ਪਟਿਆਲਾ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਟਿਆਲਾ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸੀ ਵਰਕਰਾਂ ਦੇ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਹ ਕਾਲੀ ਦੇਵੀ ਮੰਦਰ, ਗੁਰਦੁਆਰਾ ਸਾਹਿਬ ਅਤੇ ਦਰਗਾਹ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਦੇ ਨਾਲ ਕਈ ਕਾਂਗਰਸੀ ਮੌਜੂਦ ਸੀ।
'ਸਰਕਾਰ ਦੀ ਵੱਡੀ ਨਾਕਾਮੀ': ਮੀਡੀਆ ਨਾਲ ਗੱਲਬਾਤ ਕਰਦੇ ਹੋਏ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਪੰਜਾਬ ਚ ਵਿਗੜਦੇ ਹਾਲਾਤ ਨਵੀਂ ਬਣੀ ਸਰਕਾਰ ਦੀ ਵੱਡੀ ਨਾਕਾਮੀ ਹੈ। ਇਹ ਸਰਕਾਰ ਦੀ ਅਸਫਲਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਪਟਿਆਲਾ ਵਿਖੇ ਪਹੁੰਚੇ ਹਨ ਇੱਥੇ ਉਨ੍ਹਾਂ ਨੇ ਵਰਕਰਾਂ ਦੇ ਨਾਲ ਮੁਲਾਕਾਤ ਕੀਤੀ ਹੈ। ਅੱਜ ਈਦ ਦਾ ਦਿਨ ਵੀ ਹੈ, ਪਰਸ਼ੂਰਾਮ ਜਯੰਤੀ। ਹਰ ਕਿਸੇ ਨੂੰ ਭਾਈਚਾਰਾ ਬਣਾਈ ਰੱਖਣਾ ਹੈ।
ਕਾਨੂੰਨ ਵਿਵਸਥਾ ਤੇ ਚੁੱਕੇ ਸਵਾਲ: ਰਾਜਾ ਵੜਿੰਗ ਨੇ ਅੱਗੇ ਕਿਹਾ ਕਿ ਰਾਜਪਾਲ ਦੇ ਨਾਲ ਉਨ੍ਹਾਂ ਦੀ ਬਹੁਤ ਹੀ ਅਹਿਮ ਮੁਲਾਕਾਤ ਹੈ। ਇਸ ਦੌਰਾਨ ਉਹ ਜਿਹੜਾ ਉਨ੍ਹਾਂ ਨੂੰ ਦਿੱਲੀ ’ਚ ਐਮਓਯੂ ਤੇ ਦਸਤਖਤ ਕਰਕੇ ਗਿਰਵੀ ਰੱਖਿਆ ਗਿਆ ਹੈ ਅਤੇ ਦੂਜੇ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਮੁਲਾਕਾਤ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਬਾਕੀ ਹੋਰ ਕਈ ਮੁੱਦਿਆ ਨੂੰ ਲੈ ਕੇ ਰਾਜਪਾਲ ਦੇ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਦੂਜੇ ਪਾਸੇ ਜਦੋ ਉਨ੍ਹਾਂ ਕੋਲੋਂ ਨਵਜੋਤ ਸਿੰਘ ਸਿੱਧੂ ਵੱਲੋਂ ਅਨੁਸ਼ਾਸਨ ਭੰਗ ਕਰਨ ਦੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਇਸ ਸਵਾਲ ਦਾ ਕੋਈ ਜਵਾਬ ਨਹੀਂ ਦਿੱਤਾ।
ਇਹ ਵੀ ਪੜੋ: ਪੰਜਾਬ ਗੁਰੂਆਂ, ਪੀਰਾਂ, ਪੈਗੰਬਰਾਂ ਦੀ ਧਰਤੀ ਹੈ, ਨਫਰਤ ਲਈ ਕੋਈ ਥਾਂ ਨਹੀਂ- ਸੀਐੱਮ ਮਾਨ
ਪਟਿਆਲਾ ਚ ਇਹ ਹੋਈ ਸੀ ਘਟਨਾ: ਕਾਬਿਲੇਗੌਰ ਹੈ ਕਿ 29 ਅਪ੍ਰੈਲ ਨੂੰ ਸ਼ਿਵ ਸੈਨਾ ਦੇ ਸਮਰਥਕਾਂ ਵਲੋਂ ਖਾਲਿਸਤਾਨ ਮੁਰਦਾਬਾਦ ਦਾ ਮਾਰਚ ਕੱਢਿਆ ਜਾਣਾ ਸੀ, ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਅਤੇ ਸ਼ਿਵ ਸੈਨਾ ਦੇ ਸਮਰਥਕਾਂ 'ਚ ਟਕਰਾਅ ਹੋ ਗਿਆ, ਜਿਸ 'ਚ ਪੁਲਿਸ ਨੂੰ ਹਵਾਈ ਗੋਲੀਆਂ ਵੀ ਚਲਾਉਣੀਆਂ ਪਈਆਂ ਸੀ।