ਪਟਿਆਲਾ: ਦਿੱਲੀ ਹਾਈਕੋਰਟ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਇੱਕ ਵੱਡਾ ਫੈਸਲਾ ਲੈਂਦੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜ ਨਹੀਂ ਸਕਦਾ ਹੈ। ਜਿਸ ਤੇ ਬੋਲਦੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਾਫੀ ਲੰਬੇ ਸਮੇਂ ਤੋਂ ਇਹ ਚੋਣਾਂ ਲੜਦੀ ਆ ਰਹੀ ਹੈ, ਪਰ ਜੋ ਦਿੱਲੀ ਹਾਈ ਕੋਰਟ ਦੇ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਫੈਸਲਾ ਸੁਣਾਇਆ ਗਿਆ ਹੈ ਉਹ ਸਹੀ ਨਹੀਂ ਹੈ।
ਇਹ ਵੀ ਪੜੋ: ਜੱਗੂ ਭਗਵਾਨਪੁਰੀਆ ਦੀ ਸਿਹਤ 'ਚ ਸੁਧਾਰ, ਵਾਪਸ ਭੇਜਿਆ ਜੇਲ੍ਹ
ਉਨ੍ਹਾਂ ਆਖਿਆ ਕਿ ਸੱਚ ਤਾਂ ਇਹ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਖਾਲਸਾ ਪੰਥ ਦਿੱਲੀ ਦੀ ਸੰਗਤ ਦੇ ਹਵਾਲੇ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਕਾਫ਼ੀ ਲੜਾਈ ਲੜੀ ਹੈ ਅਤੇ ਜੇਲ੍ਹਾਂ ਵੀ ਕੱਟੀਆਂ ਹਨ। ਦਿੱਲੀ ਹਾਈਕੋਰਟ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਚੋਣਾਂ ਨੂੰ ਲੈ ਕੇ ਜੋ ਫੈਸਲਾ ਲਿਆ ਗਿਆ ਹੈ ਇਸ ਤੋਂ ਲੱਗਦਾ ਹੈ ਕਿ ਸਾਰੀਆਂ ਹੀ ਪਾਰਟੀਆਂ ਮਿਲੀਆਂ ਹੋਈਆਂ ਹਨ ਜੋ ਪਾਰਟੀ ਲੋਕਾਂ ਦੀ ਸੇਵਾ ਕਰਦੀ ਹੈ ਅਤੇ ਲੋਕਾਂ ਦੇ ਹੱਕਾਂ ਦੇ ਲਈ ਲੜਦੀ ਹੈ ਉਸ ਪਾਰਟੀ ਨੂੰ ਇਸ ਤਰ੍ਹਾਂ ਪਾਸੇ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਇਸ ਫੈਸਲੇ ਨਾਲ ਸਿੱਖ ਸੰਗਤਾਂ ਦੇ ਵਿੱਚ ਕਾਫੀ ਰੋਸ ਦੀ ਲਹਿਰ ਹੈ।
ਇਹ ਵੀ ਪੜੋ: DSGMC ਦੇ ਚੋਣ ਦੰਗਲ ਵਿੱਚੋਂ ਅਕਾਲੀ ਦਲ ਬਾਦਲ ਚਿੱਟੀ ਲਾਈਨ 'ਤੇ ! ਨਹੀਂ ਲੜ ਸਕਦਾ ਚੋਣ