ETV Bharat / city

ਪਟਿਆਲਾ 'ਚ 9 ਹੋਰ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਹੋਈ ਪੁਸ਼ਟੀ, ਕੁੱਲ ਗਿਣਤੀ ਹੋਈ 171 - ਰਜਿੰਦਰਾ ਹਸਪਤਾਲ

ਪੰਜਾਬ 'ਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦਾ ਅਕੰੜਾ ਲਗਾਤਾਰ ਵੱਧ ਰਿਹਾ ਹੈ। ਪਟਿਆਲਾ 'ਚ 9 ਹੋਰ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸ ਦੀ ਜਾਣਕਾਰੀ ਸਿਵਲ ਸਰਜਨ ਨੇ ਦਿੱਤੀ ਹੈ।

ਪਟਿਆਲਾ 'ਚ 9 ਹੋਰ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਹੋਈ ਪੁਸ਼ਟੀ
9 ਹੋਰ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਹੋਈ ਪੁਸ਼ਟੀ
author img

By

Published : Jun 15, 2020, 2:25 PM IST

ਪਟਿਆਲਾ :ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਪਟਿਆਲਾ 'ਚ 9 ਹੋਰ ਲੋਕ ਕੋਰੋਨਾ ਪੌਜ਼ੀਟਿਵ ਮਰੀਜ਼ ਪਾਏ ਗਏ ਹਨ। ਹੁਣ ਜ਼ਿਲ੍ਹੇ 'ਚ ਕੋਰੋਨਾ ਪੌਜ਼ੀਟਿਵ ਕੇਸਾਂ ਦੀ ਕੁੱਲ ਗਿਣਤੀ 171 ਹੋ ਗਈ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਬੀਤੀ ਰਾਤ 700 ਲੋਕਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਸਨ। ਇਨ੍ਹਾਂ ਚੋਂ 9 ਨਵੇਂ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਦੱਸਿਆ ਕਿ ਨਵੇਂ ਕੇਸ ਆਉਣ ਮਗਰੋਂ ਜ਼ਿਲ੍ਹੇ 'ਚ ਕੋਰੋਨਾ ਪੌਜ਼ੀਟਿਵ ਦੇ ਐਕਟਿਵ ਕੇਸਾਂ ਦੀ ਗਿਣਤੀ 171 ਹੋ ਗਈ ਹੈ। ਸਿਵਲ ਸਰਜਨ ਨੇ 9 ਨਵੇਂ ਮਰੀਜ਼ਾਂ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਬੀਤੇ ਦਿਨ ਰਜਿੰਦਰ ਹਸਪਤਾਲ ਦੀ ਦੋ ਨਰਸਾਂ ਵੀ ਕੋਵਿਡ ਪੌਜ਼ੀਟਿਵ ਪਾਇਆਂ ਗਈਆਂ ਹਨ। ਬੀਤੀ ਰਾਤ ਪ੍ਰਾਪਤ ਹੋਈ ਰਿਪੋਰਟਾਂ ਮੁਤਾਬਕ ਸਮਾਣਾ ਤੋਂ 4, ਪਟਿਆਲਾ ਤੋਂ 4 ਅਤੇ ਨਾਭਾ ਤੋਂ 1 ਕੋਰੋਨਾ ਪੀੜਤ ਮਰੀਜ਼ ਦੀ ਪੁਸ਼ਟੀ ਹੋਈ ਹੈ। ਇਨ੍ਹਾਂ 'ਚ ਇੱਕ ਗਰਭਵਤੀ ਮਹਿਲਾ ਸਣੇ ਨਗਰ ਨਿਗਮ ਦੇ ਦੋ ਮੁਲਾਜ਼ਮ ਵੀ ਸ਼ਾਮਲ ਹਨ। ਕੁੱਝ ਮਰੀਜ਼ਾਂ ਦੀ ਟਰੈਵਲ ਹਿਸਟ੍ਰੀ ਵੀ ਹੈ।

ਪਟਿਆਲਾ 'ਚ 9 ਹੋਰ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਹੋਈ ਪੁਸ਼ਟੀ

ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ ਪਟਿਆਲਾ 'ਚ ਕੋਵਿਡ-19 ਦੀ ਜਾਂਚ ਲਈ 1574 ਸੈਂਪਲ ਭੇਜੇ ਜਾ ਚੁੱਕੇ ਹਨ, ਇਨ੍ਹਾਂ ਚੋਂ 792 ਸੈਂਪਲਾ ਦੀ ਰਿਪੋਰਟ ਮਿਲ ਚੁੱਕੀ ਹੈ। ਜਿਸ ਚੋਂ ਪਹਿਲਾਂ 4 ਲੋਕ ਕੋਰੋਨਾ ਪੀੜਤ ਪਾਏ ਗਏ ਹਨ ਅਤੇ 788 ਦੀਆਂ ਰਿਪੋਰਟਾਂ ਨੈਗਟਿਵ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 40 ਸਾਲਾ ਵਿਅਕਤੀ ਅਤੇ 4 ਸਾਲਾ ਬੱਚੀ ਵੀ ਕੋਰੋਨਾ ਪੌਜੀਟਿਵ ਪਾਏ ਗਏ ਹਨ। ਸਿਵਲ ਸਰਜਨ ਮੁਤਾਬਕ ਪਟਿਆਲਾ ਜ਼ਿਲ੍ਹੇ 'ਚ ਹੁਣ ਤੱਕ ਤਕਰੀਬਨ 12692 ਸੈਂਪਲ ਲਏ ਜਾ ਚੁੱਕੇ ਹਨ, ਇਨ੍ਹਾਂ ਵਿਚੋਂ 171 ਪੌਜ਼ੀਟਿਵ ਅਤੇ 11397 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਜਦਕਿ 1124 ਰਿਪੋਰਟਾਂ ਆਉਣੀਆਂ ਬਾਕੀ ਹਨ। ਪੌਜ਼ੀਟਿਵ ਕੇਸਾਂ ਚੋਂ ਹੁਣ ਤੱਕ 3 ਕੋਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.