ਪਟਿਆਲਾ: ਖ਼ੁਰਾਕ ਤੇ ਜਨਤਕ ਵੰਡ ਪ੍ਰਣਾਲੀ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਰਾਏ ਸਾਹਿਬ ਦਾਦਾਰਾਓ ਦਾਨਵੇ ਨੇ ਸਰਹਿੰਦ ਰੋਡ ਸਥਿਤ ਫ਼ੂਡ ਕਾਰੋਪਰੇਸ਼ਨ ਆਫ਼ ਇੰਡੀਆ ਦੇ ਦਫ਼ਤਰ ਅਤੇ ਗੁਦਾਮਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਡਿਪੂ ਹੋਲਡਰਾਂ ਨਾਲ ਮੁਲਾਕਾਤ ਕਰ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।
ਇਸ ਮੌਕੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਗੱਲ ਦੀ ਜਾਣਕਾਰੀ ਹੈ ਕਿ ਪੰਜਾਬ ਦੇ ਗੁਦਾਮਾਂ 'ਚ ਸਟੋਰੇਜ ਦੀ ਸਮੱਸਿਆ ਲਗਾਤਾਰ ਬਣੀ ਹੋਈ ਹੈ। ਉਨ੍ਹਾਂ ਆਖਿਆ ਕਿ ਪੰਜਾਬ 'ਚ ਸਟੋਰੇਜ ਵਧਾਉਣ 'ਤੇ ਜਲਦੀ ਹੀ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਕੇਂਦਰੀ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਅਨਾਜ ਦੇ ਭੰਡਾਰਨ ਲਈ 31 ਨਵੇਂ ਸਾਈਲੋ ਤਿਆਰ ਕੀਤੇ ਜਾਣਗੇ, ਇਨ੍ਹਾਂ 'ਚੋਂ 21 ਸਾਈਲੋ ਦੇ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ।
ਰਾਏ ਸਾਹਿਬ ਦਾਨਵੇ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨਦਾਤਾ ਹੈ, ਜਿਸ ਲਈ ਇੱਥੇ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐਫ.ਸੀ.ਆਈ. ਦਾ ਸਟੋਰੇਜ ਵੀ ਵਧਾਇਆ ਜਾ ਰਿਹਾ ਹੈ, ਤੇ ਗੁਦਾਮ ਵੀ ਬਣਾਏ ਜਾ ਰਹੇ ਹਨ। ਕੇਂਦਰ ਸਰਕਾਰ ਦਾ ਪੰਜਾਬ 'ਚ ਚਾਵਲਾਂ ਦੇ ਸਟੋਰੇਜ ਉੱਤੇ ਵੀ ਪੂਰਾ ਧਿਆਨ ਦੇ ਰਹੀ ਹੈ।
ਇਸ ਮੌਕੇ ਕੇਂਦਰੀ ਮੰਤਰੀ ਸ਼੍ਰੀ ਪਟੇਲ ਨੇ ਐਫ.ਸੀ.ਆਈ ਦੇ ਗੁਦਾਮਾਂ ਦਾ ਕੀਤਾ ਦੌਰਾ, ਅਧਿਕਾਰੀਆਂ, ਕਰਮਚਾਰੀ ਯੂਨੀਅਨਾਂ ਅਤੇ ਹੋਰ ਸਬੰਧਤ ਨਾਲ ਵੀ ਗੱਲਬਾਤ ਕੀਤੀ ਅਤੇ ਰੁੱਖ ਵੀ ਲਗਾਇਆ।