ਲੁਧਿਆਣਾ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਮੌਕੇ ਉੱਤੇ ਯੂਥ ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਮੁੱਦੇ ਨੂੰ ਲੈ ਕੇ ਘੇਰਿਆ। ਦੱਸ ਦਈਏ ਕਿ ਭਾਜਪਾ ਦੇ ਮੁੱਖ ਦਫਤਰ ਦੇ ਨੇੜੇ ਯੂਥ ਕਾਂਗਰਸੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।
ਪ੍ਰਦਰਸ਼ਨ ਦੇ ਵਿਚ ਸ਼ਾਮਿਲ ਹੋਏ ਯੂਥ ਕਾਂਗਰਸ ਦੇ ਵਰਕਰਾਂ ਅਤੇ ਆਗੂਆਂ ਨੇ ਕਿਹਾ ਕਿ ਅਸੀਂ ਅੱਜ ਆਪਣੀ ਹੀ ਨਜ਼ਰਾਂ ਤੋਂ ਨੌਕਰੀ ਮੰਗ ਮੰਗ ਕੇ ਗਿਰ ਚੁੱਕੇ ਹਾਂ। ਸਰਕਾਰਾਂ ਵੱਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਅਤੇ ਹੋਰ ਰੋਜ਼ਗਾਰ ਮੁਹਈਆ ਕਰਵਾਉਣ ਦੇ ਜੋ ਵਾਅਦੇ ਕੀਤੇ ਗਏ ਸਨ ਉਹ ਪੂਰੇ ਨਹੀਂ ਹੋਏ।
ਯੂਥ ਕਾਂਗਰਸ ਦੇ ਲੀਡਰਾਂ ਵੱਲੋਂ ਸੜਕ ਅਤੇ ਆਲੂ ਪਿਆਜ਼ ਰੱਖ਼ ਕੇ ਆਪਣਾ ਵਿਰੋਧ ਜਤਾਇਆ ਗਿਆ ਤੇ ਯੂਥ ਕਾਂਗਰਸ ਦੇ ਵਰਕਰਾਂ ਨੇ ਕਿਹਾ ਕਿ ਅਸੀਂ ਅੱਜ ਪੀਐਮ ਨਰਿੰਦਰ ਮੋਦੀ ਦਾ ਜਨਮ ਦਿਨ ਕੌਮੀ ਬੇਰੁਜ਼ਗਾਰ ਦਿਵਸ ਵਜੋਂ ਮਨਾ ਰਹੇ ਹਾਂ।
ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਯੋਗੇਸ਼ ਹਾਂਡਾ ਨੇ ਕਿਹਾ ਕਿ ਡਿਗਰੀਆਂ ਲੈ ਕੇ ਨੌਜਵਾਨ ਵੇਹਲੇ ਘੁੰਮ ਰਹੇ ਹਨ, ਉਹ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਨੌਕਰੀਆਂ ਨਹੀਂ ਮਿਲੀਆਂ ਇਸ ਕਰਕੇ ਅਸੀਂ ਅੱਜ ਆਪਣੇ ਰੋਸ ਵਜੋਂ ਆਲੂ-ਪਿਆਜ ਸੜਕ ਤੇ ਰੱਖ ਕੇ ਵੇਚ ਰਹੇ ਹਾਂ ਉਨ੍ਹਾਂ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਮਨਾ ਰਹੇ ਹਾਂ।
ਇਹ ਵੀ ਪੜੋ: ਸਤਿਕਾਰ ਕਮੇਟੀਆਂ ਵੱਲੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਉੱਤੇ ਕਾਰਵਾਈ ਦੀ ਮੰਗ