਵਾਰਾਂ ਨੂੰ ਦਿੱਤਾ ਜਾ ਰਿਹਾ ਹੈ। ਇਸ ਨੂੰ ਲੈਕੇ ਬੇਰੁਜ਼ਗਾਰ ਸਾਂਝਾ ਮੋਰਚਾ ਦਾ ਕਹਿਣਾ ਕਿ ਪੰਜਾਬ ਦੇ ਪੜ੍ਹੇ ਲਿਖੇ ਨੌਜਵਾਨ ਲੜਕੇ-ਲੜਕੀਆਂ ਨੌਕਰੀ ਦੀ ਮੰਗ ਲਈ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਅਤੇ ਪੁਲਿਸ ਦੇ ਲਾਠੀਚਾਰਜ ਦਾ ਸ਼ਿਕਾਰ ਹੋ ਰਹੇ ਹਨ।
ਬੇਰੁਜ਼ਗਾਰ ਸਾਂਝਾ ਮੋਰਚਾ ਦੀ ਮੰਗ ਹੈ ਕਿ ਉਮਰ ਹੱਦ ਦੀ ਛੋਟ ਦੇ ਕੇ ਸਾਰੇ ਵਿਭਾਗਾਂ ਵਿੱਚ ਭਰਤੀ ਕੀਤੀ ਜਾਵੇ ਨਹੀਂ ਤਾਂ 2022 ਦੀਆਂ ਚੋਣਾਂ 'ਚ ਕਾਂਗਰਸ ਪਾਰਟੀ ਨੂੰ ਵੋਟ ਮੰਗਣ ਦਾ ਹੱਕ ਨਹੀਂ ਹੈ । ਉਨ੍ਹਾਂ ਦਾ ਕਹਿਣਾ ਕਿ ਬੇਰੁਜ਼ਗਾਰਾਂ ਨਾਲ ਕੀਤੇ ਝੂਠੇ ਵਾਅਦੇ ਦਾ ਖਮਿਆਜਾ ਸਰਕਾਰ ਨੂੰ ਚੋਣਾਂ 'ਚ ਭੁਗਤਣਾ ਪਵੇਗਾ।
ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਖਿਲਾਫ਼ ਪੋਸਟਰ ਘਰਾਂ ਦੇ ਨਾਲ-ਨਾਲ ਜਨਤਕ ਥਾਵਾਂ ਉੱਪਰ ਵੱਡੀ ਪੱਧਰ 'ਤੇ ਲਗਾਏ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਬੇਰੁਜ਼ਗਾਰ ਸਾਂਝਾ ਮੋਰਚਾ ਅੱਠ ਜੂਨ ਨੂੰ ਮੁੱਖ ਮੰਤਰੀ ਦੀ ਪਟਿਆਲਾ ਸਥਿਤ ਰਿਹਾਇਸ਼ ਮੋਤੀ ਮਹਿਲ ਦਾ ਘਿਰਾਓ ਕਰੇਗੀ।
ਇਹ ਵੀ ਪੜ੍ਹੋ:ਸਿੱਖਿਆ ਮੰਤਰੀ ਨੇ ਦੇਸ਼ ‘ਚੋਂ ਅੱਵਲ ਸਥਾਨ ਪ੍ਰਾਪਤ ਕਰਨ ‘ਤੇ ਅਧਿਆਪਕਾਂ ਦੀ ਕੀਤੀ ਸ਼ਲਾਘਾ