ਰਾਜਪੁਰਾ: ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਉਥੇ ਹੀ ਬਹੁਤ ਸਾਰੀਆਂ ਕਿਸਾਨ ਜਥੇਬੰਦੀਆਂ ਨੇ ਪਿੰਡਾਂ ਵਿੱਚ ਸਿਆਸੀ ਆਗੂਆਂ ਦੀ ਐਂਟਰੀ ਬੈਨ ਕੀਤੀ ਹੋਈ ਹੈ ਜਿਸ ਸਬੰਧੀ ਪੋਸਟਰ ਵੀ ਲੱਗੇ ਹਨ। ਇਸੇ ਦੇ ਚੱਲਦੇ ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਇੱਕ ਪਿੰਡ ਪਹੁੰਚੇ ਸਨ ਜਿਥੇ ਉਹਨਾਂ ਦਾ ਜੰਮਕੇ ਵਿਰੋਧ ਹੋਇਆ ਤੇ ਗੋ ਬੈਕ ਦੇ ਨਾਅਰੇ ਲੱਗੇ।
ਉਹ ਵੀ ਪੜੋ: ਸਰਕਾਰ ਦੀ ਬੇਕਦਰੀ ਕਾਰਨ ਝੋਨਾ ਲਗਾਉਣ ਲਈ ਮਜ਼ਬੂਰ ਹੋਈ Cycling players
ਇਸ ਮੌਕੇ ਮਹਿਲਾ ਕਿਸਾਨ ਆਗੂ ਹਰਜਿੰਦਰ ਕੌਰ ਨੇ ਆਖਿਆ ਕਿ ਜਿਸ ਤਰ੍ਹਾਂ ਸਾਡੀਆਂ ਕਿਸਾਨ ਜਥੇਬੰਦੀਆਂ ਆਦੇਸ਼ ਦੇਣਗੀਆਂ ਉਸੇ ਤਰ੍ਹਾਂ ਅਸੀਂ ਕਰਾਂਗੇ। ਉਹਨਾਂ ਨੇ ਕਿਹਾ ਕਿ ਅਸੀਂ ਕਿਸੇ ਵੀ ਸਿਆਸੀ ਆਗੂ ਨੂੰ ਪਿੰਡ ਵਿੱਚ ਨਹੀਂ ਵੜਨ ਦੇਵਾਂਗੇ। ਉਹਨਾਂ ਨੇ ਕਿਹਾ ਕਿ ਜਦੋਂ ਤਕ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ ਅਸੀਂ ਇਸੇ ਤਰ੍ਹਾਂ ਵਿਰੋਧ ਕਰਦੇ ਰਹਾਂਗੇ।
ਉਹ ਵੀ ਪੜੋ: ਪੰਜਾਬ ਵਿਧਾਨ ਸਭਾ ਚੋਣਾਂ :ਬਸਪਾ ਨਾਲ ਗਠਬੰਧਨ ਤੋਂ ਬਾਅਦ ਹੁਣ ਮਹਾਗਠਬੰਧਨ ਦੀ ਤਿਆਰੀ