ਪਟਿਆਲਾ: ਦੇਵੀਗੜ੍ਹ ਤੇ ਰਹਿਣ ਵਾਲੇ ਲੋਕਾਂ ਨੇ ਆਪਣੀ ਕਾਂਗਰਸ ਪਾਰਟੀ (Congress Party) ਵੱਲੋਂ ਲਾਏ ਗਏ ਹਲਕਾ ਇੰਚਾਰਜ ਹੈਰੀ ਮਾਨ 'ਤੇ ਝੂਠੇ ਮੁਕੱਦਮੇ ਦਰਜ ਕਰਨ ਦੇ ਇਲਜ਼ਾਮ ਲਗਾਏ ਹਨ।
ਸਾਬਕਾ ਸਰਪੰਚ (Former Sarpanch) ਦੇਵੀ ਚੰਦ ਦਾ ਕਹਿਣਾ ਹੈ ਕਿ ਸਾਡੇ ਪਿੰਡ ਵਿਚ ਕੋਈ ਵੀ ਵਿਕਾਸ ਨਹੀਂ ਹੋਇਆ ਹੈ। ਉਨ੍ਹਾਂ ਨੇ ਕਿਹਾ ਹੈ ਪਿੱਛਲੇ ਸਾਢੇ ਚਾਰ ਸਾਲਾਂ ਵਿਚ ਕੋਈ ਵੀ ਕੰਮ ਨਹੀਂ ਕੀਤਾ ਹੈ ਸਗੋਂ ਇਸ ਨੇ ਲੋਕਾਂ ਉਤੇ ਝੂਠੇ ਪਰਚੇ ਦਰਜ ਕੀਤੇ ਹਨ।
ਸਰਪੰਚ ਜਤਿੰਦਰ ਸਿੰਘ ਦਾ ਕਹਿਣ ਹੈ ਕਿ ਕਾਂਗਰਸ ਪਾਰਟੀ ਨੇ ਸਾਡੇ ਪਿੰਡ ਦਾ ਕੋਈ ਵਿਕਾਸ ਨਹੀਂ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੋ ਵੀ ਵਿਕਾਸ ਕੀਤਾ ਹੈ ਉਹ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਾਂਗਰ ਦੇ ਇੰਚਾਰਜ ਹੈਰੀ ਮਾਨ ਨੇ ਲੋਕਾਂ ਉਤੇ ਝੂਠੇ ਪਰਚੇ ਦਰਜ ਕਰਵਾਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਸਰਕਾਰ ਕੋਲੋਂ ਮੰਗ ਕਰਦੇ ਹਾਂ ਕਿ ਸਾਡੇ ਉਤੇ ਝੂਠੇ ਪਰਚੇ ਦਰਜੇ ਕੀਤੇ ਹੋਏ ਹਨ। ਉਨ੍ਹਾਂ ਨੂੰ ਰੱਦ ਕੀਤਾ ਜਾਵੇ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਵੱਲੋਂ ਕੀਤੇ ਵਿਕਾਸ ਕਾਰਜਾਂ ਦੀ ਤਾਰੀਫ਼ ਕਰਦੇ ਨਜ਼ਰ ਆਏ। ਪਿੰਡ ਦੇ ਲੋਕ ਅਤੇ ਕਾਂਗਰਸ ਪਾਰਟੀ ਦੇ ਕਾਰਜ ਕਰਤਾ ਭਾਰਤ ਹਲਕਾ ਇੰਚਾਰਜ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਖਿਲਾਫ ਬੋਲਦੇ ਨਜ਼ਰ ਆਏ।
ਇਹ ਵੀ ਪੜੋ:CM ਕੇਜਰੀਵਾਲ ਨੂੰ ਉਪ ਮੁੱਖ ਮੰਤਰੀ ਰੰਧਾਵਾ ਨੇ ਪੁੱਛੇ ਸਵਾਲ