ETV Bharat / city

ਕਿਸਾਨਾਂ ਤੇ ਪਿੰਡ ਵਾਸੀਆਂ ਵੱਲੋਂ ਸਿਆਸੀ ਪਾਰਟੀਆਂ ਦਾ ਬਾਈਕਾਟ

author img

By

Published : Oct 1, 2021, 7:47 PM IST

ਨਾਭਾ ਬਲਾਕ ਦੇ ਪਿੰਡ ਲੁਬਾਣਾ ਟੇਕੂ ਵਿਖੇ ਸਾਰੇ ਹੀ ਸਿਆਸੀ ਲੀਡਰਾਂ ਦਾ ਬਾਈਕਾਟ ਕਰ ਦਿੱਤਾ ਹੈ। ਪਿੰਡ ਲੁਬਾਣਾ ਟੇਕੂ ਵਿਚ ਥਾਂ-ਥਾਂ ਉੱਤੇ ਸਿਆਸੀ ਲੀਡਰਾਂ ਦੇ ਬਾਈਕਾਟ ਦੇ ਬੈਨਰ ਲਗਾ ਦਿੱਤੇ ਹਨ ਫਲੈਕਸਾਂ ਤੇ ਸਾਫ਼-ਸਾਫ਼ ਸ਼ਬਦਾਂ ਵਿੱਚ ਲਿਖਿਆ ਗਿਆ ਹੈ ਕਿ ਕੋਈ ਵੀ ਸਿਆਸੀ ਲੀਡਰ ਵੋਟ ਲੈਣ ਨਾ ਆਵੇ ਜੇਕਰ ਵੋਟਾਂ ਲੈਣ ਆਵੇਗਾ ਉਹ ਆਪ ਜ਼ਿੰਮੇਵਾਰ ਹੋਵੇਗਾ।

ਕਿਸਾਨਾਂ ਤੇ ਪਿੰਡ ਵਾਸੀਆਂ ਵੱਲੋਂ ਸਿਆਸੀ ਪਾਰਟੀਆਂ ਦਾ ਬਾਈਕਾਟ
ਕਿਸਾਨਾਂ ਤੇ ਪਿੰਡ ਵਾਸੀਆਂ ਵੱਲੋਂ ਸਿਆਸੀ ਪਾਰਟੀਆਂ ਦਾ ਬਾਈਕਾਟ

ਪਟਿਆਲਾ : ਦਿੱਲੀ ਦੀਆਂ ਬਰੂਹਾਂ ਤੇ ਕਿਸਾਨੀ ਸੰਘਰਸ਼ ਕਰਦੇ ਹੋਏ ਕਿਸਾਨਾਂ ਨੂੰ ਲੰਬਾ ਅਰਸਾ ਹੋ ਗਿਆ ਹੈ ਪਰ ਕੇਂਦਰ ਸਰਕਾਰ ਵੱਲੋਂ ਆਪਣਾ ਅੜੀਅਲ ਰਵੱਈਆ ਨਹੀਂ ਛੱਡ ਰਹੀ। ਸਾਰੀਆਂ ਹੀ ਸਿਆਸੀ ਪਾਰਟੀਆਂ ਕਿਸਾਨ ਹਿਤੈਸ਼ੀ ਤਾਂ ਕਹਿ ਰਹੇ ਹਨ ਪਰ ਕਿਸਾਨਾਂ ਅਤੇ ਪਿੰਡ ਵਾਸੀਆਂ ਵੱਲੋਂ ਹੁਣ ਸਿਆਸੀ ਪਾਰਟੀਆਂ ਦਾ ਬਾਈਕਾਟ ਕਰਨਾ ਸ਼ੁਰੂ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਸਿਆਸੀ ਲੀਡਰਾਂ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਿਚ ਪਾ ਦਿੱਤਾ ਹੈ ਅਤੇ ਸਿਆਸੀ ਲੀਡਰ ਅਰਬਾਂ ਰੁਪਏ ਕਮਾ ਰਹੇ ਹਨ ਅਤੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚ ਧਕੇਲ ਰਹੇ ਹਨ।

ਇਹ ਹੈ ਨਾਭਾ ਬਲਾਕ ਦਾ ਪਿੰਡ ਲੁਬਾਣਾ ਟੇਕੂ ਜਿੱਥੇ ਸਾਰੇ ਪਿੰਡ ਵੱਲੋਂ ਕਿਸਾਨੀ ਸੰਘਰਸ਼ ਨੂੰ ਵੇਖਦਿਆਂ ਹੋਇਆਂ ਸਾਰੇ ਹੀ ਸਿਆਸੀ ਲੀਡਰਾਂ ਦਾ ਮੁਕੰਮਲ ਤੌਰ ਤੇ ਬਾਈਕਾਟ ਕਰ ਦਿੱਤਾ ਗਿਆ ਹੈ। ਕਿਸਾਨਾਂ ਨੇ ਸਿੱਧੇ ਤੌਰ 'ਤੇ ਚਿਤਾਵਨੀ ਦਿੱਤੀ ਹੈ ਕਿ ਦਿੱਲੀ ਦੀਆਂ ਬਰੂਹਾਂ 'ਤੇ ਸਾਨੂੰ ਲੰਬਾ ਅਰਸਾ ਹੋ ਗਿਆ ਹੈ ਪਰ ਕੋਈ ਵੀ ਸਿਆਸੀ ਲੀਡਰ ਸਾਡੇ ਧਰਨੇ ਵਿਚ ਸ਼ਾਮਲ ਨਹੀਂ ਹੋਇਆ। ਹੁਣ ਵੋਟਾਂ ਦੇ ਸਮੇਂ ਵਿੱਚ ਸਿਆਸੀ ਲੀਡਰ ਵੋਟਾਂ ਮੰਗਣ ਲਈ ਘਰ-ਘਰ ਆਉਣਗੇ ਪਰ ਅਸੀਂ ਪਹਿਲਾਂ ਹੀ ਪਿੰਡ ਵਿਚ ਫਲੈਕਸਾਂ ਲਗਾਕੇ ਸਿਆਸੀ ਲੀਡਰਾਂ ਨੂੰ ਚਿਤਾਵਨੀ ਦੇ ਰਹੇ ਹਾਂ ਕਿ ਕੋਈ ਵੀ ਸਿਆਸੀ ਲੀਡਰ ਜੇਕਰ ਵੋਟ ਮੰਗਣ ਆਏਗਾ ਉਹ ਆਪ ਜ਼ਿੰਮੇਵਾਰ ਹੋਵੇਗਾ ਕਿਉਂਕਿ ਸਿਆਸੀ ਲੀਡਰਾਂ ਨੇ ਦੇਸ਼ ਦਾ ਬੇੜਾ ਗਰਕ ਕਰ ਦਿੱਤਾ ਹੈ।

ਇਹ ਵੀ ਪੜ੍ਹੋ:ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਦਾ ਟਿਕੈਤ ਦਾ ਵੱਡਾ ਬਿਆਨ

ਇਸ ਮੌਕੇ 'ਤੇ ਪਿੰਡ ਵਾਸੀਆਂ ਅਤੇ ਕਿਸਾਨਾਂ ਨੇ ਕਿਹਾ ਕਿ ਅਸੀਂ ਮੁਕੰਮਲ ਤੌਰ 'ਤੇ ਸਿਆਸੀ ਲੀਡਰਾਂ ਦਾ ਬਾਈਕਾਟ ਕਰ ਦਿੱਤਾ ਹੈ ਅਤੇ ਕੋਈ ਵੀ ਸਿਆਸੀ ਲੀਡਰ ਪਿੰਡ ਵਿੱਚ ਨਾ ਆਵੇ। ਉਨ੍ਹਾਂ ਨੇ ਕਿਹਾ ਕਿ ਸਾਡੇ ਹਲਕੇ ਦਾ ਲੀਡਰ ਬ੍ਰਹਮ ਮਹਿੰਦਰਾ ਕਦੇ ਵੀ ਸਾਡੇ ਪਿੰਡ ਵਿੱਚ ਨਹੀਂ ਆਇਆ ਅਤੇ ਜਦੋਂ ਹੁਣ ਵੋਟਾਂ ਦਾ ਟਾਈਮ ਹੈ ਹੁਣ ਉਸ ਦਾ ਲੜਕਾ ਆਇਆ ਸੀ ਪਰ ਇਨ੍ਹਾਂ ਨੇ ਸਾਡੀ ਨੌਜਵਾਨ ਪੀੜ੍ਹੀ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਹੁਣ ਪੰਜਾਬ ਦਾ ਕਿਸਾਨ ਸਮਝ ਚੁੱਕਿਆ ਹੈ ਕਿ ਕੋਈ ਵੀ ਸਿਆਸੀ ਲੀਡਰ ਕਿਸਾਨਾਂ ਦਾ ਹਿਤੈਸ਼ੀ ਨਹੀਂ ਹੈ ਅਤੇ ਹੁਣ ਥਾਂ-ਥਾਂ 'ਤੇ ਅਸੀਂ ਬੈਨਰ ਲਗਾ ਕੇ ਸਿਆਸੀ ਲੀਡਰਾਂ ਦਾ ਬਾਈਕਾਟ ਕੀਤਾ ਗਿਆ ਹੈ।
ਕਿਸਾਨ ਹਰਪਾਲ ਸਿੰਘ

ETV Bharat Logo

Copyright © 2024 Ushodaya Enterprises Pvt. Ltd., All Rights Reserved.