ਪਟਿਆਲਾ: ਆਪਣੀਆਂ ਮੰਗਾਂ ਨੂੰ ਲੈ ਕੇ ਅਧਿਆਪਕਾਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਈਟੀਟੀ (ETT) 2364 ਚੁਣੇ ਹੋਏ ਅਧਿਆਪਕ ਅਧਿਆਪਕ ਯੂਨੀਅਨ ਦੇ ਨਾਲ ਨਿਯੁਕਤੀ ਪੱਤਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕੀਤਾ ਗਿਆ।
ਦੱਸ ਦਈਏ ਕਿ ਵੱਡੀ ਗਿਣਤੀ ਚ ਅਧਿਆਪਕ ਨਿਯੁਕਤੀ ਪੱਤਰ ਦੀ ਮੰਗ ਨੂੰ ਲੈ ਕੇ ਪਟਿਆਲਾ ਦੀਆਂ ਸੜਕਾਂ ’ਤੇ ਰੋਸ ਪ੍ਰਦਰਸ਼ਨ ਕੀਤਾ। ਉਸ ਤੋਂ ਬਾਅਦ ਜਦੋ ਉਹ ਵਾਈਪੀਐਸ ਚੌਂਕ ਵੱਲ ਪਹੁੰਚੇ ਤਾਂ ਉੱਥੇ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਅੱਗੇ ਜਾਣ ਨਹੀਂ ਦਿੱਤਾ। ਜਿਸ ਤੋਂ ਬਾਅਦ ਅਧਿਆਪਕ ਯੂਨੀਅਨ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਇਸ ਝੜਪ ਤੋਂ ਬਾਅਦ ਅਧਿਆਪਕ ਯੂਨੀਅਨ ਉੱਥੇ ਹੀ ਧਰਨਾ ਲਗਾ ਕੇ ਬੈਠ ਗਏ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਪਰ ਸਰਕਾਰ ਉਨ੍ਹਾਂ ਦੀ ਮੰਗ ਪੂਰੀ ਨਹੀਂ ਕਰ ਰਹੀ ਹੈ। ਜਿਸ ਤੋਂ ਬਾਅਦ ਜਦੋ ਉਨ੍ਹਾਂ ਨੂੰ ਨਿਯੁਕਤੀ ਪੱਤਰ ਨਹੀਂ ਦਿੱਤਾ ਜਾਂਦਾ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਪ੍ਰਦਰਸ਼ਨਕਾਰੀਆਂ ਨੇ ਇਹ ਵੀ ਕਿਹਾ ਕਿ ਉਹ ਇਸੇ ਤਰ੍ਹਾਂ ਧਰਨੇ ਤੇ ਬੈਠੇ ਰਹਿਣਗੇ ਚਾਹੇ ਉਨ੍ਹਾਂ ਤੇ ਲਾਠੀਚਾਰਜ ਕਿਉਂ ਨਾ ਕਰ ਦਿੱਤੀ ਜਾਵੇ।
ਇਹ ਵੀ ਪੜੋ: ਮੋਤੀ ਮਹਿਲ ਦਾ ਘਿਰਾਓ ਕਰਨ ਗਏ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ