ETV Bharat / city

ਪਟਿਆਲਾ ਦੇ ਧਰੇੜੀ ਜੱਟਾ ਟੋਲ ਪਲਾਜ਼ਾ ਵਿਖੇ ਵੱਡੀ ਗਿਣਤੀ ਚ ਕਿਸਾਨ ਹੋਏ ਇਕੱਠਾ - ਕਿਸਾਨਾਂ ਦਾ ਚੰਡੀਗੜ੍ਹ ਵਿਖੇ ਹੱਲਾ ਬੋਲ

ਪਟਿਆਲਾ ਦੇ ਧਰੇੜੀ ਜੱਟਾ ਟੋਲ ਪਲਾਜ਼ਾ ਵਿਖੇ ਵੱਡੀ ਗਿਣਤੀ ’ਚ ਕਿਸਾਨ ਟਰੈਕਟਰ ਲੈ ਕੇ ਇਕੱਠਾ ਹੋਏ ਹਨ। ਕਿਸਾਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਜ਼ਮੀਨਾਂ ਨੂੰ ਖੋਹੀਆਂ ਜਾ ਰਹੀਆਂ ਹਨ। ਇਹ ਜ਼ਮੀਨਾਂ ਲੰਬੇ ਸਮੇਂ ਤੋਂ ਇਨ੍ਹਾਂ ਦਾ ਰੁਜ਼ਗਾਰ ਹੈ। ਉਹ ਇਨ੍ਹਾਂ ਤੋਂ ਖੋਹੀਆ ਜਾ ਰਹੀਆਂ ਹਨ ਜੋ ਕਿ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਵੱਡੀ ਗਿਣਤੀ ਚ ਕਿਸਾਨ ਹੋਏ ਇਕੱਠਾ
ਵੱਡੀ ਗਿਣਤੀ ਚ ਕਿਸਾਨ ਹੋਏ ਇਕੱਠਾ
author img

By

Published : May 17, 2022, 1:05 PM IST

ਪਟਿਆਲਾ: ਜ਼ਿਲ੍ਹੇ ਦੇ ਧਰੇੜੀ ਜੱਟਾ ਟੋਲ ਪਲਾਜ਼ਾ ’ਤੇ ਵੱਡੀ ਗਿਣਤੀ ’ਚ ਕਿਸਾਨ ਟਰੈਕਟਰ ਲੈਕੇ ਇਕੱਠਾ ਹੋਏ ਹਨ। ਇੱਥੇ ਕਿਸਾਨ ਚੰਡੀਗੜ੍ਹ ਦੇ ਲਈ ਰਵਾਨਾ ਹੋਣਗੇ। ਇਸ ਦੌਰਾਨ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਜਿਹੜੀਆਂ ਉਨ੍ਹਾਂ ਦੀਆਂ ਜ਼ਮੀਨਾਂ ਖੋਹ ਰਹੀ ਹੈ ਉਹ ਇਸ ਚੀਜ਼ ਨੂੰ ਬਿਲਕੁੱਲ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਲਈ ਟਰੈਕਟਰ ਉਨ੍ਹਾਂ ਦੀ ਤੋਪ ਹੈ ਜਿਸ ਨੂੰ ਲੈ ਕੇ ਉਹ ਚੰਡੀਗੜ੍ਹ ਦੇ ਲਈ ਰਵਾਨਾ ਹੋ ਰਹੇ ਹਨ।

ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਜ਼ਮੀਨਾਂ ਨੂੰ ਖੋਹੀਆਂ ਜਾ ਰਹੀਆਂ ਹਨ। ਇਹ ਜ਼ਮੀਨਾਂ ਲੰਬੇ ਸਮੇਂ ਤੋਂ ਇਨ੍ਹਾਂ ਦਾ ਰੁਜ਼ਗਾਰ ਹੈ। ਉਹ ਇਨ੍ਹਾਂ ਤੋਂ ਖੋਹੀਆ ਜਾ ਰਹੀਆਂ ਹਨ ਜੋ ਕਿ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹ ਆਪਣੀਆਂ ਜ਼ਮੀਨਾਂ ਨੂੰ ਕਿਸੇ ਨੂੰ ਵੀ ਨਹੀਂ ਦੇਣਗੇ।

ਵੱਡੀ ਗਿਣਤੀ ਚ ਕਿਸਾਨ ਹੋਏ ਇਕੱਠਾ

ਕਿਸਾਨਾਂ ਨੇ ਅੱਗੇ ਕਿਹਾ ਕਿ ਇਹ ਸਾਜਿਸ਼ ਬੀਜੇਪੀ ਦੀ ਹੈ। ਉਹ ਵੱਡੇ ਘਰਾਣਿਆਂ ਨੂੰ ਲਾਭ ਦੇਣ ਦੇ ਲਈ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਰਹੀਆਂ ਹਨ। ਜਿਸ ਨੂੰ ਉਹ ਬਿਲਕੁੱਲ ਵੀ ਬਰਦਾਸ਼ਤ ਨਹੀਂ ਕਰਨਗੇ। ਉਹ ਅੱਜ ਆਪਣੇ ਟਰੈਕਟਰ ਜੋ ਕਿ ਉਨ੍ਹਾਂ ਦੇ ਲਈ ਤੋਪਾ ਹਨ ਨੂੰ ਲੈ ਕੇ ਚੰਡੀਗੜ੍ਹ ਧਰਨਾ ਦੇ ਲਈ ਜਾ ਰਹੇ ਹਨ।ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਜ਼ਮੀਨਾਂ ਖੋਹੀਆ ਗਈਆਂ ਤਾਂ ਇਸਦੇ ਮਾੜੇ ਨਤੀਜੇ ਸਰਕਾਰ ਨੂੰ ਭੁਗਤਣੇ ਪੈਣਗੇ।

ਕਿਸਾਨਾਂ ਦਾ ਚੰਡੀਗੜ੍ਹ ਵਿਖੇ ਹੱਲਾ ਬੋਲ: ਕਾਬਿਲੇਗੌਰ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਆਪਣੀਆਂ ਵੱਖ ਵੱਖ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਕੂਚ ਕੀਤਾ ਜਾਣਾ ਹੈ। ਪਰ ਕੂਚ ਤੋਂ ਪਹਿਲਾਂ ਕਿਸਾਨ ਆਗੂ ਮੋਹਾਲੀ ਵਿਖੇ ਇੱਕਠਾ ਹੋ ਰਹੇ ਹਨ। ਚੰਡੀਗੜ੍ਹ ਕੂਚ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਸੀਐੱਮ ਮਾਨ ਦੇ ਨਾਲ ਬੈਠਕ ਹੈ। ਕਿਸਾਨਾਂ ਦਾ ਸਾਫ ਤੌਰ ’ਤੇ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੇ ਮਸਲਿਆਂ ਦਾ ਹੱਲ ਨਾ ਨਿਕਲਿਆ ਤਾਂ ਉਹ ਦਿੱਲੀ ਦੇ ਵਾਂਗ ਹੀ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਗਾਉਣਗੇ।

ਇਹ ਵੀ ਪੜੋ: ਪੰਜਾਬ ਦੇ ਇਸ ਹਿੱਸੇ ਵਿੱਚ ਲੱਗ ਸਕਦੈ ਸਿੰਘੂ ਵਰਗਾ ਪੱਕਾ ਮੋਰਚਾ

ETV Bharat Logo

Copyright © 2025 Ushodaya Enterprises Pvt. Ltd., All Rights Reserved.