ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ 'ਤੇ ਜਬਰ-ਜਨਾਹ ਦੇ ਇਲਜ਼ਾਮ ਲਗਾਉਣ ਲਈ ਮਹਿਲਾ ਨੇ ਲੁਧਿਆਣਾ ਆਏ ਡੀਜੀਪੀ ਦਿਨਕਰ ਗੁਪਤਾ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਮਹਿਲਾ ਨੇ ਪੁਲਿਸ ਮੁਲਜ਼ਾਮਾਂ 'ਤੇ ਡੀਜੀਪੀ ਨੂੰ ਮਿਲਣ ਨਾ ਦੇਣ ਦੇ ਇਲਜ਼ਾਮ ਲਗਾਏ ਹਨ।
ਪੀੜਤ ਮਹਿਲਾ ਨੇ ਕਿਹਾ ਕਿ ਉਹ ਡੀ.ਜੀ.ਪੀ. ਨੂੰ ਮਿਲ ਕੇ ਆਪਣੀ ਗੱਲ ਰੱਖਣਾ ਚਾਹੁੰਦੇ ਸੀ ਪਰ ਪੁਲਿਸ ਮੁਲਾਜ਼ਮਾਂ ਨੇ ਮੁਲਾਕਾਤ ਨਹੀਂ ਕਰਨ ਦਿੱਤੀ। ਉਨ੍ਹਾਂ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਟਾਈਮ ਲੈ ਕੇ ਮੁਲਾਕਾਤ ਕਰਵਾਉਣ ਦੀ ਗੱਲ ਕਹੀ ਸੀ ਪਰ ਉਨ੍ਹਾਂ ਨੁਲਾਕਾਤ ਨਹੀਂ ਕਰਵਾਈ। ਪੀੜਤਾ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਹੋ ਰਹੀ ਦੇਰੀ ਬਾਰੇ ਡੀਜੀਪੀ ਨੂੰ ਮਿਲਣ ਕੇ ਤੇਜ਼ੀ ਲਿਆਉਣ ਦੀ ਮੰਗ ਕਰਨਾ ਚਹੁੰਦੇ ਸੀ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਅੱਜ ਲੁਧਿਆਣਾ ਪੁਲਿਸ ਲਾਈਨ ਚ ਆਏ ਸਨ ਜਿੱਥੇ ਉਹਨਾਂ ਨੇ ਪੁਲਿਸ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ।