ਰਾਏਕੋਟ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਯੂਥ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਪਰਮਿੰਦਰ ਸਿੰਘ ਢੀਂਡਸਾ ਦੀ ਰਹਿਨੁਮਾਈ ਹੇਠ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਹਰਿਆਵਲ ਲਹਿਰ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੌਕੇ ਉਲੀਕੇ ਪ੍ਰੋਗਰਾਮ ਤਹਿਤ ਰਾਏਕੋਟ ਵਿਖੇ ਸੀਨੀਅਰ ਯੂਥ ਆਗੂ ਮਨਪ੍ਰੀਤ ਸਿੰਘ ਤਲਵੰਡੀ ਦੀ ਅਗਵਾਈ ਵਿੱਚ ਹਲਕਾ ਰਾਏਕੋਟ ਦੇ ਯੂਥ ਵਿੰਗ ਵੱਲੋਂ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ 'ਚ ਨੌਜਵਾਨਾਂ ਨੂੰ ਪੌਦੇ ਵੰਡੇ ਗਏ।
ਇਸ ਮੌਕੇ ਗੱਲਬਾਤ ਕਰਦਿਆਂ ਮਨਪ੍ਰੀਤ ਸਿੰਘ ਤਲਵੰਡੀ ਨੇ ਦੱਸਿਆ ਕਿ ਪੰਜਾਬ ਦੀ ਧਰਤੀ ਨੂੰ ਹਰਿਆ-ਭਰਿਆ ਬਣਾਉਣ ਲਈ ਸ੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਇਹ ਮੁਹਿੰਮ ਉਲੀਕੀ ਗਈ ਹੈ। ਜਿਸ ਦੌਰਾਨ ਰਾਏਕੋਟ ਹਲਕੇ ਦੇ ਪਿੰਡਾਂ ਤੇ ਸ਼ਹਿਰ ਵਿੱਚ ਵੱਡੇ ਪੱਧਰ 'ਤੇ ਪੌਦੇ ਲਗਾਏ ਜਾਣਗੇ। ਬਲਕਿ ਲਗਾਏ ਪੌਦਿਆਂ ਦੀ ਸਾਂਭ-ਸੰਭਾਲ ਵੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਕਾਰਨ ਆਕਸੀਜਨ ਦੀ ਭਾਰੀ ਕਮੀ ਆਈ , ਜਿਸ ਕਾਰਨ ਪਾਰਟੀ ਵਲੋਂ ਸੂਬੇ 'ਚ ਵੱਡੇ ਪੱਧਰ 'ਤੇ ਪੌਦੇ ਲਗਾਉਣ ਦਾ ਪ੍ਰੋਗਰਾਮ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੌਜਵਾਨਾਂ ਨੂੰ ਪੌਦੇ ਲਗਾਉਣ ਅਤੇ ਵਾਤਾਵਰਨ ਸੰਭਾਲਣ ਲਈ ਵੀ ਪ੍ਰੇਰਿਆ।
ਇਹ ਵੀ ਪੜ੍ਹੋ:ਬੇਅਦਬੀ ਮਾਮਲਿਆ ਦੇ ਇਨਸਾਫ਼ ਲਈ ਹਸਤਾਖ਼ਰ ਮੁਹਿੰਮ ਦਾ ਕੀਤਾ ਆਗਾਜ਼