ਲੁਧਿਆਣਾ: ਵਿਜੀਲੈਂਸ ਵੱਲੋਂ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਦੀ ਗ੍ਰਿਫਤਾਰੀ ਤੋਂ ਬਾਅਦ ਤੀਜੇ ਦਿਨ ਕੈਬਨਿਟ ਮੰਤਰੀ ਇੱਕਲੇ ਰਹਿ ਗਏ ਹਨ। ਦੱਸ ਦਈਏ ਕਿ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ 'ਤੇ ਵਿਜੀਲੈਂਸ ਵੱਲੋਂ ਚੱਲ ਰਹੇ ਕੇਸ ਦੇ ਸਬੰਧ ਵਿੱਚ ਵਿਜੀਲੈਂਸ ਅੱਜ ਤੀਜੀ ਵਾਰ ਭਾਰਤ ਭੂਸ਼ਣ ਆਸ਼ੂ ਨੂੰ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕਰੇਗੀ। ਪਰ ਇਸ ਦੌਰਾਨ ਕੋਈ ਵੀ ਕਾਂਗਰਸੀ ਵਰਕਰ ਵਿਜੀਲੈਂਸ ਦਫਤਰ ਦੇ ਬਾਹਰ ਨਹੀਂ ਪਹੁੰਚਿਆ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵਿਜੀਲੈਂਸ ਵੱਲੋਂ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਸੀ। ਇਸ ਪੇਸ਼ੀ ਦੌਰਾਨ ਕਾਂਗਰਸੀ ਵਰਕਰਾਂ ਵੱਲੋਂ ਵਿਜੀਲੈਂਸ ਦਫਤਰ ਦੇ ਬਾਹਰ ਕਾਫੀ ਨਾਅਰੇਬਾਜ਼ੀ ਕੀਤੀ ਗਈ ਸੀ।
ਇਸ ਤੋਂ ਇਲਾਵਾ ਵਿਜੀਲੈਂਸ ਵਿਭਾਗ ਦੇ ਸਾਹਮਣੇ ਕਾਂਗਰਸੀਆਂ ਵੱਲੋਂ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਹੱਕ ਵਿਚ ਟੈਂਟ ਲਗਾ ਕੇ ਸ਼ਾਂਤਮਈ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਸੀ। ਜਿਸ ਸਬੰਧੀ ਸ਼ਿਕਾਇਤਾਂ ਵੀ ਪੁਲਿਸ ਕੋਲ ਪਹੁੰਚੀਆਂ ਸੀ। ਇਸ ਦੌਰਾਨ ਕਾਂਗਰਸੀ ਆਗੂਆਂ ਨੇ ਕਿਹਾ ਸੀ ਕਿ ਆਮ ਆਦਮੀ ਪਾਰਟੀ ਵੱਲੋਂ ਗਲਤ ਤਰੀਕੇ ਨਾਲ ਸਾਬਕਾ ਕੈਬਨਿਟ ਮੰਤਰੀ ਨੂੰ ਗ੍ਰਿਫਤਾਰ ਕਰਵਾਇਆ ਗਿਆ ਹੈ।
ਸੈਲੂਨ ਵਿਚੋਂ ਕੀਤਾ ਸੀ ਗ੍ਰਿਫ਼ਤਾਰ: ਕਾਬਿਲੇਗੌਰ ਹੈ ਕਿ ਸਾਬਕਾ ਮੰਤਰੀ ਫੂਡ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu Arrest) ਨੂੰ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਲੁਧਿਆਣਾ ਵਿਖੇ ਇੱਕ ਸੈਲੂਨ ਵਿਚੋਂ ਗ੍ਰਿਫ਼ਤਾਰ ਕੀਤਾ ਸੀ।
ਇਹ ਸੀ ਮਾਮਲਾ ? : ਦੱਸ ਦਈਏ ਕਿ 200 ਕਰੋੜ ਦੇ ਟੈਂਡਰ ਘੁਟਾਲੇ (Corruption Case) ਨੂੰ ਲੈ ਕੇ ਸਾਬਕਾ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ ਇਸ ਮਾਮਲੇ ਵਿੱਚ ਹੁਣ ਤੱਕ ਠੇਕੇਦਾਰ ਤੇਲੂ ਰਾਮ ਜਗਰੂਪ ਸਿੰਘ ਸੰਦੀਪ ਭਾਟੀਆ ਤੋਂ ਇਲਾਵਾ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ ਅਤੇ ਭਾਗੀਦਾਰਾਂ ਦੇ ਨਾਮ ਸ਼ਾਮਲ ਹਨ। ਤੇਲੂ ਰਾਮ ਨੂੰ ਵਿਜੀਲੈਂਸ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ ਅਤੇ ਵਿਜੀਲੈਂਸ ਨੇ ਪ੍ਰੈੱਸ ਨੋਟ ਵਿੱਚ ਖੁਲਾਸਾ ਕੀਤਾ ਹੈ ਕਿ ਤੇਲੂ ਰਾਮ ਨੇ ਹੀ ਮੰਨ ਲਿਆ ਹੈ ਕਿ ਉਹ ਭਾਰਤ ਭੂਸ਼ਣ ਆਸ਼ੂ ਦੇ ਪੀਏ ਮੀਨੂ ਮਲਹੋਤਰਾ ਰਾਹੀ ਆਸ਼ੂ ਨੂੰ ਮਿਲਿਆ ਸੀ ਅਤੇ ਟੈਂਡਰ ਪ੍ਰਾਪਤ ਕੀਤਾ ਸੀ।
ਇਹ ਵੀ ਪੜੋ: ਹਾਈਕੋਰਟ ਦਾ ਵੱਡਾ ਫੈਸਲਾ, ਸਰਹੱਦੀ ਖੇਤਰਾਂ ਵਿੱਚ ਮਾਈਨਿੰਗ ਉੱਤੇ ਲਾਈ ਰੋਕ