ਲੁਧਿਆਣਾ: ਜ਼ਿਲ੍ਹੇ ਵਿੱਚ ਵਾਲਮੀਕ ਸਮਾਜ ਵੱਲੋਂ ਹਲਕਾ ਸੈਂਟਰਲ ਦੇ ਅਕਾਲੀ ਦਲ ਉਮੀਦਵਾਰ ਪ੍ਰਿਤਪਾਲ ਸਿੰਘ ਪਾਲੀ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।। ਪਾਲੀ ਨੇ ਸੋਸ਼ਲ ਮੀਡੀਆ ਤੇ ਮਾਫ਼ੀ ਮੰਗ ਲਈ ਹੈ।ਲੁਧਿਆਣਾ ਵਿੱਚ ਭਾਈਚਾਰੇ ਵੱਲੋਂ ਭਾਰਤ ਨਗਰ ਚੌਂਕ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਅਕਾਲੀ ਦਲ ਦੇ ਸੈਂਟਰਲ ਦੇ ਉਮੀਦਵਾਰ ਪ੍ਰਿਤਪਾਲ ਸਿੰਘ ਪਾਲੀ ਵੱਲੋਂ ਵਰਤੀ ਗਈ, ਇਤਰਾਜ਼ਯੋਗ ਸ਼ਬਦਾਵਲੀ ਸੀ।
ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ (Police officers) ਵੱਲੋਂ ਇਸ ਮਾਮਲੇ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ‘ਤੇ ਬੋਲਦਿਆਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਦੀ ਜਾਤੀ ਪ੍ਰਤੀ ਅਕਾਲੀ ਦਲ ਦੇ ਸੈਂਟਰਲ ਉਮੀਦਵਾਰ ਪ੍ਰਿਤਪਾਲ ਸਿੰਘ ਪਾਲੀ ਵੱਲੋਂ ਵਾਲਮੀਕ ਭਾਈਚਾਰੇ ਪ੍ਰਤੀ ਇਤਰਾਜ਼ਯੋਗ ਸ਼ਬਦਾਵਲੀ ਵਰਤੀ ਗਈ ਹੈ। ਜਿਸ ਨੂੰ ਲੈ ਕੇ ਪੁਲਿਸ ਨੂੰ ਸ਼ਕਾਇਤ ਕੀਤੀ ਗਈ ਹੈ।
ਉਹਨਾਂ ਕਿਹਾ ਕਿ ਜਦੋਂ ਦਾ ਪ੍ਰਿਤਪਾਲ ਸਿੰਘ ਪਾਲੀ ਖਿਲਾਫ਼ ਪਰਚਾ ਦਰਜ ਨਹੀਂ ਹੋ ਜਾਂਦਾ ਅਤੇ ਉਸ ਦੀ ਗ੍ਰਿਫਤਾਰੀ ਨਹੀਂ ਹੋ ਜਾਂਦੀ। ਓਦੋਂ ਤੱਕ ਇਹ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।
ਪ੍ਰਿਤਪਾਲ ਸਿੰਘ ਪਾਲੀ (Pritpal Singh Pali) ਵੱਲੋਂ ਸੋਸ਼ਲ ਮੀਡੀਆ ਉਪਰ ਇੱਕ ਵੀਡੀਓ ਪਾ ਕੇ ਇਸਦੀ ਮੁਆਫੀ ਵੀ ਮੰਗੀ ਗਈ ਹੈ। ਨਾਲ ਹੀ ਉਹਨਾਂ ਨੇ ਕਿਹਾ ਹੈ ਕਿ ਉਹਨਾਂ ਦੇ ਸ਼ਬਦਾਂ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ। ਉਹ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ।
ਇਹ ਵੀ ਪੜ੍ਹੋ: ਸਰਕਾਰ ਦੇ ਪ੍ਰਬੰਧਾਂ ਤੋਂ ਕਿਸਾਨ ਖੁਸ਼