ETV Bharat / city

ਪਤਨੀ ਤੋਂ ਤੰਗ ਜੇਲ੍ਹ 'ਚ ਬੰਦ ਗੈਂਗਸਟਰ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼ - ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ

ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਗੈਂਗਸਟਰ ਵਲੋਂ ਆਪਣੀ ਪਤਨੀ ਅਤੇ ਸਹੁਰਾ ਪਰਿਵਾਰ ਤੋਂ ਤੰਗ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਜੇਲ੍ਹ ਦੇ ਵਾਰਡਨ ਵਲੋਂ ਮੁਸਤੈਦੀ ਵਰਤਦਿਆਂ ਬਚਾਅ ਲਿਆ ਗਿਆ।

ਪਤਨੀ ਤੋਂ ਤੰਗ ਜੇਲ੍ਹ 'ਚ ਬੰਦ ਗੈਂਗਸਟਰ ਵਲੋਂ ਖੁਦਕੁਸ਼ੀ ਦੀ ਕੀਤੀ ਕੋਸ਼ਿਸ਼

author img

By

Published : May 15, 2021, 5:30 PM IST

ਨਾਭਾ: ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਸਟਰਾਂ ਵੱਲੋਂ ਕੁੱਟਮਾਰ ਅਤੇ ਮੋਬਾਇਲ ਮਿਲਣ ਦੀਆਂ ਘਟਨਾਵਾਂ ਆਮ ਹੀ ਵੇਖਣ ਨੂੰ ਮਿਲਦੀਆਂ ਹਨ। ਜੇਕਰ ਗੈਂਗਸਟਰਾਂ ਵੱਲੋਂ ਜੇਲ੍ਹ 'ਚ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਜਾਵੇ ਤਾਂ ਤੁਸੀਂ ਵੀ ਹੈਰਾਨ ਹੋ ਜਾਵੋਗੇ। ਅਜਿਹੀ ਤਾਜ਼ਾ ਘਟਨਾ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਦੇਖਣ ਨੂੰ ਮਿਲੀ। ਜਿਥੇ ਜੇਲ੍ਹ 'ਚ ਬੰਦ ਗੈਂਗਸਟਰ ਸੁਖਪਾਲ ਸਿੰਘ ਵੱਲੋਂ ਆਪਣੀ ਬੈਰਕ 'ਚ ਲੱਗੇ ਪੱਖੇ ਨਾਲ ਫਾਹਾ ਲੈਣ ਦੀ ਕੋਸ਼ਿਸ਼ ਕੀਤੀ ਗਈ। ਜਿਸਨੂੰ ਸਮਾਂ ਰਹਿੰਦੇ ਹੀ ਵਾਰਡਨ ਵੱਲੋਂ ਬਚਾਅ ਲਿਆ ਗਿਆ। ਗੈਂਗਸਟਰ ਨਾਭਾ ਦੇ ਸਰਕਾਰੀ ਹਸਪਤਾਲ 'ਚ ਜ਼ੇਰੇ ਇਲਾਜ ਹੈ। ਗੈਂਗਸਟਰ ਨੇ ਆਪਣੀ ਪਤਨੀ ਅਤੇ ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰਨ ਦੀ ਗੱਲ ਕੀਤੀ ਹੈ।

ਪਤਨੀ ਤੋਂ ਤੰਗ ਜੇਲ੍ਹ 'ਚ ਬੰਦ ਗੈਂਗਸਟਰ ਵਲੋਂ ਖੁਦਕੁਸ਼ੀ ਦੀ ਕੀਤੀ ਕੋਸ਼ਿਸ਼

ਇਸ ਸਬੰਧੀ ਗੈਂਗਸਟਰ ਨੇ ਦੱਸਿਆ ਕਿ ਉਹ ਆਪਣੇ ਪਤਨੀ ਅਤੇ ਸਹੁਰਾ ਪਰਿਵਾਰ ਤੋਂ ਬਹੁਤ ਤੰਗ ਹੈ। ਉਸਦਾ ਕਹਿਣਾ ਕਿ ਉਸਦੀ ਪਤਨੀ ਦੇ ਕਿਸੇ ਹੋਰ ਨਾਲ ਨਾਜਾਇਜ਼ ਸਬੰਧ ਹਨ। ਜਿਸ ਕਾਰਨ ਉਹ ਖੁਦਕੁਸ਼ੀ ਕਰਨ ਜਾ ਰਿਹਾ ਸੀ। ਗੈਂਗਸਟਰ ਦਾ ਕਹਿਣਾ ਕਿ ਉਸ ਦੀ ਇੱਕ ਧੀ ਵੀ ਹੈ ਤੇ ਉਸ ਨੂੰ ਡਰ ਹੈ ਕਿ ਉਸਦੀ ਪਤਨੀ ਧੀ ਨੂੰ ਵੇਚ ਨਾ ਦੇਵੇ।

ਇਸ ਮੌਕੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਦਾ ਕਹਿਣਾ ਕਿ ਉਕਤ ਕੈਦੀ ਸਾਲ ਪਹਿਲਾਂ ਹੀ ਬਰਨਾਲਾ ਤੋਂ ਨਾਭਾ ਤਬਦੀਲ ਕੀਤਾ ਸੀ। ਉਨ੍ਹਾਂ ਦੱਸਿਆ ਕਿ ਕੈਦੀ ਦਾ ਆਪਣੀ ਪਤਨੀ ਨਾਲ ਕੋਈ ਝਗੜਾ ਚੱਲਦਾ ਹੈ, ਜਿਸ ਤੋਂ ਦੁਖੀ ਹੋ ਕੇ ਕੈਦੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜੇਲ੍ਹ ਦੇ ਵਾਰਡਨ ਵਲੋਂ ਮੁਸਤੈਦੀ ਵਰਤਦਿਆਂ ਕੈਦੀ ਦੀ ਜਾਨ ਬਚਾ ਲਈ ਗਈ।

ਇਹ ਵੀ ਪੜ੍ਹੋ:ਕੋਟਕ ਮਹਿੰਦਰਾ ਬੈਂਕ 45 ਲੱਖ ਦੀ ਲੁੱਟ ਕਰਨ ਵਾਲੇ 2 ਮੁਲਜ਼ਮ ਕਾਬੂ, ਇੱਕ ਫ਼ਰਾਰ

ETV Bharat Logo

Copyright © 2025 Ushodaya Enterprises Pvt. Ltd., All Rights Reserved.