ਪਟਿਆਲਾ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਸੰਘਰਸ਼ ਕਰ ਰਹੇ ਹਨ। ਇਸ ਦੇ ਨਾਲ ਹੀ ਕਿਸਾਨਾਂ ਦਾ ਕਹਿਣਾ ਕਿ ਕੋਰੋਨਾ ਦੇ ਚੱਲਦਿਆਂ ਹਰਿਆਣਾ ਅਤੇ ਪੰਜਾਬ ਸਰਕਾਰ ਵਲੋਂ ਕਿਸਾਨੀ ਧਰਨੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਸੂਬਾ ਸਰਕਾਰ ਖਿਲਾਫ਼ ਪਟਿਆਲਾ ਦੇ ਪੁੱਡਾ ਗਰਾਊਂਡ 'ਚ ਤਿੰਨ ਦਿਨਾਂ ਧਰਨਾ ਵੀ ਲਗਾਇਆ ਗਿਆ।
ਇਸ ਸਬੰਧੀ ਕਿਸਾਨਾਂ ਦਾ ਕਹਿਣਾ ਕਿ ਪੰਜਾਬ ਸਰਕਾਰ ਵਲੋਂ ਸੂਬੇ 'ਚ ਕੋਰੋਨਾ ਨੂੰ ਲੈਕੇ ਕਿਸੇ ਵੀ ਤਰ੍ਹਾਂ ਦੇ ਪ੍ਰਬੰਧ ਨਹੀਂ ਕੀਤੇ ਗਏ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਦਾ ਕਹਿਣਾ ਕਿ ਪਿੰਡਾਂ 'ਚ ਕੋਰੋਨਾ ਦਿੱਲੀ ਧਰਨੇ ਤੋਂ ਆਏ ਕਿਸਾਨਾਂ ਕਾਰਨ ਫੈਲ ਰਿਹਾ ਹੈ। ਇਸ ਨੂੰ ਲੈਕੇ ਕਿਸਾਨਾਂ ਦਾ ਕਹਿਣਾ ਕਿ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਕੋਈ ਵੀ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਗਏ ਅਤੇ ਨਾਲ ਹੀ ਕਿਸਾਨ ਧਰਨੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਨੂੰ ਚਾਹੀਦਾ ਸੀ ਕਿ ਆਕਸੀਜਨ, ਵੈਕਸੀਨੇਸ਼ਨ ਅਤੇ ਵੈਂਟੀਲੇਟਰਾਂ ਦਾ ਹਸਪਤਾਲਾਂ 'ਚ ਪ੍ਰਬੰਧ ਕਰੇ ਪਰ ਸਰਕਾਰ ਵਲੋਂ ਅਜਿਹਾ ਕੁਝ ਵੀ ਨਹੀਂ ਕੀਤਾ ਗਿਆ।
ਇਸ ਦੇ ਚੱਲਦਿਆਂ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਕੋਰੋਨਾ ਦੇ ਚੱਲਦਿਆਂ ਕੋਈ ਵੀ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਗਏ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਕਿਸਾਨਾਂ ਦੇ ਨਾਲ ਹੋਣ ਦੀ ਗੱਲ ਕੀਤੀ ਜਾ ਰਹੀ ਹੈ, ਪਰ ਸਰਕਾਰ ਨੇ ਅਕਾਲੀ ਦਲ ਵਲੋਂ ਬਣਾਇਆ ਏ.ਪੀ.ਐੱਮ.ਸੀ ਐਕਟ ਰੱਦ ਨਹੀਂ ਕੀਤਾ।
ਇਸ ਦੇ ਨਾਲ ਹੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਕਿ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਚੱਲ ਰਿਹਾ ਸੰਘਰਸ਼ ਇਕੱਲਾ ਪੰਜਾਬ ਅਤੇ ਹਰਿਆਣਾ ਦਾ ਨਹੀਂ ਹੈ। ਉਨ੍ਹਾਂ ਦਾ ਕਹਿਣਾ ਕਿ ਇਹ ਜਨ ਅੰਦੋਲਨ ਹੈ ਅਤੇ ਹੋਰ ਸੂਬੇ ਵੀ ਇਨ੍ਹਾਂ ਕਾਨੂੰਨਾਂ ਖਿਲਾਫ਼ ਸੰਘਰਸ਼ 'ਚ ਸਾਥ ਦੇ ਰਹੇ ਹਨ।
ਇਹ ਵੀ ਪੜ੍ਹੋ:Farmers Protest: ਕਿਸਾਨਾਂ ਨੇ ਭਜਾਏ ਮਾਸਕ ਵੰਡਣ ਆਏ BJP ਵਰਕਰ