ETV Bharat / city

ਲੁਧਿਆਣਾ ਦੇ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ 'ਚੋਂ ਖੁਖ਼ਰੀ ਹੋਈ ਚੋਰੀ - ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ

ਲੁਧਿਆਣਾ ਦੇ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ 'ਚੋਂ ਖੁਖ਼ਰੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਾਰੇ ਮਿਊਜ਼ੀਅਮ ਪ੍ਰਬੰਧਕਾਂ ਵੱਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਹੈ। ਪੁਲਿਸ ਵੱਲੋਂ ਸੀਸੀਟੀਵੀ ਫੁੱਟੇਜ ਦੇ ਆਧਾਰ 'ਤੇ ਮੁਲਜ਼ਮਾਂ ਦੀ ਭਾਲ ਜਾਰੀ ਹੈ।

ਫੋਟੋ
ਫੋਟੋ
author img

By

Published : Feb 27, 2020, 10:21 PM IST

ਲੁਧਿਆਣਾ: ਚੋਰਾਂ ਦੇ ਹੌਸਲੇ ਇੰਨੇ ਕੁ ਬੁਲੰਦ ਹੋ ਗਏ ਹਨ ਕਿ ਉਨ੍ਹਾਂ ਨੇ ਚੋਰੀ ਲਈ ਮਿਊਜ਼ੀਅਮ ਵਰਗੀਆਂ ਥਾਵਾਂ ਨੂੰ ਵੀ ਨਹੀਂ ਛੱਡੀਆਂ। ਸ਼ਹਿਰ ਦੇ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ 'ਚੋਂ ਖੁਖ਼ਰੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜੋ ਮਿਊਜ਼ਿਅਮ ਲੋਕਾਂ ਨੂੰ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਖੋਲ੍ਹੇ ਗਏ ਹਨ, ਉੱਥੇ ਚੋਰੀ ਹੋਣ ਕਾਰਨ ਪ੍ਰਬੰਧਕ ਬੇਹਦ ਪਰੇਸ਼ਾਨ ਹਨ।

ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ 'ਚ ਹੋਈ ਚੋਰੀ

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਪ੍ਰਬੰਧਕ ਮੇਜਰ ਧਰਮਪਾਲ ਨੇ ਦੱਸਿਆ ਕਿ ਬੀਤੇ ਦਿਨੀਂ ਦੋ ਸੈਲਾਨੀ ਮਿਊਜ਼ੀਅਮ ਵੇਖਣ ਆਏ। ਉਨ੍ਹਾਂ ਦੋਹਾਂ ਨੇ ਮਹਿਜ਼ ਕੁੱਝ ਸਕਿੰਟਾਂ 'ਚ ਹੀ ਮਹਾਰਾਜਾ ਰਣਜੀਤ ਸਿੰਘ ਦੀ ਖ਼ੁਖ਼ਰੀ ਚੋਰੀ ਕੀਤੀ ਤੇ ਇੱਥੋਂ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਇਹ ਸੈਲਾਨੀ ਜਬਰਨ ਖੋਖਰੀ ਨੂੰ ਪੱਟ ਕੇ ਨਾਲ ਲੈ ਗਏ ਸਨ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ ਹੈ। ਮਿਊਜ਼ੀਅਮ ਦੇ ਪ੍ਰਬੰਧਕਾਂ ਨੇ ਕਿਹਾ ਕਿ ਪੁਲਿਸ ਵੱਲੋਂ ਮਾਮਲਾ ਤਾਂ ਦਰਜ ਕਰ ਲਿਆ ਗਿਆ ਪਰ ਅਜੇ ਤੱਕ ਇਸ ਮਾਮਲੇ ਉੱਤੇ ਕੋਈ ਕਾਰਵਾਈ ਨਹੀਂ ਹੋਈ ਹੈ।

ਹੋਰ ਪੜ੍ਹੋ: ਬਿਆਸ ਦਰਿਆ 'ਚ ਤੇਜ ਵਹਾਅ ਕਾਰਨ ਬਰਬਾਦ ਹੋਈਆਂ ਫ਼ਸਲਾਂ 'ਤੇ ਕਿਸਾਨਾਂ ਨੇ ਕੀਤੀ ਮੁਆਵਜ਼ੇ ਦੀ ਮੰਗ

ਦੂਜੇ ਪਾਸੇ ਜਦੋਂ ਇਸ ਚੋਰੀ ਸਬੰਧੀ ਪੁਲਿਸ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਗਈ ਤਾਂ ਸਲੇਮ ਟਾਬਰੀ ਥਾਣੇ ਦੇ ਐਸਐਚਓ ਕਮਲਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਵਿੱਚ ਖ਼ੁਖ਼ਰੀ ਚੋਰੀ ਹੋਈ ਹੈ ਪਰ ਇਹ ਖ਼ੁਖ਼ਰੀ ਦਾ ਮਹਾਰਾਜਾ ਰਣਜੀਤ ਸਿੰਘ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕੀਤੇ ਜਾਣ ਦਾ ਭਰੋਸਾ ਦਿੱਤਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.