ETV Bharat / city

ਰੁੜਕੀ ਦੇ ਸਰਪੰਚ ਤੇ ਉਸ ਦੇ ਪਰਿਵਾਰ 'ਤੇ ਹੋਇਆ ਜਾਨਲੇਵਾ ਹਮਲਾ

ਪਟਿਆਲਾ ਦੇ ਘਨੌਰ ਵਿਖੇ ਪਿੰਡ ਰੁੜਕੀ ਦੇ ਸਰਪੰਚ ਸੁਰਜੀਤ ਸਿੰਘ ਤੇ ਉਸ ਦੇ ਪਰਿਵਾਰ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਹੈ। ਇਸ ਹਮਲੇ 'ਚ ਦੋਹਾਂ ਧਿਰਾਂ ਦੇ ਕਈ ਲੋਕ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਮਾਮਲੇ ਦੀ ਤਫਤੀਸ਼ ਜਾਰੀ ਹੈ।

author img

By

Published : Jul 19, 2020, 8:40 AM IST

ਰੁੜਕੀ ਦੇ ਸਰਪੰਚ ਤੇ ਉਸ ਦੇ ਪਰਿਵਾਰ 'ਤੇ ਹੋਇਆ ਜਾਨਲੇਵਾ ਹਮਲਾ
ਰੁੜਕੀ ਦੇ ਸਰਪੰਚ ਤੇ ਉਸ ਦੇ ਪਰਿਵਾਰ 'ਤੇ ਹੋਇਆ ਜਾਨਲੇਵਾ ਹਮਲਾ

ਪਟਿਆਲਾ : ਘਨੌਰ ਦੇ ਪਿੰਡ ਰੁੜਕੀ ਦੇ ਸਰਪੰਚ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਉੱਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਹੈ। ਇਸ ਹਮਲੇ 'ਚ ਸਰਪੰਚ ਦਾ ਭਰਾ ਤੇ ਪੁੱਤਰ ਗੰਭੀਰ ਜ਼ਖਮੀ ਹੋਏ ਹਨ। ਦੋਹਾਂ ਜ਼ਖਮੀਆਂ ਨੂੰ ਇਲਾਜ ਲਈ ਪੀਜੀਆਈ ਰੈਫਰ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਕ ਦੋਹਾਂ ਧਿਰਾਂ ਵਿਚਾਲੇ ਬਰਸਾਤੀ ਪਾਣੀ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਤੋਂ ਬਾਅਦ ਵਿਰੋਧੀ ਪੱਖ ਨੇ ਸਰਪੰਚ ਤੇ ਉਸ ਦੇ ਪਰਿਵਾਰ 'ਤੇ ਕਈ ਲੋਕਾਂ ਨਾਲ ਮਿਲ ਕੇ ਹਮਲਾ ਕਰ ਦਿੱਤਾ। ਇਸ ਬਾਰੇ ਦੱਸਦੇ ਹੋਏ ਪੀੜਤ ਨੇ ਕਿਹਾ ਕਿ ਉਹ ਆਪਣੇ ਡੰਗਰਾਂ ਵਾਲੇ ਵਾੜੇ ਵਿੱਚ ਸੀ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੇ ਉਸ ਅਤੇ ਉਸ ਦੇ ਤਾਏ ਦੇ ਲੜਕੇ ਗੁਰਵਿੰਦਰ ਸਿੰਘ ਨੂੰ ਗਾਲਾਂ ਕੱਢੀਆਂ।

ਜਦੋਂ ਉਸ ਨੇ ਮੁਲਜ਼ਮਾਂ ਨੂੰ ਗਾਲਾਂ ਕੱਢਣ ਤੋਂ ਰੋਕਿਆ ਤਾਂ ਉਨ੍ਹਾਂ ਨੇ ਉਸ ਨੂੰ ਜਾਨੋਂ ਮਾਰਨ ਦੀ ਨਿਯਤ ਨਾਲ ਕੁੱਟਮਾਰ ਕੀਤੀ। ਮੰਗੇ ਸਿੰਘ ਨੇ ਕੋਈ ਨੁਕੀਲੀ ਚੀਜ ਉਸ ਦੇ ਸਿਰ ਵਿੱਰ ਮਾਰੀ ਤੇ ਛੁਡਾਉਣ ਆਏ ਉਸ ਦੇ ਪਿਤਾ ਰਣਜੀਤ ਸਿੰਘ, ਪੁੱਤਰ ਹੇਮਰਾਜ ਸਿੰਘ, ਭਰਾ ਰੁਪਿੰਦਰ ਸਿੰਘ, ਤਾਇਆ ਸੁਰਜੀਤ ਸਿੰਘ ਨਾਲ 14 ਲੋਕਾਂ ਨੇ ਕੁੱਟਮਾਰ ਕੀਤੀ। ਉਨ੍ਹਾਂ ਪੀੜਤ ਪਰਿਵਾਰ ਦੇ ਮੈਂਬਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।

ਪੁਲਿਸ ਥਾਣੇ ਤੋਂ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਰੁੜਕੀ ਦੇ ਬਿਆਨਾਂ 'ਤੇ ਮੁਲਜ਼ਮਾਂ ਖਿਲਾਫ ਆਈ.ਪੀ.ਸੀ. ਦੀ ਧਾਰਾ 307,452,323,506,148,149 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ 'ਚ ਪੁਲਿਸ ਨੇ ਮੁਖ ਮੁਲਜ਼ਮ ਹਰਮੇਲ ਸਿੰਘ, ਜਗਦੀਪ ਸਿੰਘ ਸਣੇ 14 ਲੋਕਾਂ ਨੂੰ ਨਾਮਜ਼ਦ ਕੀਤਾ ਹੈ।

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਘਨੌਰ ਦੇ ਡੀਐਸਪੀ ਜਸਵਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਇਸ ਝਗੜੇ 'ਚ ਦੋਹਾਂ ਧਿਰਾਂ ਦੇ ਲੋਕ ਜ਼ਖਮੀ ਹੋਏ। ਇਸ ਹਮਲੇ 'ਚ ਸਰਪੰਚ ਦਾ ਭਰਾ ਤੇ ਉਸ ਦਾ ਲੜਕਾ ਗੁਰਵਿਦਰ ਸਿੰਘ ਪੀ.ਜੀ.ਆਈ. ਚੰਡੀਗੜ੍ਹ ਦਾਖਲ ਹਨ।

ਬਾਕੀ ਜ਼ਖਮੀਆਂ ਨੂੰ ਏ.ਪੀ.ਜੈਨ. ਹਸਪਤਾਲ ਰਾਜਪੁਰਾ 'ਚ ਜ਼ੇਰੇ ਇਲਾਜ ਰੱਖਿਆ ਗਿਆ ਹੈ। ਫਿਲਹਾਲ ਇਸ ਮਾਮਲੇ 'ਚ ਪੁਲਿਸ ਵੱਲੋਂ ਤਫਤੀਸ਼ ਜਾਰੀ ਹੈ। ਪੁਲਿਸ ਵੱਲੋਂ ਜਲਦ ਹੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕੀਤੇ ਜਾਣ ਦਾ ਭਰੋਸਾ ਦਿੱਤਾ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.