ਨਾਭਾ: ਪੰਜ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਖ਼ਤਮ ਹੁੰਦਿਆਂ ਹੀ ਮਹਿੰਗਾਈ ਵਧਣ ਦਾ ਦੌਰ ਲਗਾਤਾਰ ਜਾਰੀ ਹੈ। ਪੈਟਰੋਲ ਤੇ ਡੀਜ਼ਲ ਦੇ ਭਾਅ ਲਗਾਤਾਰ ਚੌਥੇ ਦਿਨ ਵਧਣ ਨਾਲ ਲੋਕਾਂ 'ਚ ਰੋਸ ਪਾਇਆ ਜਾ ਰਿਹਾ ਹੈ । ਪੈਟਰੋਲ ਅਤੇ ਡੀਜ਼ਲ ਦੇ ਵਧਣ ਨਾਲ ਜਿੱਥੇ ਰੋਜ਼ਮੱਰਾ ਦੀ ਜ਼ਿੰਦਗੀ 'ਚ ਵਰਤਣ ਵਾਲੀਆਂ ਵਸਤੂਆਂ ਦੇ ਮੁੱਲ ਆਸਮਾਨ ਨੂੰ ਛੂਹਣ ਲੱਗ ਪਏ ਹਨ, ਉਥੇ ਹੀ ਮਹਿੰਗਾਈ ਨੇ ਲੋਕਾਂ ਦਾ ਲੱਕ ਤੋੜ ਦਿੱਤਾ ਹੈ। ਨਾਭਾ ਵਿਖੇ ਪੈਟਰੋਲ ਅਤੇ ਡੀਜ਼ਲ ਪਵਾਉਣ ਆਏ ਲੋਕਾਂ ਦਾ ਕਹਿਣਾ ਕਿ ਇੱਕ ਪਾਸੇ ਜਿੱਥੇ ਕੋਰੋਨਾ ਮਹਾਂਮਾਰੀ ਦੇ ਨਾਲ ਪਹਿਲਾਂ ਹੀ ਕੰਮਕਾਰ ਠੱਪ ਪਏ ਹਨ, ਉੱਥੇ ਦੂਜੇ ਪਾਸੇ ਮਹਿੰਗਾਈ ਨੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਹੈ।
ਇਸ ਮੌਕੇ ਪੈਟਰੋਲ ਪਵਾਉਣ ਆਏ ਲੋਕਾਂ ਦਾ ਕਹਿਣਾ ਕਿ ਦਿਨੋਂ ਦਿਨ ਵੱਧ ਰਹੇ ਪੈਟਰੋਲ ਡੀਜ਼ਲ ਦੇ ਰੇਟਾਂ ਕਾਰਨ ਮਹਿੰਗਾਈ ਨੇ ਲੋਕਾਂ ਦਾ ਲੱਕ ਤੋੜ ਦਿੱਤਾ ਹੈ। ਇਸ ਮੌਕੇ ਡੀਜ਼ਲ ਭਰਵਾਉਣ ਆਏ ਕਿਸਾਨ ਦਾ ਕਹਿਣਾ ਕਿ ਵਧੀਆ ਕੀਮਤਾਂ ਕਾਰਨ ਕਿਸਾਨੀ ਨੂੰ ਵੀ ਵੱਡਾ ਅਸਰ ਪਿਆ ਹੈ। ਉਨ੍ਹਾਂ ਦਾ ਕਹਿਣਾ ਕਿ ਕੰਮ ਦੀ ਸੀਜ਼ਨ ਚੱਲ ਰਿਹਾ ਹੈ ਤੇ ਸਰਕਾਰਾਂ ਵਲੋਂ ਪੈਟਰੋਲ ਡੀਜ਼ਲ 'ਚ ਰਾਹਤ ਨਾ ਦੇ ਕੇ ਲੋਕਾਂ ਦਾ ਬੁਰਾ ਹਾਲ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ:ਸਿੱਖ ਨੌਜਵਾਨਾਂ ਨੇ ਲਗਾਇਆ ਮੁਫ਼ਤ ਆਕਸੀਜਨ ਦਾ ਲੰਗਰ
ਇਸ ਮੌਕੇ ਪੈਟਰੋਲ ਪਵਾਉਣ ਆਏ ਸ਼ਹਿਰ ਵਾਸੀ ਦਾ ਕਹਿਣਾ ਕਿ ਕੌਮਾਂਤਰੀ ਕੀਮਤ 'ਚ ਕੱਚੇ ਤੇਲ ਦੀ ਕੀਮਤ ਭਾਵੇਂ ਜਿੰਨੀ ਵੀ ਘੱਟ ਹੋ ਜਾਵੇ ਪਰ ਸਰਕਾਰਾਂ ਵਲੋਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਘੱਟ ਨਾ ਕਰਕੇ ਵਾਧਾ ਹੀ ਕੀਤਾ ਜਾਂਦਾ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰਾਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਲਈ ਅਜਿਹਾ ਕਰ ਰਹੀਆਂ ਹਨ।
ਇਹ ਵੀ ਪੜ੍ਹੋ:ਬੇਅਦਬੀ ਮਾਮਲੇ ਨੂੰ ਲੈ ਕੇ ਪ੍ਰਤਾਪ ਬਾਜਵਾ ਨੇ ਕੈਪਟਨ ਨੂੰ ਲਿਖੀ ਚਿੱਠੀ