ਪਟਿਆਲਾ: ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਕੋਰੋਨਾ ਮਰੀਜ਼ਾਂ ਦੇ ਸਹੀ ਇਲਾਜ ਸਬੰਧੀ ਸੋਸ਼ਲ ਮੀਡੀਆ 'ਤੇ ਹੋ ਰਹੇ ਝੂਠੇ ਪ੍ਰਚਾਰ ਨੂੰ ਲੈ ਕੇ ਡੀਸੀ ਕੁਮਾਰ ਅਮਿਤ ਕੋਰੋਨਾ ਵਾਰਡ ਦਾ ਅਚਨਚੇਤ ਦੌਰਾ ਕਰਨ ਪੁੱਜੇ। ਇਸ ਦੌਰਾਨ ਉਨ੍ਹਾਂ ਨਾਲ ਰਜਿੰਦਰਾ ਹਸਪਤਾਲ ਦੀ ਕੋਵਿਡ ਕੇਅਰ ਇੰਚਾਰਜ ਇੰਚਾਰਜ ਸੁਰਭੀ ਮਲਿਕ ਵੀ ਮੌਜੂਦ ਰਹੇ।
![ਕੋਰੋਨਾ ਵਾਰਡ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ ਡੀਸੀ](https://etvbharatimages.akamaized.net/etvbharat/prod-images/pb-cha-dry-health-checking-7208839_11052021181146_1105f_1620736906_13.jpg)
ਇਸ ਦੌਰਾਨ ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਪੀਪੀਈ ਕਿੱਟ ਪਾ ਕੇ ਕੋਵਿਡ ਵਾਰਡ ਦਾ ਦੌਰਾ ਕੀਤਾ। ਉਨ੍ਹਾਂ ਇਸ ਦੌਰਾਨ ਮਰੀਜਾਂ ਦੇ ਇਲਾਜ ਲਈ ਕੋਰੋਨਾ ਵਾਰਡ ਦੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਇਸ ਦੌਰਾਨ ਉਨ੍ਹਾਂ ਨੇ ਮਰੀਜ਼ਾਂ ਦਾ ਹਾਲ ਪੁੱਛਿਆ ਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਗੱਲਬਾਤ ਕੀਤੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਰਜਿੰਦਰਾ ਹਸਪਤਾਲ ਵੱਲੋਂ ਕੋਰੋਨਾ ਮਰੀਜ਼ਾਂ ਦੀ ਚੰਗੇ ਤਰੀਕੇ ਨਾਲ ਦੇਖਭਾਲ ਕੀਤੀ ਜਾ ਰਹੀ ਹੈ। ਇਥੇ ਸਥਾਨਕ ਤੇ ਹੋਰਨਾਂ ਸੂਬਿਆਂ ਤੋਂ ਆਏ ਮਰੀਜ਼ਾਂ ਦਾ ਵੀ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਸੋਸ਼ਲ ਮੀਡੀਆ 'ਤੇ ਹੋ ਰਹੇ ਝੂਠੇ ਪ੍ਰਚਾਰ ਅਤੇ ਹਸਪਤਾਲ ਬਾਰੇ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਨੂੰ ਦਰਕਿਨਾਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕੋਰੋਨਾ ਮਰੀਜ਼ਾਂ ਦੇ ਇਲਾਜ ਵਿੱਚ ਜੁੱਟੇ ਡਾਕਟਰਾਂ, ਨਰਸਿੰਗ ਸਟਾਫ ਤੇ ਸਫਾਈ ਕਰਮਚਾਰੀਆਂ ਦੀ ਸ਼ਲਾਘਾ ਕੀਤੀ।