ETV Bharat / city

ਪੰਜਾਬ ਦੀ ਸ਼ਾਂਤੀ ਲਈ ਆਮ ਆਦਮੀ ਪਾਰਟੀ ਪਟਿਆਲਾ ’ਚ ਕੱਢੇਗੀ ਯਾਤਰਾ, ਕੇਜਰੀਵਾਲ ਹੋਣਗੇ ਸ਼ਾਮਲ - ਕੇਜਰੀਵਾਲ ਹੋਣਗੇ ਸ਼ਾਮਲ

ਆਮ ਆਦਮੀ ਪਾਰਟੀ ਨੇ ਪੰਜਾਬ ਦੀ ਸ਼ਾਂਤੀ ਲਈ ਸ਼ਾਂਤੀ ਯਾਤਰਾ ਕੱਢਣ ਦਾ ਫੈਸਲਾ ਲਿਆ (AAP to hold Shanti Yatra in Patiala) ਹੈ। ਇਹ ਯਾਤਰਾ ਪਟਿਆਲਾ ਵਿਖੇ ਕੱਢੀ ਜਾਏਗੀ ਤੇ ਇਸ ਵਿੱਚ ਮੁੱਖ ਤੌਰ ’ਤੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਸ਼ਾਮਲ ਹੋਣਗੇ(Kejriwal will lead the prossession)।

ਆਮ ਆਦਮੀ ਪਾਰਟੀ ਪਟਿਆਲਾ ’ਚ ਕੱਢੇਗੀ ਯਾਤਰਾ
ਆਮ ਆਦਮੀ ਪਾਰਟੀ ਪਟਿਆਲਾ ’ਚ ਕੱਢੇਗੀ ਯਾਤਰਾ
author img

By

Published : Dec 28, 2021, 4:19 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ ਪਾਰਟੀ ਵੱਲੋਂ 31 ਦਸੰਬਰ ਨੂੰ ਪਟਿਆਲਾ ਵਿਖੇ ਸ਼ਾਂਤੀ ਯਾਤਰਾ ਕੱਢੀ ਜਾਵੇਗੀ(AAP to hold Shanti Yatra in Patiala)। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੀ ਅਗਵਾਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਰਨਗੇ(Kejriwal will lead the prossession)। ਭਗਵੰਤ ਮਾਨ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਪਿਛਲੇ ਦਿਨਾਂ ਤੋਂ ਪੰਜਾਬ ਵਿੱਚ ਅਣਸੁਖਾਵੀਂ ਘਟਨਾਵਾਂ ਵਾਪਰ ਰਹੀਆਂ ਹਨ, ਉਸ ਨਾਲ ਸਪਸ਼ਟ ਹੈ ਕਿ ਪੰਜਾਬ ਦਾ ਮਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ।

ਆਮ ਆਦਮੀ ਪਾਰਟੀ ਪਟਿਆਲਾ ’ਚ ਕੱਢੇਗੀ ਯਾਤਰਾ

ਭਗਵੰਤ ਮਾਨ ਨੇ ਇਥੇ ਜਾਰੀ ਵੀਡੀਓ ਵਿੱਚ ਕਿਹਾ ਹੈ ਕਿ ਪਹਿਲਾਂ ਸ੍ਰੀ ਹਰਮੰਦਰ ਸਾਹਿਬ ਵਿੱਚ ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ ਵਾਪਰੀ ਤੇ ਹੁਣ ਲੁਧਿਆਣਾ ਕੋਰਟ ਬਲਾਸਟ (Ludhiana Court Blast)ਹੋਇਆ। ਉਨ੍ਹਾਂ ਕਿਹਾ ਕਿ ਇਹ ਘਟਨਾਵਾਂ ਅਤਿ ਮੰਦਭਾਗੀਆਂ ਹਨ। ਇਨ੍ਹਾਂ ਘਟਨਾਵਾਂ ਰਾਹੀਂ ਪੰਜਾਬ ਦੇ ਆਪਸੀ ਭਾਈਚਾਰੇ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਨਾਲ ਹੀ ਡਰ ਦਾ ਮਹੌਲ ਪੈਦਾ ਕੀਤਾ ਜਾ ਰਿਹਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਮਹੌਲ ਖਰਾਬ ਕਰਨ ਦੀਆਂ ਲੱਖ ਕੋਸ਼ਿਸ਼ਾਂ ਕੀਤੀਆਂ ਜਾਣ ਪਰ ਇਥੇ ਸਾਰੇ ਮਜਹਬਾਂ ਤੇ ਧਰਮਾਂ ਦੇ ਲੋਕਾਂ ਦਾ ਆਪਸੀ ਭਾਈਚਾਰਾ ਕਾਇਮ ਰਹੇਗਾ ਤੇ ਇਸ ਭਾਈਚਾਰਕ ਸਾਂਝ ਨੂੰ ਕਦੇ ਵੀ ਭੰਗ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਅਨੇਕਾਂ ਬਾਰ ਪੰਜਾਬ ਵਿੱਚ ਨਫਰਤ ਦੇ ਬੀਜ ਬੀਜਣ ਦੀਆਂ ਕੋਸ਼ਿਸ਼ਾਂ ਹੋਈਆਂ ਹਨ ਪਰ ਆਪਸੀ ਭਾਈਚਾਰਾ ਬਣਿਆ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਤੇ ਅਮਨ ਬਰਕਰਾਰ ਰਹੇਗਾ ਤੇ ਅਸ਼ਾਂਤੀ ਫੈਲਾਉਣ ਵਾਲੇ ਲੋਕਾਂ ਨੂੰ ਪੰਜਾਬੀ ਕਦੇ ਵੀ ਨਾ ਮਾਫ ਕਰਨਗੇ ਤੇ ਨਾ ਹੀ ਬਰਦਾਸ਼ਤ ਕਰਨਗੇ।

ਆਪ ਆਗੂ ਨੇ ਕਿਹਾ ਕਿ ਭਾਈਚਾਰਕ ਸਾਂਝ ਬਣੀ ਰਹੇ ਤੇ ਪੰਜਾਬ ਵਿੱਚ ਅਮਨ ਸ਼ਾਂਤੀ ਕਾਇਮ ਰਹੇ, ਇਹੋ ਅਰਦਾਸ ਕਰਨ ਲਈ ਤੇ ਪੰਜਾਬ ਦੀ ਭਾਈਚਾਰਕ ਸਾਂਝ ਲਈ ਸ਼ੁਭ ਕਾਮਨਾਵਾਂ ਦੇਣ ਲਈ ਪਟਿਆਲਾ ਵਿਖੇ ਸ਼ਾਂਤੀ ਯਾਤਰਾ ਕੱਢੀ ਜਾਵੇਗੀ। ਇਸ ਯਾਤਰਾ ਦੀ ਅਗਵਾਈ ਅਰਵਿੰਦ ਕੇਜਰੀਵਾਲ ਕਰਨਗੇ ਤੇ ਆਮ ਆਦਮੀ ਪਾਰਟੀ ਦੇ ਹੋਰ ਆਗੂ ਤੇ ਵਾਲੰਟੀਅਰ ਵੀ ਇਸ ਮੌਕੇ ਮੌਜੂਦ ਰਹਿਣਗੇ।

ਇਹ ਵੀ ਪੜ੍ਹੋ:ਕਾਂਗਰਸ ਨੂੰ ਵੱਡਾ ਝਟਕਾ: ਵਿਧਾਇਕ ਫਤਿਹਜੰਗ ਬਾਜਵਾ ਅਤੇ ਬਲਵਿੰਦਰ ਲਾਡੀ ਭਾਜਪਾ ’ਚ ਸ਼ਾਮਲ

ETV Bharat Logo

Copyright © 2025 Ushodaya Enterprises Pvt. Ltd., All Rights Reserved.