ਨਾਭਾ: ਵਿਧਾਨ ਸਭਾ 2022 ਦੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। 2022 ਵਿੱਚ ਸਰਕਾਰ ਬਣਨ ਤੇ 2 ਡਿਪਟੀ ਸੀਐਮ ਨਿਯੁਕਤ ਕੀਤੇ ਜਾਣਗੇ।
ਸੁਖਬੀਰ ਬਾਦਲ ਨੇ ਐਲਾਨ ਕੀਤਾ ਹੈ ਕਿ 2022 ਦੇ ਚੋਣਾਂ ਵਿੱਚ ਅਕਾਲੀ ਅਤੇ ਬਸਪਾ ਪਾਰਟੀ ਗਠਜੋੜ ਦੀ ਸਰਕਾਰ ਬਣਦੀ ਹੈ ਤਾਂ ਸੂਬੇ ਵਿੱਚ ਦੋ ਡਿਪਟੀ ਸੀਐਮ ਹੋਣਗੇ। ਜਿਸ ਵਿੱਚ ਇੱਕ ਦਲਿਤ ਅਤੇ ਦੂਜਾ ਹਿੰਦੂ ਚਿਹਰਾ ਹੋਵੇਗਾ। ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਵਿੱਚ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਏਗੀ।
ਇਸ ਐਲਾਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਮੀਤ ਪ੍ਰਧਾਨ ਅਸ਼ੋਕ ਕੁਮਾਰ ਬਾਂਸਲ ਵੱਲੋਂ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਸ ਐਲਾਨ ਤੋਂ ਬਾਅਦ ਅਕਾਲੀ ਅਤੇ ਬਸਪਾ ਦੇ ਕਾਰਕੁੰਨਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਪਈ ਹੈ। ਕਾਰਕੁੰਨਾਂ ਦਾ ਕਹਿਣਾ ਹੈ ਕਿ 2022 ਵਿੱਚ ਅਕਾਲੀ-ਬਸਪਾ ਗਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ।
ਇਹ ਵੀ ਪੜ੍ਹੋਂ : ਸਿੱਧੂ ਦੀ ਪ੍ਰਧਾਨਗੀ 'ਤੇ ਲੱਗੀ ਮੋਹਰ, ਚੰਡੀਗੜ੍ਹ 'ਚ ਜਸ਼ਨ ਦੀ ਤਿਆਰੀ-ਸੂਤਰ