ETV Bharat / city

550ਵਾਂ ਪ੍ਰਕਾਸ਼ ਪੁਰਬ: ਸ੍ਰੀ ਦੁੱਖ ਨਿਵਾਰਨ ਸਾਹਿਬ 'ਚ ਸ਼ਰਧਾਲੂਆਂ ਨੇ ਕੀਤੀ ਦੀਪਮਾਲਾ - ਸੁਲਤਾਨਪੁਰ ਲੋਧੀ

ਸ੍ਰੀ ਦੁੱਖ ਨਿਵਾਰਨ ਸਾਹਿਬ ਵਿੱਚ ਦੇਰ ਰਾਤ ਤੋਂ ਹੀ ਸੰਗਤਾਂ ਵੱਲੋਂ ਗੁਰਦੁਆਰੇ ਵਿੱਚ ਸੇਵਾ ਨਿਭਾਈ ਜਾ ਰਹੀ ਹੈ। 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂ ਗੁਰਦੁਆਰਾ ਸਾਹਿਬ 'ਚ ਦੀਪਮਾਲਾ ਤੇ ਆਤਿਸ਼ਬਾਜ਼ੀ ਪਟਾਖੇ ਚਲਾ ਕੇ ਆਪਣੀ ਖੁਸ਼ੀ ਨੂੰ ਜਾਹਿਰ ਕਰ ਰਹੇ ਹਨ।

ਫ਼ੋਟੋ।
author img

By

Published : Nov 12, 2019, 2:54 PM IST

ਪਟਿਆਲਾ: ਸ੍ਰੀ ਦੁੱਖ ਨਿਵਾਰਨ ਸਾਹਿਬ ਵਿੱਚ ਦੇਰ ਰਾਤ ਤੋਂ ਹੀ ਸੰਗਤਾਂ ਵੱਲੋਂ ਗੁਰਦੁਆਰੇ ਵਿੱਚ ਸੇਵਾ ਨਿਭਾਈ ਜਾ ਰਹੀ ਹੈ। ਸੰਗਤਾਂ ਵੱਲੋਂ ਦੁੱਖ ਨਿਵਾਰਨ ਸਾਹਿਬ ਦੇ ਬਾਹਰ ਸ਼ਰਧਾਲੂਆਂ ਲਈ ਲੰਗਰ ਦੇ ਸਟਾਲ ਲਗਾਏ ਜਾ ਰਹੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂ ਗੁਰਦੁਆਰਾ ਸਾਹਿਬ 'ਚ ਦੀਪਮਾਲਾ ਤੇ ਆਤਿਸ਼ਬਾਜ਼ੀ ਪਟਾਖੇ ਚਲਾ ਕੇ ਆਪਣੀ ਖੁਸ਼ੀ ਨੂੰ ਜਾਹਿਰ ਕਰ ਰਹੇ ਹਨ।

ਵੀਡੀਓ

ਸੰਗਤ ਵੱਲੋਂ ਗੁਰਦੁਆਰਾ ਸਾਹਿਬ ਨੂੰ ਖੂਬਸੂਰਤ ਤਰੀਕੇ ਨਾਲ ਸਜਾਇਆ ਗਿਆ ਹੈ। ਇਸ ਮੌਕੇ ਸ਼ਰਧਾਲੂਆਂ ਨੇ ਕਰਤਾਰਪੁਰ ਲਾਂਘੇ ਦੇ ਖੁਲ੍ਹਣ ਲਈ ਸਰਕਾਰ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਥਾਂ-ਥਾਂ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਪੰਜਾਬ ਵਿਖੇ ਸੁਲਤਾਨਪੁਰ ਲੋਧੀ ਵਿੱਚ ਇਸ ਪਵਿੱਤਰ ਦਿਹਾੜੇ ਮੌਕੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਰਾਜਨੀਤਕ ਹਸਤੀਆਂ ਸ਼ਾਮਲ ਹੋਣਗੀਆਂ। ਹਾਲਾਂਕਿ ਸਮਾਗਮ ਵਿੱਚ ਸਟੇਜ ਧਾਰਮਿਕ ਹੀ ਰਹੇਗੀ, ਕੋਈ ਵੀ ਸਿਆਸੀ ਨੇਤਾ ਸਟੇਜ ਨੂੰ ਸਿਆਸੀ ਗੱਲਬਾਤ ਦੇ ਤੌਰ ਉੱਤੇ ਸੰਬੋਧਨ ਨਹੀਂ ਕਰੇਗਾ।

Intro:ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵਾ ਪ੍ਰਕਾਸ਼ ਕਰਕੇ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਨ ਬਹੁਤ ਹੀ ਹਰਸ਼ੋ ਉਲਾਸ ਨਾਲ ਮਨਾਇਆ ਗਿਆ Body:ਪਟਿਆਲਾ ਦੇ ਸ੍ਰੀ ਦੁੱਖ ਨਿਵਾਰਨ ਸਾਹਿਬ ਵਿੱਚ ਰਾਤ ਭਰ ਤੋਂ ਸੰਗਤਾਂ ਵੱਲੋਂ ਗੁਰਦੁਆਰੇ ਵਿੱਚ ਸੇਵਾ ਨਿਭਾਈ ਗਈ ਜਿੱਥੇ ਸੰਗਤਾਂ ਵੱਲੋਂ ਦੁੱਖ ਨਿਵਾਰਨ ਸਾਹਿਬ ਦੇ ਬਾਹਰ ਲੰਗਰ ਦੇ ਸਟਾਲ ਲਗਾਏ ਜਾ ਰਹੇ ਹਨ ਉੱਥੇ ਹੀ ਆਤਿਸ਼ਬਾਜ਼ੀ ਪਟਾਕੇ ਚਲਾਏ ਗਏ ਤੇ ਦੁੱਖ ਨਿਵਾਰਨ ਸਾਹਿਬ ਨੂੰ ਲੜੀਅਾ ਦੇ ਨਾਲ ਬਹੁਤ ਹੀ ਖੂਬਸੂਰਤ ਤਰੀਕੇ ਨਾਲ ਸਜਾਇਆ ਗਿਆ ਤੇ ਦੁੱਖ ਨਿਵਾਰਨ ਸਾਹਿਬ ਦੇ ਦਰਬਾਰ ਸਾਹਿਬ ਅੰਦਰ ਫੁੱਲਾਂ ਦੇ ਨਾਲ ਸਜਾਵਟ ਕੀਤੀ ਜਾ ਰਹੀ ਸੀ ਜੋ ਕਿ ਦਿਲ ਖਿੱਚ ਰਹੀ ਸੀ ਰਾਤ ਦੇ ਬਾਰਾਂ ਵਜੇ ਤੋਂ ਹੀ ਸੰਗਤਾਂ ਦਾ ਆਉਣਾ ਸ਼ੁਰੂ ਹੋ ਗਿਆ ਸੀ ਤੇ ਸੰਗਤਾਂ ਸਰੋਵਰ ਦੇ ਕੰਢੇ ਦੀਵੇ ਅਤੇ ਮੋਮਬੱਤੀਆਂ ਲਗਾ ਕੇ ਰੁਸ਼ਨਾਈ ਕਰ ਰਹੇ ਸਨ ਜਿੱਥੇ ਗੁਰੂ ਨਾਨਕ ਦੇਵ ਜੀ ਦੇ ਜਨਮ ਪੁਰਬ ਦੀ ਖੁਸ਼ੀ ਸੀ ਉਥੇ ਹੀ ਸੰਗਤਾਂ ਵਿੱਚ ਕਰਤਾਰਪੁਰ ਸਾਹਿਬ ਦਾ ਕੋਲ ਡੋਰ ਖੋਲ੍ਹੇ ਜਾਣਾ ਇਹ ਵੀ ਇੱਕ ਬਹੁਤ ਵੱਡੀ ਖੁਸ਼ੀ ਸੀ ਕਿ ਸੰਗਤਾਂ ਦਾ ਕਹਿਣਾ ਸੀ ਬਹੱਤਰ ਸਾਲਾਂ ਦੀ ਅਰਦਾਸ ਦਾ ਅਸਰ ਹੋਇਆ ਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਿਆ Conclusion:ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵਾ ਪ੍ਰਕਾਸ਼ ਕਰਕੇ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਨ ਬਹੁਤ ਹੀ ਹਰਸ਼ੋ ਉਲਾਸ ਨਾਲ ਮਨਾਇਆ ਗਿਆ
ETV Bharat Logo

Copyright © 2024 Ushodaya Enterprises Pvt. Ltd., All Rights Reserved.