ਪਟਿਆਲਾ : ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਸਖ਼ਤ ਹੁੰਦੀ ਨਜ਼ਰ ਆ ਰਹੀ ਹੈ। ਪੰਜਾਬ ਪ੍ਰਵੇਸ਼ ਦੁਆਰ ਸ਼ੰਭੂ ਬੈਰੀਅਰ 'ਤੇ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਗੱਡੀਆ ਨੂੰ ਰੋਕ ਕੇ ਰਾਹਗੀਰਾ ਤੋਂ ਕੋਰੋਨਾ ਰਿਪੋਰਟ ਤੇ ਵੈਕਸ਼ੀਨੇਸ਼ ਦੀ ਡੋਜ ਦੀ ਰਿਪੋਰਟ ਚੈਕ ਕੀਤੀ ਜਾ ਰਹੀ ਹੈ।
ਐਸ.ਐਚ.ਓ ਬਿਕਰਮਜੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਐਸ.ਐਸ.ਪੀ ਸੰਦੀਪ ਗਰਗ ਦੇ ਦੇਸ਼ਾ ਨਿਰਦੇਸ਼ਾ ਹੇਠ ਰੋਜ਼ਾਨਾ ਪੱਕੇ ਤੌਰ 'ਤੇ ਨਾਕਾਬੰਦੀ ਕਰਕੇ ਨਸ਼ਿਆ ਖਿਲਾਫ ਚਲਾਈ ਮੁਹਿੰਮ ਤਹਿਤ ਸਖ਼ਤੀ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਹੀ ਰਾਹਗੀਰਾਂ ਨੂੰ ਰੋਕ ਕੇ ਕੋਰੋਨਾ ਰਿਪੋਰਟ ਚੈਕ ਕੀਤੀ ਜਾ ਰਹੀ ਹੈ। ਜੇਕਰ ਕਿਸੇ ਵਿਅਕਤੀ ਕੋਲ ਵੈਕਸੀਨ ਸਰਟੀਫਿਕੇਟ ਨਹੀਂ ਹੈ ਤਾਂ ਉਸ ਨੂੰ ਸਿਹਤ ਵਿਭਾਗ ਕੋਲ ਭੇਜ ਕੇ ਕੋਰੋਨਾ ਟੈਸਟ ਕਰਵਾਇਆ ਜਾਦਾ ਹੈ।
ਇਹ ਵੀ ਪੜ੍ਹੋ:ਪੰਜਾਬ ਕੈਬਨਿਟ ਦਾ ਅਹਿਮ ਫੈਸਲਾ, ਇਸ ਪਾਲਿਸੀ ਨੂੰ ਦਿੱਤੀ ਮਨਜ਼ੂਰੀ