ਪਟਿਆਲਾ: ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ 'ਚ ਕਾਂਸੀ ਦਾ ਤਗਮਾ ਹਾਸਲ ਕਰ ਦੇਸ਼ ਦਾ ਨਾਮ ਰੌਸ਼ਨ ਕੀਤਾ। ਇਸ ਖਾਸ ਮੌਕੇ 'ਤੇ ਈਟੀਵੀ ਭਾਰਤ ਦੀ ਟੀਮ ਉਨ੍ਹਾਂ ਦੇ ਪਿੰਡ ਪਹੁੰਚੀ। ਹਰਜਿੰਦਰ ਕੌਰ ਦੇ ਭਰਾ ਅਤੇ ਭਰਜਾਈ ਨੇ ਗੱਲਬਾਤ ਦੌਰਾਨ ਬਹੁਤ ਖੁਸ਼ੀ ਜਾਹਿਰ ਕੀਤੀ।
ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ, ਇਸ ਦੇ ਚੱਲਦੇ ਭਾਰਤ ਦੀ ਵੇਟਲਿਫਟਰ ਹਰਜਿੰਦਰ ਕੌਰ ਵੱਲੋਂ ਕਾਂਸੀ ਤਗ਼ਮਾ ਜਿੱਤਿਆ ਗਿਆ ਹੈ। ਇਸ ਨੂੰ ਲੈ ਕੇ ਦੇਸ਼ ਦੀ ਰਾਸ਼ਟਰਪਤੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੂੂਬੇ ਦੇ ਮੁਖ ਮੰਤਕੀ ਭਗਵੰਤ ਮਾਨ ਵੱਲੋਂ ਮੁਬਾਰਕਾਂ ਦਿੱਤੀ ਜਾ ਰਹੀਆਂ ਹਨ। ਵੇਟਲਿਫਟਰ ਹਰਜਿੰਦਰ ਕੌਰ ਦੀ ਜਿੱਤ 'ਤੇ ਪਿੰਡ 'ਚ ਹੀ ਨਹੀਂ ਸਗੋਂ ਪੰਜਾਬ ਸਮੇਤ ਪੂਰੇ ਦੇਸ਼ 'ਚ ਜਸ਼ਨ ਦਾ ਮਾਹੌਲ ਹੈ।
ਨਾਭਾ ਬਲਾਕ ਦੇ ਪਿੰਡ ਮੈਹਸ਼ ਵਿਖੇ ਹਰਜਿੰਦਰ ਕੌਰ ਦੇ ਪਰਿਵਾਰਕ ਮੈਂਬਰ ਦਾ ਖੁਸ਼ੀ ਦਾ ਠਿਕਾਣਾ ਨਹੀਂ ਹੈ। ਪਿੰਡ ਦੇ ਲੋਕਾਂ ਵੱਲੋਂ ਉਨ੍ਹਾਂ ਦੇ ਘਰ ਆ ਕੇ ਖੁਸ਼ੀ ਜ਼ਾਹਿਰ ਕੀਤੀ ਜਾ ਰਹੀ ਹੈ। ਪਿੰਡ ਮੈਹਸ਼ ਦੀ ਰਹਿਣ ਵਾਲੀ ਹਰਜਿੰਦਰ ਕੌਰ ਵੱਲੋਂ ਕਾਮਨਵੈਲਥ ਖੇਡਾਂ ਵਿੱਚ ਬ੍ਰੋਨਜ਼ ਮੈਡਲ ਹਾਸਲ ਕਰਕੇ ਦੇਸ਼ ਦਾ ਨਾਮ ਰੌਸ਼ਨ ਕਰ ਦਿੱਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵੱਖ ਵੱਖ ਮੰਤਰੀਆਂ ਵੱਲੋਂ ਵੀ ਵਧਾਈ ਦਿੱਤੀ ਗਈ। ਪਿੰਡ ਵਿੱਚ ਕੋਈ ਗਰਾਊਂਡ ਵੀ ਨਹੀਂ ਸੀ ਵੇਟਲਿਫਟਿੰਗ ਦੀ ਕੋਚਿੰਗ ਪਟਿਆਲਾ ਪੰਜਾਬੀ ਯੂਨੀਵਰਸਿਟੀ ਵਿੱਚੋਂ ਹਾਸਲ ਕੀਤੀ ਇਸ ਮੌਕੇ 'ਤੇ ਹਰਜਿੰਦਰ ਕੌਰ ਦੇ ਭਰਾ ਪ੍ਰਿਤਪਾਲ ਸਿੰਘ ਅਤੇ ਹਰਜਿੰਦਰ ਕੌਰ ਦੇ ਪਿਤਾ ਸਾਹਿਬ ਸਿੰਘ ਅਤੇ ਮਾਤਾ ਕੁਲਦੀਪ ਕੌਰ ਨੇ ਕਿਹਾ ਕਿ ਅਸੀਂ ਬਹੁਤ ਖੁਸ਼ ਹਾਂ ਜੋ ਅੱਜ ਹਰਜਿੰਦਰ ਕੌਰ ਨੇ ਵੱਡਾ ਮੁਕਾਮ ਹਾਸਲ ਕੀਤਾ ਹੈ।
ਉਸ ਨੇ ਗ਼ਰੀਬੀ ਵਿੱਚੋਂ ਉੱਠ ਕੇ ਇਹ ਮੁਕਾਮ ਹਾਸਲ ਕੀਤਾ ਹੈ ਉਨ੍ਹਾਂ ਕਿਹਾ ਕਿ ਗ਼ਰੀਬੀ ਦੇ ਮਾਹੌਲ ਵਿੱਚੋਂ ਉੱਠ ਕੇ ਅਸੀਂ ਆਪਣੀ ਮਿਹਨਤ ਦੇ ਸਦਕਾ ਇਸ ਮੁਕਾਮ 'ਤੇ ਪਹੁੰਚਾਇਆ ਹੈ ਕਿਉਂਕਿ ਸਰਕਾਰਾਂ ਵੱਲੋਂ ਸਾਡੀ ਕੋਈ ਸਹਾਇਤਾ ਨਹੀਂ ਕੀਤੀ। ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਹਰਜਿੰਦਰ ਕੌਰ ਦੇ ਭਰਾ ਪ੍ਰਿਤਪਾਲ ਸਿੰਘ ਨੇ ਪੰਜਾਬ ਸਰਕਾਰ ਦਾ 40 ਲੱਖ ਰੁਪਏ ਦੇਣ 'ਤੇ ਧੰਨਵਾਦ ਕੀਤਾ ਨਾਲ ਹੀ ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਯੋਗਤਾ ਦੇ ਅਧਾਰ 'ਤੇ ਉਨ੍ਹਾਂ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇ।
ਇੰਝ ਬਣੀ ਹਰਜਿੰਦਰ ਕੌਰ ਵੇਟਲਿਫਟਰ: ਜੇਕਰ ਵੇਟਲਿਫਟਰ ਹਰਜਿੰਦਰ ਕੌਰ ਦੀ ਜਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਇਸ ਸਫਲਤਾ ਦੇ ਪਿੱਛੇ ਦੀ ਕਹਾਣੀ ਸੰਘਰਸ਼ ਨਾਲ ਭਰੀ ਹੋਈ ਹੈ। ਦੱਸ ਦਈਏ ਕਿ ਵੇਟਲਿਫਟਰ ਹਰਜਿੰਦਰ ਕੌਰ ਨਾਭਾ ਦੇ ਪਿੰਡ ਮਹੇਸ ਦੀ ਰਹਿਣ ਵਾਲੀ ਹੈ। ਉਨ੍ਹਾਂ ਦਾ ਪਰਿਵਾਰ ਇੱਕ ਮਕਾਨ ’ਚ ਰਹਿੰਦਾ ਹੈ। ਹਰਜਿੰਦਰ ਖੁਦ ਪਸ਼ੂਆਂ ਦੇ ਲਈ ਚਾਰਾ ਕੱਟਣ ਵਾਲੀ ਮਸੀਨ ਚਲਾਉਂਦੀ ਰਹੀ ਹੈ ਜਿਸ ਤੋਂ ਬਾਅਦ ਉਸਦੇ ਹੱਥ ਇੰਨ੍ਹੇ ਜਿਆਦਾ ਮਜ਼ਬੂਤ ਹੋ ਗਏ ਕਿ ਅੱਜ ਉਨ੍ਹਾਂ ਨੇ ਇਹ ਮੁਕਾਮ ਹਾਸਿਲ ਕੀਤਾ ਹੈ। ਉਨ੍ਹਾਂ ਦੇ ਘਰ 6 ਮੱਝਾਂ ਪਾਲੀ ਹੋਈਆਂ ਸੀ।
ਇਹ ਵੀ ਪੜ੍ਹੋ:- Harjinder Kaur ਨੂੰ 40 ਲੱਖ ਰੁਪਏ ਦਾ ਨਕਦ ਇਨਾਮ ਦੇਵੇਗੀ ਪੰਜਾਬ ਸਰਕਾਰ, CM ਨੇ ਕੀਤਾ ਐਲਾਨ