ਨਾਭਾ: ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖਰੀਦ ਇੱਕ ਅਕਤੂਬਰ ਤੋਂ ਸ਼ੁਰੂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ ਪਰ ਜੇਕਰ ਮੰਡੀਆਂ ਦੀ ਗੱਲ ਕੀਤੀ ਜਾਵੇ ਤਾਂ ਮੰਡੀਆਂ ਵਿੱਚ ਪੁਖ਼ਤਾ ਇੰਤਜ਼ਾਮ ਦੇ ਦਾਅਵੇ ਖੋਖਲੇ ਵਿਖਾਈ ਦੇ ਰਹੇ ਹਨ। ਇਹ ਜੋ ਤੁਸੀਂ ਤਸਵੀਰਾਂ ਵੇਖ ਰਹੇ ਹੋ ਇਹ ਏਸ਼ੀਆ ਦੇ ਦੂਜੇ ਨੰਬਰ 'ਤੇ ਜਾਣੀ ਜਾਂਦੀ ਨਾਭਾ ਦੀ ਅਨਾਜ ਮੰਡੀ ਦੀਆਂ ਹਨ। ਇਹ ਗੰਦਗੀ ਸਰਕਾਰੀ ਦਾਅਵਿਆਂ ਨੂੰ ਸ਼ੀਸ਼ਾ ਵਿਖਾ ਰਹੀਆਂ ਹਨ।ਕਿਸਾਨਾਂ ਨੇ ਕਿਹਾ ਕਿ ਜਿਸ ਤਰ੍ਹਾਂ ਕਿਸਾਨ ਪਹਿਲਾਂ ਖੱਜਲ ਖੁਆਰ ਹੁੰਦੇ ਆਏ ਹਨ ਇਸ ਵਾਰ ਇਹ ਦੁੱਗਣਾ ਖੱਜਲ ਖੁਆਰ ਹੋਣਗੇ।
ਮੰਡੀਆਂ 'ਚੋਂ ਬੀਮਾਰ ਹੋ ਕੇ ਜਾ ਰਹੇ ਕਿਸਾਨ
ਇਸ ਮੌਕੇ 'ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਹਰਮੇਲ ਸਿੰਘ (Harmel Singh) ਨੇ ਕਿਹਾ ਕਿ ਸਰਕਾਰ ਵੱਲੋਂ ਭਾਵੇਂ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਕਿ ਮੰਡੀ ਵਿੱਚ ਪੁਖਤਾ ਇੰਤਜ਼ਾਮ ਹਨ ਪਰ ਦਾਅਵੇ ਖੋਖਲੇ ਸਾਬਤ ਹੋਏ ਹਨ ਨਾ ਹੀ ਇੱਥੇ ਸਫ਼ਾਈ ਦਾ ਪ੍ਰਬੰਧ ਹੈ ਨਾ ਹੀ ਪਾਣੀ ਦਾ। ਜਿਸ ਤਰ੍ਹਾਂ ਪਹਿਲਾਂ ਕਿਸਾਨ ਮੰਡੀਆਂ ਵਿੱਚ ਖੱਜਲ ਖੁਆਰ ਹੁੰਦੇ ਆਏ ਹਨ ਇਸ ਤਰ੍ਹਾਂ ਵੀ ਕਿਸਾਨ ਖੱਜਲ ਖੁਆਰ ਹੋਣਗੇ। ਉਨ੍ਹਾਂ ਕਿਹਾ ਕਿ ਕਿਸਾਨ ਇਥੇ ਆਪਣੀ ਫਸਲ ਵੇਚਣ ਆਉਂਦੇ ਹਨ ਅਤੇ ਇਥੋਂ ਬੀਮਾਰੀਆਂ ਲੈ ਕੇ ਜਾਂਦੇ ਹਨ। ਸਰਕਾਰਾਂ ਵਲੋਂ ਕੀਤੇ ਜਾਂਦੇ ਵੱਡੇ-ਵੱਡੇ ਦਾਅਵੇ ਖੋਖਲੀਆਂ ਪੰਡਾਂ ਸਾਬਿਤ ਹੁੰਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਨਾ ਤਾਂ ਪੰਜਾਬ ਸਰਕਾਰ ਵਲੋਂ ਕਿਸਾਨਾਂ ਵੱਲ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਕੇਂਦਰ ਸਰਕਾਰ ਵਲੋਂ ਕਿਸਾਨਾਂ 'ਤੇ ਧਿਆਨ ਦਿੱਤਾ ਜਾ ਰਿਹਾ ਹੈ।
ਸਾਫ-ਸਫਾਈ ਦੀ ਜ਼ਿੰਮੇਵਾਰੀ ਠੇਕੇਦਾਰ ਦੀ ਬਣਦੀ ਹੈ
ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ਸਿੰਘ ਜੱਤੀ ਅਭੇਪੁਰ ਨੇ ਕਿਹਾ ਕਿ ਸਰਕਾਰ ਵੱਲੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਪਰ ਉਨ੍ਹਾਂ ਨੇ ਮੰਨਿਆ ਕਿ ਜੋ ਮੰਡੀ ਵਿਚ ਗੰਦਗੀ ਦਾ ਆਲਮ ਹੈ ਇਹ ਠੇਕੇਦਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਮੇਂ ਸਿਰ ਮੰਡੀ ਦੀ ਸਾਫ ਸਫਾਈ ਕਰਵਾਉਣ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਅਤੇ ਜੋ ਸਰਕਾਰ ਦੀਆਂ ਹਦਾਇਤਾਂ ਹਨ ਕਿ ਆੜ੍ਹਤੀਆਂ, ਮਜ਼ਦੂਰਾਂ ਅਤੇ ਕਿਸਾਨਾਂ ਦੇ ਕੋਵਿਡ ਵੈਕਸੀਨ ਲੱਗੀ ਹੋਣੀ ਚਾਹੀਦੀ ਹੈ। ਇਸ ਸਬੰਧ 'ਚ ਵੀ ਅਸੀਂ ਕੈਂਪ ਵੀ ਲਗਵਾਵਾਂਗੇ।
ਇਹ ਵੀ ਪੜ੍ਹੋ-ਸੁਪਰੀਮ ਕੋਰਟ ਨੇ ਕਿਸਾਨਾਂ ਨੂੰ ਪਾਈ ਝਾੜ, ਕਿਹਾ ਧਰਨੇ...