ਪਟਿਆਲਾ: ਜ਼ਿਲ੍ਹੇ ਦੇ ਸਿੱਖਿਆ ਅਤੇ ਸਿਹਤ ਵਿਭਾਗ ਦੇ ਦਫ਼ਤਰਾਂ ਦੇ ਹਾਲਾਤ ਸਿਹਤਮੰਦ ਨਜ਼ਰ ਨਾ ਆਉਣ ਕਾਰਨ ਇਨ੍ਹਾਂ ਦੀ ਕਾਰਗੁਜ਼ਾਰੀ ਉੱਪਰ ਅਕਸਰ ਹੀ ਸਵਾਲ ਖੜ੍ਹੇ ਹੁੰਦੇ ਰਹਿੰਦੇ ਹਨ। ਹੁਣ ਇਸ ਦਾ ਮੁੱਖ ਕਾਰਨ ਕੁੱਤਿਆਂ ਨੂੰ ਦੱਸਿਆ ਜਾ ਰਿਹਾ ਹੈ।
ਵਿਭਾਗ ਵਿੱਚ ਚਪੜਾਸੀ ਦੀ ਥਾਂ ਕੁੱਤੇ ਪਹਿਰਾ ਦਿੰਦੇ ਨਜ਼ਰ ਆ ਰਹੇ ਹਨ। ਹਾਲਾਂਕਿ ਇਨ੍ਹਾਂ ਕੁੱਤਿਆਂ ਨੂੰ ਫੜ੍ਹਨ ਦੀ ਜ਼ਿੰਮੇਵਾਰੀ ਨਗਰ ਨਿਗਮ ਦੀ ਹੁੰਦੀ ਹੈ ਪਰ ਇਸ ਉੱਤੇ ਨਾ ਤਾਂ ਨਗਰ ਨਿਗਮ ਵੱਲੋਂ ਕੋਈ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਨਾ ਹੈ ਸਿੱਖਿਆ ਅਤੇ ਸਿਹਤ ਵਿਭਾਗ ਵੱਲੋਂ ਕੋਈ ਕਦਮ ਚੁੱਕਿਆ ਜਾ ਰਿਹਾ ਹੈ।