ਪਟਿਆਲਾ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਭਾਜਪਾ ਆਗੂਆਂ ਦਾ ਵਿਰੋਧ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਪਟਿਆਲਾ 'ਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਭਾਜਪਾ ਆਗੂ ਗੁਰਤੇਜ ਸਿੰਘ ਢਿੱਲੋਂ ਦਾ ਵਿਰੋਧ ਕੀਤਾ ਗਿਆ। ਪੁਲਿਸ ਵਲੋਂ ਭਾਰੀ ਸੁਰੱਖਿਆ ਦੇ ਨਾਲ ਭਾਜਪਾ ਆਗੂ ਨੂੰ ਉਥੋਂ ਕੱਢ ਦਿੱਤਾ ਗਿਆ, ਜਿਸ ਦੇ ਰੋਸ ਵਜੋਂ ਕਿਸਾਨਾਂ ਵਲੋਂ ਪਟਿਆਲਾ ਦਾ ਬੱਸ ਅੱਡੇ ਵਾਲੇ ਚੌਂਕ 'ਚ ਜਾਮ ਲਗਾ ਦਿੱਤਾ। ਕਿਸਾਨਾਂ ਦਾ ਕਹਿਣਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਭਾਜਪਾ ਆਗੂਆਂ ਦਾ ਵਿਰੋਧ ਲਗਾਤਾਰ ਜਾਰੀ ਰਹੇਗਾ।
ਇਸ ਮੌਕੇ ਕਿਸਾਨਾਂ ਦਾ ਕਹਿਣਾ ਕਿ ਉਨ੍ਹਾਂ ਵਲੋਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਕਿ ਉਹ ਪਹਿਲਾਂ ਹੀ ਚਿਤਾਵਨੀ ਦੇ ਚੁੱਕੇ ਹਨ, ਕਿ ਪੰਜਾਬ 'ਚ ਜੋ ਵੀ ਭਾਜਪਾ ਆਗੂ ਸਮਾਜਿਕ ਪ੍ਰੋਗਰਾਮ 'ਚ ਆਵੇਗਾ ਉਸ ਦਾ ਵਿਰੋਧ ਕੀਤਾ ਜਾਵੇਗਾ। ਕਿਸਾਨਾਂ ਦਾ ਕਹਿਣਾ ਕਿ ਉਨ੍ਹਾਂ ਵਲੋਂ ਭਾਜਪਾ ਆਗੂਆਂ ਦਾ ਵਿਰੋਧ ਮਹਿਜ਼ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕੀਤਾ ਜਾ ਰਿਹਾ ਹੈ।
ਇਸ ਮੌਕੇ ਮਹਿਲਾ ਕਿਸਾਨ ਆਗੂਆਂ ਦਾ ਕਹਿਣਾ ਕਿ ਉਨ੍ਹਾਂ ਵਲੋਂ ਕਿਸੇ ਵੀ ਭਾਜਪਾ ਆਗੂ ਨੂੰ ਕਿਸੇ ਸਮਾਗਮ 'ਚ ਸ਼ਮੂਲਅੀਤ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਕਿ ਜੇਕਰ ਮੁੜ ਭਾਜਪਾ ਆਗੂ ਇਥੇ ਆਉਂਦਾ ਹੈ ਤਾਂ ਉਸ ਦੇ ਵਿਰੋਧ 'ਚ ਪੱਕਾ ਮੋਰਚਾ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਜੋ ਵੀ ਜਥੇਬੰਦੀ ਦਾ ਅਗਲਾ ਹੁਕਮ ਹੋਵੇਗਾ, ਉਸ ਅਨੁਸਾਰ ਕੰਮ ਕੀਤਾ ਜਾਵੇਗਾ।