ETV Bharat / city

ਭਾਜਪਾ ਆਗੂ ਭੁਪੇਸ਼ ਅਗਰਵਾਲ ਦਾ ਕਿਸਾਨਾਂ ਵਲੋਂ ਤਿੱਖਾ ਵਿਰੋਧ - ਭਾਰੀ ਪੁਲਿਸ ਬਲ ਤੈਨਾਤ

ਕਿਸਾਨਾਂ ਵੱਲੋਂ ਭਾਜਪਾ ਆਗੂ ਭੁਪੇਸ਼ ਅਗਰਵਾਲ ਦਾ ਵਿਰੋਧ ਕੀਤਾ ਗਿਆ। ਇਸ ਮੌਕੇ 'ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਵੀ ਦੇਖਣ ਨੂੰ ਮਿਲੀ।

ਭਾਜਪਾ ਆਗੂ ਭੁਪੇਸ਼ ਅਗਰਵਾਲ ਦਾ ਕਿਸਾਨਾਂ ਵਲੋਂ ਤਿੱਖਾ ਵਿਰੋਧ

author img

By

Published : Jul 12, 2021, 9:36 AM IST

ਪਟਿਆਲਾ: ਭਾਰਤੀ ਜਨਤਾ ਪਾਰਟੀ ਦੇ ਪੰਜਾਬ ਬੁਲਾਰੇ ਭੁਪੇਸ਼ ਗਰੇਵਾਲ ਦੀ ਅਗਵਾਈ ਵਿੱਚ ਚੋਣਾਂ ਦੇ ਮੱਦੇਨਜ਼ਰ ਮੀਟਿੰਗ ਰੱਖੀ ਗਈ ਸੀ। ਜਿੱਥੇ ਕਿ ਕਿਸਾਨਾਂ ਵੱਲੋਂ ਪਹੁੰਚ ਕੇ ਭੁਪੇਸ਼ ਅਗਰਵਾਲ ਦਾ ਵਿਰੋਧ ਕੀਤਾ ਗਿਆ। ਇਸ ਮੌਕੇ 'ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਵੀ ਦੇਖਣ ਨੂੰ ਮਿਲੀ। ਭਾਜਪਾ ਆਗੂ ਭੁਪੇਸ਼ ਅਗਰਵਾਲ ਵੱਲੋਂ ਕਿਸਾਨਾਂ ਨੂੰ ਖੁੱਲਾ ਚੈਲੰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਕਿਸਾਨਾਂ ਨੇ ਰਾਜਪੁਰਾ ਵਿੱਚ ਭੁਪੇਸ਼ ਅਗਰਵਾਲ ਦਾ ਘਿਰਾਓ ਕੀਤਾ ਅਤੇ ਉਸ ਨੂੰ 12 ਘੰਟੇ ਕਮਰੇ ਵਿੱਚ ਬੰਦ ਕਰ ਰੱਖਿਆ।

ਭਾਜਪਾ ਆਗੂ ਭੁਪੇਸ਼ ਅਗਰਵਾਲ ਦਾ ਕਿਸਾਨਾਂ ਵਲੋਂ ਤਿੱਖਾ ਵਿਰੋਧ

ਇਸ ਮੌਕੇ 'ਤੇ ਭਾਰੀ ਪੁਲਿਸ ਬਲ ਤੈਨਾਤ ਹੋਇਆ ਅਤੇ ਭੁਪੇਸ਼ ਅਗਰਵਾਲ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਗਈ। ਦੂਜੇ ਪਾਸੇ ਕਿਸਾਨਾਂ ਵੱਲੋਂ ਪੁਲਿਸ ਪ੍ਰਸ਼ਾਸਨ ਅਤੇ ਭਾਜਪਾ ਆਗੂਆਂ ਦਾ ਡਟ ਕੇ ਵਿਰੋਧ ਕੀਤਾ ਗਿਆ। ਇਸ ਮੌਕੇ 'ਤੇ ਹੋਈ ਤਕਰਾਰ ਵਿਚਾਲੇ ਇੱਕ ਕਮਾਂਡੋ ਫੋਰਸ ਦਾ ਮੁਲਾਜ਼ਮ ਗੰਭੀਰ ਜ਼ਖਮੀ ਹੋਇਆ, ਜਿਸ ਦੇ ਮੂੰਹ 'ਤੇ ਇੱਟ ਵੱਜੀ ਸੀ।

ਇਸ ਸਾਰੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪਟਿਆਲਾ ਜ਼ਿਲ੍ਹਾ ਪ੍ਰਧਾਨ ਗੁਰਧਿਆਨ ਸਿੰਘ ਧੰਨਾ ਨੇ ਆਖਿਆ ਕਿ ਸਵੇਰੇ ਸਾਡੇ ਵੱਲੋਂ ਭੁਪੇਸ਼ ਅਗਰਵਾਲ ਦਾ ਘਿਰਾਓ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਰਾਜਪੁਰਾ ਵਿਖੇ ਭਾਜਪਾ ਆਗੂ ਵਲੋਂ ਮਹਿਲਾ ਕਿਸਾਨ ਆਗੂਆਂ ਨੂੰ ਭੱਦੀ ਸ਼ਬਦਾਵਲੀ ਬੋਲੀ ਗਈ ਸੀ, ਜਿਸ ਕਰਕੇ ਕਿਸਾਨਾਂ ਵਿੱਚ ਕਾਫੀ ਰੋਸ ਵੇਖਣ ਨੂੰ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਰੋਸ ਵਜੋਂ ਹੀ ਇਨ੍ਹਾਂ ਦਾ ਘਿਰਾਓ ਕੀਤਾ ਗਿਆ ਹੈ ਪਰ ਪੁਲਿਸ ਵਲੋਂ ਚਲਾਕੀ ਨਾਲ ਇਸ ਭਾਜਪਾ ਆਗੂਆਂ ਨੂੰ ਬਾਹਰ ਕੱਢਕੇ ਭਜਾ ਲਿਆ ਗਿਆ। ਕਿਸਾਨ ਆਗੂ ਦਾ ਕਹਿਣਾ ਕਿ ਭਾਜਪਾ ਆਗੂਆਂ ਦਾ ਵਿਰੋਧ ਲਗਾਤਾਰ ਜਾਰੀ ਰਹੇਗਾ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਮੁੜ 17 ਤਰੀਕ ਨੂੰ ਭਾਜਪਾ ਆਗੂਆਂ ਦਾ ਘਿਰਾਓ ਕੀਤਾ ਜਾਵੇਗਾ।

ਇਹ ਵੀ ਪੜ੍ਹੋ:Agricultural Laws: ਕਿਸਾਨਾਂ ਨੇ ਹਰਿਆਣਾ ਦੇ ਡਿਪਟੀ ਸਪੀਕਰ ਦੀ ਕਾਰ ਦਾ ਤੋੜਿਆ ਸ਼ੀਸ਼ਾ

ETV Bharat Logo

Copyright © 2025 Ushodaya Enterprises Pvt. Ltd., All Rights Reserved.