ETV Bharat / city

ਖੇਤੀ ਕਾਨੂੰਨ ਦੀਆਂ ਖਾਮਿਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਕਿਸਾਨ ਮਹਿਲਾਵਾਂ

author img

By

Published : Dec 5, 2020, 8:41 PM IST

ਜਿਥੇ ਇੱਕ ਪਾਸੇ ਕਿਸਾਨ ਦਿੱਲੀ ਪਹੁੰਚ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ, ਉਥੇ ਹੀ ਦੂਜੇ ਪਾਸੇ ਕਿਸਾਨਾਂ ਦੇ ਪਰਿਵਾਰਕ ਮੈਂਬਰ ਤੇ ਕਿਸਾਨ ਮਹਿਲਾਵਾਂ ਲੋਕਾਂ ਨੂੰ ਖੇਤੀ ਕਾਨੂੰਨ ਦੀਆਂ ਖਾਮਿਆਂ ਪ੍ਰਤੀ ਜਾਗਰੂਕ ਕਰ ਰਹੀਆਂ ਹਨ। ਕਿਸਾਨ ਮਹਿਲਾਵਾਂ ਨੇ ਕਿਸਾਨਾਂ ਨੂੰ ਕੇਂਦਰ ਸਰਕਾਰ ਤੋਂ ਜਿੱਤ ਹਾਸਲ ਕਰਕੇ ਪਰਤਣ ਦੀ ਉਮੀਂਦ ਪ੍ਰਗਟਾਈ।

ਲੋਕਾਂ ਨੂੰ ਜਾਗਰੂਕ ਕਰ ਰਹੀਆਂ ਕਿਸਾਨ ਮਹਿਲਾਵਾਂ

ਲੁਧਿਆਣਾ : ਪੰਜਾਬ ਦੀਆਂ ਵੱਖ-ਵੱਖ ਕਿਸਾਨ ਜੱਥੇਬੰਦੀਆਂ ਦਿੱਲੀ ਜਾ ਕੇ ਖੇਤੀ ਕਾਨੂੰਨਾਂ ਦੇ ਖਿਲਾਫ ਸੰਘਰਸ਼ ਕਰੀਆਂ ਹਨ। ਜਿਥੇ ਇੱਕ ਪਾਸੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ, ਉਥੇ ਹੀ ਦੂਜੇ ਪਾਸੇ ਕਿਸਾਨਾਂ ਦੇ ਪਰਿਵਾਰਕ ਮੈਂਬਰ ਵੀ ਉਨ੍ਹਾਂ ਦਾ ਪੂਰਾ ਸਮਰਥਨ ਕਰ ਰਹੇ ਹਨ। ਕਿਸਾਨਾਂ ਦੇ ਪਰਿਵਾਰਕ ਮੈਂਬਰ ਤੇ ਮਹਿਲਾਵਾਂ ਸੋਸ਼ਲ ਮੀਡੀਆ ਤੇ ਘਰ-ਘਰ ਜਾ ਕੇ ਲੋਕਾਂ ਨੂੰ ਖੇਤੀ ਕਾਨੂੰਨ ਦੀਆਂ ਖਾਮਿਆਂ ਬਾਰੇ ਜਾਗਰੂਕ ਕਰ ਰਹੀਆਂ ਹਨ।

ਲੁਧਿਆਣਾ ਦੇ ਪਿੰਡ ਕਾਦੀਆਂ ਵਿਖੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਪਤਨੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਪਿੰਡ ਦੀਆਂ ਮਹਿਲਾਵਾਂ ਲੋਕਾਂ ਨੂੰ ਖੇਤੀ ਕਾਨੂੰਨਾਂ ਸਬੰਧੀ ਜਾਗਰੂਕ ਕਰ ਰਹੀਆਂ ਹਨ। ਕਿਸਾਨ ਮਹਿਲਾਵਾਂ ਘਰ ਦੇ ਨਾਲ-ਨਾਲ ਖੇਤੀ ਦਾ ਕੰਮ ਵੀ ਸਾਂਭ ਰਹੀਆਂ ਹਨ।

ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਮਹਿਲਾ ਕਿਸਾਨ ਆਗੂਆਂ ਤੇ ਕਿਸਾਨ ਮਹਿਲਾਵਾਂ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਾਡੇ ਕਿਸਾਨ ਸਰਕਾਰ ਕੋਲੋਂ ਜਿੱਤ ਹਾਸਲ ਕਰਕੇ ਹੀ ਪਰਤਣ। ਉਨ੍ਹਾਂ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਦੀਆਂ ਮਹਿਲਾਵਾਂ ਪਿੰਡਾਂ 'ਚ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ। ਹਰਮੀਤ ਕੌਰ ਨੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਵੀ ਕਿਸਾਨ ਅੰਦੋਲਨ 'ਚ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨਾਂ ਨੂੰ ਰੋਕਣ ਲਈ ਪਾਣੀ ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਸਨ ਤਾਂ ਡਰ ਜ਼ਰੂਰ ਲੱਗਾ, ਪਰ ਗੁਰੂਆਂ ਦੀਆਂ

ਮਹਿਲਾਵਾਂ ਵੀ ਪਿੰਡ ਦੇ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਸਨ ਹਰਮੀਤ ਸਿੰਘ ਕਾਦੀਆਂ ਦੀ ਪਤਨੀ ਨੇ ਦੱਸਿਆ ਕਿ ਉਨ੍ਹਾਂ ਦਾ ਛੋਟਾ ਬੇਟਾ ਵੀ ਕਿਸਾਨ ਅੰਦੋਲਨ ਚ ਗਿਆ ਹੈ..ਉਨ੍ਹਾਂ ਨੇ ਦੱਸਿਆ ਕਿ ਜਦੋਂ ਹਰਿਆਣਾ ਸਰਕਾਰ ਵੱਲੋਂ ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਸਨ ਤਾਂ ਡਰ ਜ਼ਰੂਰ ਲੱਗਾ ਸੀ ਪਰ ਫਿਰ ਗੁਰੂਆਂ ਦੀਆਂ ਕੁਰਬਾਨੀਆਂ ਯਾਦ ਕਰਕੇ ਉਨ੍ਹਾਂ ਨੂੰ ਹੌਂਸਲਾ ਮਿਲਿਆ। ਉਨ੍ਹਾਂ ਨੇ ਕਿਹਾ ਕਿ ਜੋ ਕਿਸਾਨ ਦਿੱਲੀ ਜਾ ਕੇ ਸਰਕਾਰਾਂ ਵਿਰੁੱਧ ਲੜਾਈ ਲੜ ਰਹੇ ਹਨ, ਉਹ ਘਰਾਂ ਦੀ ਪ੍ਰਵਾਹ ਨਾ ਕਰਨ ਅਸੀਂ ਘਰ ਸਾਂਭ ਲਵਾਂਗੇ ਉਹ ਇਹ ਜੰਗ ਹੁਣ ਜਿੱਤ ਕੇ ਹੀ ਵਾਪਸ ਆਉਣ। ਕਿਸਾਨਾਂ ਮਹਿਲਾਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਅੱਗੇ ਝੁੱਕਣਾ ਹੀ ਪਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.