ETV Bharat / city

ਪਟਿਆਲਾ 'ਚ ਝਗੜੇ ਦੇ ਚਲਦੇ ਬਜ਼ੁਰਗ ਵਿਅਕਤੀ ਦੀ ਕੀਤੀ ਬੇਰਿਹਮੀ ਨਾਲ ਕੁੱਟਮਾਰ

ਪਟਿਆਲਾ ਵਿੱਚ ਦੋਹਾਂ ਧਿਰਾਂ 'ਚ ਆਪਸੀ ਝਗੜੇ ਦੌਰਾਨ ਇੱਕ ਬਜ਼ੁਰਗ ਵਿਅਕਤੀ ਨਾਲ ਕੁੱਟਮਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਬਜ਼ੁਰਗ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

author img

By

Published : Jul 21, 2020, 12:32 PM IST

ਬਜ਼ੁਰਗ ਵਿਅਕਤੀ ਦੀ ਕੀਤੀ ਬੇਰਿਹਮੀ ਨਾਲ ਕੁੱਟਮਾਰ

ਪਟਿਆਲਾ : ਸ਼ਹਿਰ ਦੇ ਤ੍ਰਿਪੜੀ ਇਲਾਕੇ ਵਿੱਚ ਆਪਸੀ ਝਗੜੇ ਦੌਰਾਨ ਇੱਕ ਬਜ਼ੁਰਗ ਵਿਅਕਤੀ ਨਾਲ ਕੁੱਟਮਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਪੀੜਤ ਵਿਅਕਤੀ ਨੇ ਦੱਸਿਆ ਕਿ ਉਸ ਦਾ ਨੇੜਲੇ ਇਲਾਕੇ 'ਚ ਰਹਿਣ ਵਾਲੇ ਫੌਜੀ ਨਾਂਅ ਦੇ ਇੱਕ ਵਿਅਕਤੀ ਨਾਲ ਕਿਸੇ ਗੱਲ 'ਤੇ ਝਗੜਾ ਹੋਇਆ ਸੀ। ਕੁੱਟਮਾਰ ਕਰਨ ਵਾਲੇ ਵਿਅਕਤੀ ਤੋਂ ਪਹਿਲਾਂ ਉਸ ਦਾ ਪਿਤਾ ਪਾਣੀ ਲੈਣ ਆਇਆ ਸੀ, ਉਸ ਨੇ ਪਾਣੀ ਦੇਣ ਤੋਂ ਇਨਕਾਰ ਕੀਤਾ।

ਕੁੱਝ ਸਮੇਂ ਬਾਅਦ ਦੂਜੀ ਧਿਰ ਦੇ ਲੋਕ ਕਈ ਅਣਪਛਾਤੇ ਲੋਕਾਂ ਨੂੰ ਨਾਲ ਲੈ ਕੇ ਆਏ ਅਤੇ ਉਸ ਨੂੰ ਜਬਰਨ ਇੱਕ ਉਜਾੜ ਵਾਲੀ ਥਾਂ 'ਤੇ ਲੈ ਗਏ। ਉਥੇ ਉਨ੍ਹਾਂ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਤੇ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਪੀੜਤ ਵਿਅਕਤੀ ਦੇ ਸਰੀਰ 'ਤੇ ਕਈ ਗੰਭੀਰ ਸੱਟਾਂ ਲੱਗੀਆਂ ਹਨ ਜੋ ਕਿ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਜੇਰੇ ਇਲਾਜ ਹੈ।

ਇਸ ਬਾਰੇ ਦੱਸਦੇ ਹੋਏ ਤ੍ਰਿਪੜੀ ਦੇ ਥਾਣਾ ਇੰਚਾਰਜ ਹਰਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਉਨ੍ਹਾਂ ਵੱਲੋਂ ਪੀੜਤ ਵਿਅਕਤੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਦੋਹਾਂ ਧਿਰਾਂ ਵਿਚਾਲੇ ਝਗੜੇ ਦੇ ਕਾਰਨ ਦੀ ਜਾਂਚ ਕਰਨਗੇ, ਦੋਸ਼ੀ ਪਾਏ ਜਾਣ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.