ਲੁਧਿਆਣਾ : ਯੂਥ ਅਕਾਲੀ ਦਲ ਦੇ ਵਰਕਰਾਂ ਵੱਲੋਂ ਦੇਸ਼ ਭਰ 'ਚ ਔਰਤਾਂ ਪ੍ਰਤੀ ਵੱਧ ਰਹੇ ਜਬਰ ਜਨਾਹ ਮਾਮਲਿਆਂ ਦਾ ਸਾਂਤਮਈ ਢੰਗ ਨਾਲ ਵਿਰੋਧ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਔਰਤਾਂ ਨੇ ਵੀ ਹਿੱਸਾ ਲਿਆ।
ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਹੈਦਰਾਬਾਦ ਪੁਲਿਸ ਵੱਲੋਂ ਕੀਤੇ ਗਏ ਮੁੱਠਭੇੜ ‘ਤੇ ਸਵਾਲ ਖੜੇ ਕੀਤੇ ਗਏ ਸਨ ਪਰ ਯੂਥ ਅਕਾਲੀ ਦਲ ਹੈਦਰਾਬਾਦ ਪੁਲਿਸ ਦੀ ਹਮਾਇਤ ਕਰਦਾ ਹੈ। ਜਬਰ-ਜਨਾਹ ਦੇ ਮੁਲਜ਼ਮਾਂ ਨੂੰ ਅਜਿਹੀ ਸਜਾ ਹੀ ਦਿੱਤੀ ਜਾਣੀ ਹੈ। ਗੁਰਦੀਪ ਸਿੰਘ ਨੇ ਕਿਹਾ ਕਿ ਉਹ ਭਾਰਤ ਸਰਕਾਰ ਕੋਲੋਂ ਇਹ ਮੰਗ ਕਰਦੇ ਹਨ ਕਿ ਕਾਨੂੰਨ 'ਚ ਸੋਧ ਕੀਤਾ ਜਾਵੇ ਅਤੇ ਫਾਸਟ ਟਰੈਕ ਅਦਾਲਤਾਂ 'ਚ ਜਬਰ ਜਨਾਹ ਦੇ ਕੇਸਾਂ ਦੀ ਸੁਣਵਾਈ ਨੂੰ ਯਕੀਨੀ ਬਣਾਇਆ ਜਾਵੇ।
ਹੋਰ ਪੜ੍ਹੋ :ਵੱਧ ਰਹੀ ਮਹਿੰਗਾਈ ਨੂੰ ਲੈ ਕੇ " ਆਪ " ਪਾਰਟੀ ਦੇ ਵਰਕਰਾਂ ਨੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
ਇਨ੍ਹਾਂ ਮਾਮਲਿਆਂ ਦਾ ਫ਼ੈਸਲਾ ਇੱਕ ਮਹੀਨੇ ਦੇ ਅੰਦਰ-ਅੰਦਰ ਕੀਤਾ ਜਾਣਾ ਚਾਹੀਦਾ ਹੈ ਅਤੇ ਮੁਲਜ਼ਮਾਂ ਨੂੰ ਮੌਤ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਅਜਿਹੀ ਅਪਰਾਧਕ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਮੁਲਜ਼ਮਾਂ ਦੇ ਮਨਾਂ 'ਚ ਡਰ ਪੈਦਾ ਹੋਵੇਗਾ।