ETV Bharat / city

ਪਟਿਆਲਾ ਹਿੰਸਾ ਮਾਮਲਾ: 4 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਬਰਜਿੰਦਰ ਸਿੰਘ ਪਰਵਾਨਾ

author img

By

Published : May 1, 2022, 4:07 PM IST

Updated : May 1, 2022, 6:04 PM IST

ਪਟਿਆਲਾ ਹਿੰਸਾ ਮਾਮਲੇ (Patiala violence case) ਦੇ ਵਿੱਚ ਗ੍ਰਿਫਤਾਰ ਕੀਤੇ ਗਏ ਮਾਸਟਰ ਮਾਇੰਡ ਬਰਜਿੰਦਰ ਸਿੰਘ ਪਰਵਾਨਾ ਨੂੰ ਪੁਲਿਸ ਨੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਿੱਥੇ ਅਦਾਲਤ ਨੇ ਪਰਵਾਨਾ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ (Barjinder Singh Parwana remanded in police custody for 4 days) ’ਤੇ ਭੇਜ ਦਿੱਤਾ ਹੈ।

4 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਬਰਜਿੰਦਰ ਸਿੰਘ ਪਰਵਾਨਾ

ਪਟਿਆਲਾ: ਸ਼ਾਹੀ ਸ਼ਹਿਰ ਪਟਿਆਲਾ ਹਿੰਸਾ ਮਾਮਲੇ (Patiala violence case) ਦੇ ਵਿੱਚ ਮਾਸਟਰ ਮਾਇੰਡ ਬਰਜਿੰਦਰ ਸਿੰਘ ਪਰਵਾਨਾ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ। ਗ੍ਰਿਫਤਾਰੀ ਤੋਂ ਬਾਅਦ ਬਰਜਿੰਦਰ ਸਿੰਘ ਪਰਵਾਨਾ ਨੂੰ ਪਟਿਆਲਾ ਕੋਰਟ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਨੇ ਮਾਣਯੋਗ ਅਦਾਲਤ ਤੋਂ ਬਰਜਿੰਦਰ ਸਿੰਘ ਪਰਵਾਨਾ ਦਾ 7 ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ, ਪਰ ਕੋਰਟ ਨੇ ਪਰਵਾਨਾ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ (Barjinder Singh Parwana remanded in police custody for 4 days) ਹੈ ਤੇ ਹੁਣ 5 ਮਈ ਤੱਕ ਬਰਜਿੰਦਰ ਸਿੰਘ ਪਰਵਾਨਾ ਪੁਲਿਸ ਹਿਰਾਸਤ ਦੇ ਵਿੱਚ ਰਹੇਗਾ ਜਿੱਥੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜੋ: 'ਪਟਿਆਲਾ ਹਿੰਸਾ ਦਾ ਮੁੱਖ ਸਾਜ਼ਿਸ਼ਕਰਤਾ ਬਰਜਿੰਦਰ ਪਰਵਾਨਾ ਗ੍ਰਿਫ਼ਤਾਰ'

ਮੋਹਾਲੀ ਤੋਂ ਕੀਤਾ ਸੀ ਗ੍ਰਿਫਤਾਰ: ਇਸ ਸਬੰਧੀ ਪਟਿਆਲਾ ਰੇਂਜ ਦੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਦੀਪਕ ਪਾਰਿਕ ਨੇ ਇੱਕ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਸੀ। ਪਟਿਆਲਾ ਰੇਂਜ ਦੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਸੀ ਕੀ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਪਰਵਾਨਾ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਸੀ। ਉਹਨਾਂ ਨੇ ਦੱਸਿਆ ਕਿ ਮਾਮਲੇ 'ਚ ਲੋੜੀਂਦੇ ਬਰਜਿੰਦਰ ਸਿੰਘ ਪਰਵਾਨਾ ਤੋਂ ਇਲਾਵਾ ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਸ਼ੰਕਰ ਭਾਰਦਵਾਜ ਅਤੇ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟਾਂ ਪਾਉਣ ਵਾਲੇ ਅਸ਼ਵਨੀ ਕੁਮਾਰ ਗੱਗੀ ਪੰਡਿਤ ਸਮੇਤ 6 ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

4 ਹਰ ਨੂੰ ਵੀ ਅਦਾਲਤ ਵਿੱਚ ਕੀਤਾ ਪੇਸ਼: ਉੇਥੇ ਹੀ ਇਸੇ ਮਾਮਲੇ ਵਿੱਚ 4 ਨਿਹੰਗ ਸਿੰਘ ਅਤੇ 1 ਸ਼ਿਵ ਸੈਨਾ ਦੇ ਆਗੂ ਸ਼ੰਕਰ ਭਾਰਦਵਾਜ ਨੂੰ ਪਟਿਆਲਾ ਕੋਰਟ ਵਿਚ ਪੇਸ਼ ਕੀਤਾ ਗਿਆ। ਪੁਲਿਸ ਵੱਲੋਂ ਮੁੜ ਫਿਰ ਤੋਂ 7 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ, ਪਰ ਕੋਰਟ ਨੇ ਨਿਹੰਗ ਸਿੰਘਾਂ ਦਾ 4 ਤਰੀਕ ਤੱਕ ਦਾ ਰਿਮਾਂਡ ਦਿੱਤਾ ਹੈ ਤੇ ਸਭ ਨੂੰ 5 ਮਈ ਨੂੰ ਫਿਰ ਤੋਂ ਪੇਸ਼ ਕੀਤਾ ਜਾਵੇਗਾ ਤੇ ਨਾਲ ਹੀ ਸ਼ਿਵ ਸ਼ੈਨ ਦੇ ਆਗੂ ਸ਼ੰਕਰ ਭਾਰਦਵਾਜ ਨੂੰ 1 ਦਿਨ ਦੇ ਰਿਮਾਂਡ ’ਤੇ ਭੇਜਿਆ ਹੈ ਅਤੇ ਉਸ ਤੋਂ ਬਾਅਦ ਫਿਰ ਪੇਸ਼ ਕੀਤਾ ਜਾਵੇਗਾ।

ਆਈ.ਜੀ. ਛੀਨਾ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਖ਼ਤ ਹਦਾਇਤਾਂ ਮੁਤਾਬਕ ਗ਼ੈਰ ਸਮਾਜੀ ਅਨਸਰਾਂ ਤੇ ਦੇਸ਼ ਵਿਰੋਧੀ ਗਤੀਵਿਧੀਆਂ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਪਰੰਤੂ ਕਿਸੇ ਨਿਰਦੋਸ਼ ਵਿਅਕਤੀ ਨੂੰ ਤੰਗ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਦੋਸ਼ੀਆਂ ਨੂੰ ਅਜਿਹੀਆਂ ਮਿਸਾਲੀ ਸਜ਼ਾਵਾਂ ਦਿਵਾਈਆਂ ਜਾਣਗੀਆਂ ਤਾਂ ਕਿ ਭਵਿੱਖ 'ਚ ਕੋਈ ਅਜਿਹੀਆਂ ਹਿੰਸਕ ਘਟਨਾਵਾਂ ਨੂੰ ਅੰਜ਼ਾਮ ਨਾ ਦੇ ਸਕੇ। ਉਨ੍ਹਾਂ ਹੋਰ ਦੱਸਿਆ ਕਿ ਹਿੰਸਕ ਘਟਨਾ 'ਚ ਨਾਮਜ਼ਦ ਹੋਰ ਵਿਅਕਤੀਆਂ, ਸ਼ਿਵਦੇਵ ਵਾਸੀ ਪਿੰਡ ਬਾਲ ਸਿਕੰਦਰ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ, ਦਵਿੰਦਰ ਸਿੰਘ ਵਾਸੀ ਜੀਂਦ ਤੇ ਰਾਜਿੰਦਰ ਸਿੰਘ ਵਾਸੀ ਸਮਾਣਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਹੁਣ ਤੱਕ ਕੁਲ 9 ਗ੍ਰਿਫ਼ਤਾਰੀਆਂ ਹੋਈਆਂ ਹਨ।

ਆਈ. ਜੀ. ਪਟਿਆਲਾ ਨੇ ਇਹ ਸਖ਼ਤ ਸੁਨੇਹਾ ਵੀ ਦਿੱਤਾ ਕਿ ਸਨਸਨੀਖੇਜ਼ ਖ਼ਬਰਾਂ ਫੈਲਾਉਣ ਵਾਲਿਆਂ ਸਮੇਤ ਸੋਸ਼ਲ ਮੀਡੀਆ 'ਤੇ ਭੜਕਾਊ ਸਮੱਗਰੀ ਪਾਉਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਮੀਡੀਆ, ਖਾਸ ਕਰਕੇ ਇਲੈਕਟ੍ਰੋਨਿਕ ਤੇ ਸੋਸ਼ਲ ਮੀਡੀਆ ਹੈਂਡਲਰਜ਼ ਨੂੰ ਵੀ ਅਪੀਲ ਕੀਤੀ ਕਿ ਅਮਨ-ਕਾਨੂੰਨ ਤੇ ਸ਼ਾਂਤੀ ਭੰਗ ਕਰਨ ਵਾਲੀ ਕੋਈ ਵੀ ਖ਼ਬਰ ਸਾਂਝੀ ਕਰਨ ਤੋਂ ਪਹਿਲਾਂ ਉਸਦੀ ਪੁਸ਼ਟੀ ਜਰੂਰ ਕਰ ਲਈ ਜਾਵੇ।

ਇਹ ਵੀ ਪੜੋ: ਸਿੱਖਿਆ ਮੰਤਰੀ ਦੀ ਰਿਹਾਇਸ਼ ਬਾਹਰ ਪੁਲਿਸ ਨਾਲ ਭਿੜੇ ਪ੍ਰਦਰਸ਼ਨਕਾਰੀ, ਲੱਥੀਆਂ ਪੱਗਾਂ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਪੀਲ ਕੀਤੀ ਕਿ ਜ਼ਿਲ੍ਹੇ 'ਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਕਿਸੇ ਵੀ ਅਜਿਹੀ ਤੱਥਹੀਣ ਪੋਸਟ ਨੂੰ ਟਵਿਟਰ, ਇੰਸਟਾਗ੍ਰਾਮ ਜਾਂ ਫੇਸਬੁਕ ਸਮੇਤ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੈਟਫਾਰਮਾਂ 'ਤੇ ਸਾਂਝੀ ਨਾ ਕੀਤਾ ਜਾਵੇ, ਜਿਹੜੀ ਕਿ ਸਮਾਜ ਵਿੱਚ ਅਸ਼ਾਂਤੀ ਤੇ ਦੋ ਫ਼ਿਰਕਿਆਂ ਜਾਂ ਲੋਕਾਂ ਵਿੱਚ ਝਗੜੇ ਪੈਦਾ ਕਰਦੀ ਹੋਵੇ। ਉਨ੍ਹਾਂ ਕਿਹਾ ਕਿ ਅਜਿਹੀ ਪੋਸਟ ਬਾਰੇ ਜਾਣਕਾਰੀ @DCPatialaPb ਦੇ ਟਵਿਟਰ ਖਾਤੇ 'ਤੇ ਡਾਇਰੈਕਟ ਮੈਸੇਜ ਕਰਕੇ ਸਾਂਝੀ ਕੀਤੀ ਜਾਵੇ ਤਾਂ ਕਿ ਇਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।

Last Updated : May 1, 2022, 6:04 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.